Thursday, March 28, 2024

ਵਾਹਿਗੁਰੂ

spot_img
spot_img

ਵੀ.ਕੇ. ਜੰਜੂਆ ਪੰਜਾਬ ਦੇ ਨਵੇਂ ਮੁੱਖ ਸਕੱਤਰ ਨਿਯੁਕਤ, ਅਨਿਰੁੱਧ ਤਿਵਾੜੀ ਦੀ ਥਾਂ ਲੈਣਗੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਜੁਲਾਈ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਅਨਿਰੁਧ ਤਿਵਾੜੀ ਦੀ ਥਾਂ ਵਿਜੇ ਕੁਮਾਰ ਜੰਜੂਆ ਨੂੰ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਜੰਜੂਆ 1989 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ ਅਤੇ ਮੌਜੂਦਾ ਸਮੇਂ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਜੇਲ੍ਹਾਂ ਅਤੇ ਇਸ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ ਚੋਣਾਂ ਦਾ ਅਹੁਦਾ ਸੰਭਾਲ ਰਹੇ ਹਨ।

ਪੰਜਾਬ ਇੰਜਨੀਅਰਿੰਗ ਕਾਲਜ, ਚੰਡੀਗੜ੍ਹ ਤੋਂ ਇਲੈਕਟ੍ਰੋਨਿਕਸ ਵਿੱਚ ਬੀ.ਟੈਕ ਕਰਨ ਉਪਰੰਤ, ਜੰਜੂਆ ਨੇ ਇੱਕ ਸਾਲ ਐਸ.ਸੀ.ਐਲ (ਸੈਮੀ-ਕੰਡਕਟਰ ਕੰਪਲੈਕਸ), ਮੁਹਾਲੀ ਵਿੱਚ ਕੰਮ ਕੀਤਾ, ਫਿਰ ਪੁਲਾੜ ਏਜੰਸੀਆਂ ਲਈ ਕੰਪਿਊਟਰ ਚਿਪਸ ਡਿਜ਼ਾਈਨ ਕਰਨ ਵਾਲੀ ਭਾਰਤ ਸਰਕਾਰ ਦੀ ਇੱਕ ਐਂਟਰਪ੍ਰਾਈਜ਼ ਵਿਚ ਵੀ ਸੇਵਾਵਾਂ ਨਿਭਾਈਆਂ ।

ਉਹਨਾਂ ਭਾਰਤ ਸਰਕਾਰ ਦੇ ਨਾਲ ਇੱਕ ਆਈ.ਟੀ.ਐਸ. (ਭਾਰਤੀ ਦੂਰਸੰਚਾਰ ਸੇਵਾ) ਇੰਜਨੀਅਰ ਵਜੋਂ ਵੀ ਢਾਈ ਸਾਲ ਕੰਮ ਕੀਤਾ। 1988 ਵਿੱਚ ਆਈ.ਆਰ.ਐਸ (ਇਨਕਮ ਟੈਕਸ) ਲਈ ਚੁਣੇ ਗਏ ਅਤੇ ਫਿਰ 1989 ਵਿੱਚ ਆਲ ਇੰਡੀਆ 12ਵੇਂ ਰੈਂਕ ਨਾਲ ਆਈ.ਏ.ਐਸ. ਵਿੱਚ ਚੁਣੇ ਜਾਣ ਪਿੱਛੋਂ ਪੰਜਾਬ ਕੇਡਰ ਅਲਾਟ ਕੀਤਾ ਹੋਇਆ।

ਸੇਵਾ ਕਾਲ ਦੌਰਾਨ ਪੰਜਾਬ ਯੂਨੀਵਰਸਿਟੀ ਤੋਂ ਐਲ.ਐਲ.ਬੀ. ਦੀ ਡਿਗਰੀ ਅਤੇ ਇਗਨੰੂ, ਨਵੀਂ ਦਿੱਲੀ ਤੋਂ ਸਪੈਸ਼ਲਾਈਜ਼ੇਸ਼ਨ ਇਨ ਫਾਇਨਾਂਸ ਦੇ ਨਾਲ ਐਮ.ਬੀ.ਏ. ਦੀ ਡਿਗਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਊਕ ਯੂਨੀਵਰਸਿਟੀ ਅਮਰੀਕਾ ਤੋਂ ਅੰਤਰਰਾਸ਼ਟਰੀ ਵਿਕਾਸ ਨੀਤੀਆਂ ਵਿੱਚ ਐਮ.ਏ. ਵੀ ਕੀਤੀ।

ਸ੍ਰੀ ਜੰਜੂਆ ਨੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕੀਤਾ ਜਿਸ ਵਿੱਚ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸ਼ੂ ਪਾਲਣ ਆਦਿ ਸ਼ਾਮਲ ਹਨ। ਭਾਰਤ ਸਰਕਾਰ ਵਿਚ ਹੁੰਦਿਆਂ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ ਡਾਇਰੈਕਟਰ (ਉਦਯੋਗ) ਵਜੋਂ ਤਿੰਨ ਸਾਲ ਲਈ ਸੇਵਾ ਨਿਭਾਈ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਆਪਣੇ ਕਾਰਜਕਾਲ ਦੌਰਾਨ, ਸ੍ਰੀ ਜੰਜੂਆ ਨੇ ਐਨ.ਆਈ.ਸੀ. ਦੀ ਮਦਦ ਨਾਲ ਇੱਕ ਸਾਫਟਵੇਅਰ ‘ਪ੍ਰੀਜ਼ਮ’ ਤਿਆਰ ਕੀਤਾ ਅਤੇ ਪੰਜਾਬ ਵਿੱਚ ਪਹਿਲੀ ਵਾਰ ਜਾਇਦਾਦਾਂ ਦੀ ਕੰਪਿਊਟਰਾਈਜਡ ਰਜਿਸਟ੍ਰੇਸ਼ਨ ਸ਼ੁਰੂ ਕੀਤੀ।

ਉਨਾਂ ਨੇ ਪੰਜਾਬ ਵਿੱਚ ਸੌਖੇ ਢੰਗ ਨਾਲ ਕਾਰੋਬਾਰ ਕਰਨ ਦੀ ਸਹੂਲਤ ਨੂੰ ਸੁਧਾਰਨ ਦੇ ਨਾਲ-ਨਾਲ ਸੂਬੇ ਵਿੱਚ ਨਿਵੇਸ਼ ਦੇ ਮਾਹੌਲ ਨੂੰ ਸੁਧਾਰਨ ਲਈ ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਇਸੇ ਤਰ੍ਹਾਂ ਉਨ੍ਹਾਂ ਨੇ ਮਾਲ ਵਿਭਾਗ ਵਿੱਚ ਬਤੌਰ ਵਿੱਤ ਕਮਿਸ਼ਨਰ ਮਾਲ ਵਜੋਂ ਕਈ ਮਹੱਤਵਪੂਰਨ ਪਹਿਲਕਦਮੀਆਂ ਵੀ ਕੀਤੀਆਂ। ਉਨ੍ਹਾਂ ਦੀ ਅਗਵਾਈ ਹੇਠ ਮਾਲ ਵਿਭਾਗ ਵਿੱਚ ਲਗਭਗ 15 ਦਿਨਾਂ ਵਿੱਚ ਲਗਭਗ 2.2 ਕਰੋੜ ਖਸਰਾ ਗਿਰਦਾਵਰੀ ਐਂਟਰੀਆਂ ਡਿਜੀਟਲ ਵਿਧੀ ਰਾਹੀਂ ਕੀਤੀਆਂ ਗਈਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...