Saturday, April 20, 2024

ਵਾਹਿਗੁਰੂ

spot_img
spot_img

ਵੇਰਕਾ ਨੇ ਕੋਵਿਡ ਮਹਾਂਮਾਰੀ ਦੌਰਾਨ ਡੇਅਰੀ ਧੰਦੇ ਨੂੰ ਬਚਾਉਣ ‘ਚ ਅਹਿਮ ਯੋਗਦਾਨ ਪਾਇਆ: ਪ੍ਰਨੀਤ ਕੌਰ

- Advertisement -

ਯੈੱਸ ਪੰਜਾਬ
ਪਟਿਆਲਾ, 18 ਜਨਵਰੀ, 2021 –
ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਸਹਿਕਾਰੀ ਅਦਾਰੇ ਮਿਲਕਫੈਡ ਦੇ ਵੇਰਕਾ ਮਿਲਕ ਪਲਾਂਟਾਂ ਨੇ ਕੋਵਿਡ ਮਹਾਂਮਾਰੀ ਦੌਰਾਨ ਵੀ ਡੇਅਰੀ ਧੰਦੇ ਨੂੰ ਬਚਾਉਣ ‘ਚ ਅਹਿਮ ਯੋਗਦਾਨ ਪਾਇਆ ਹੈ।

ਸ੍ਰੀਮਤੀ ਪ੍ਰਨੀਤ ਕੌਰ ਅੱਜ ਪਟਿਆਲਾ ਦੇ ਵੇਰਕਾ ਮਿਲਕ ਪਲਾਂਟ ਵਿਖੇ ਐਨ.ਪੀ.ਡੀ.ਡੀ ਸਕੀਮ ਤਹਿਤ ਸਰਕਾਰ ਵੱਲੋਂ ਪ੍ਰਾਪਤ ਸਬਸਿਡੀ ਦੁਆਰਾ 85 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਮਿਲਕੋ ਸਕੈਨ ਐਫ.ਟੀ.-1 ਐਨਾਲਾਈਜਰ ਤੇ ਨਵੀਂ ਕੁਆਲਟੀ ਲੈਬ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ।

ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ ਤਹਿਤ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਵਿਡ ‘ਚ ਵੀ ਦੁੱਧ ਉਤਪਾਦਕਾਂ ਨੂੰ ਵਾਜਬ ਭਾਅ ਦੇ ਕੇ ਲੋਕਾਂ ਨੂੰ ਦੁੱਧ ਅਤੇ ਦੁੱਧ ਪਦਾਰਥ ਉਸ ਵੇਲੇ ਮੁਹੱਈਆ ਕਰਵਾਏ ਜਦੋਂ ਬਾਕੀ ਸਾਰੇ ਪ੍ਰਾਈਵੇਟ ਅਦਾਰੇ ਬੰਦ ਹੋ ਗਏ ਸਨ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਸਹਿਕਾਰੀ ਅਦਾਰੇ ਪੰਜਾਬ ਦੇ ਲੋਕਾਂ ਦੀ ਸੇਵਾ ਦਿਨ ਰਾਤ ਕਰਨ ਲਈ ਤਤਪਰ ਹਨ। ਇਸ ਤੋਂ ਬਿਨ੍ਹਾਂ ਲੋਕਾਂ ਲਈ ਮਹਾਂਮਾਰੀ ਦੌਰਾਨ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਾਉਣ ਵੱਜੋਂ ਹਲਦੀ ਦੁੱਧ ਵੀ ਲਾਂਚ ਕੀਤਾ ਗਿਆ।

ਇਸ ਮੌਕੇ ਵੇਰਕਾ ਮਿਲਕ ਪਲਾਂਟ, ਪਟਿਆਲਾ ਦੇ ਜਨਰਲ ਮੈਨੇਜਰ ਗੁਰਮੇਲ ਸਿੰਘ ਨੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਦਾ ਧੰਨਵਾਦ ਕਰਦਿਆਂ ਜਾਣੂ ਕਰਵਾਇਆ ਕਿ ਇਸ ਮਿਲਕੋ ਸਕੈਨ ਨਾਲ ਦੁੱਧ ਵਿੱਚ ਮੌਜੂਦ ਜਰੂਰੀ ਤੱਤ ਜਿਵੇਂ ਕਿ ਫੈਟ, ਐਸ.ਐਨ.ਐਫ, ਪ੍ਰੋਟੀਨ ਅਤੇ ਲੈਕਟੋਸ ਤੋਂ ਇਲਾਵਾ 14 ਕਿਸਮ ਦੇ ਦੁੱਧ ਮਿਲਾਵਟਾਂ ਦਾ ਸਿਰਫ 30 ਸੈਕਿੰਡ ਵਿੱਚ ਪਤਾ ਲੱਗ ਸਕੇਗਾ, ਜਿਸ ਨਾਲ ਪ੍ਰਾਪਤ ਕੀਤੇ ਜਾਂਦੇ ਦੁੱਧ ਦੀ ਗੁਣਵੱਤਾ ਤੁਰੰਤ ਨਿਰੀਖਣ ਕਰਕੇ ਦੁੱਧ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਕਰਨ ਵਿੱਚ ਮਦਦ ਮਿਲੇਗੀ।

ਜੀ.ਐਮ. ਨੇ ਕਿਹਾ ਕਿ ਇਸ ਨਾਲ ਮਾਰਕੀਟ ਵਿੱਚ ਉਪਭੋਗਤਾਵਾਂ ਨੂੰ ਮੁਹੱਈਆ ਕਰਵਾਏ ਜਾਣ ਵਾਲੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਕੁਆਲਟੀ ਦਾ ਮਿਆਰ ਹੋਰ ਉੱਚਾ ਚੁੱਕਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਮਿਲਕਫੈਡ ਕਮਲਦੀਪ ਸਿੰਘ ਸੰਘਾ ਦੀ ਰਹਿਨੁਮਾਈ ਹੇਠ ਮਿਲਕਫੈਡ ਨੇ ਇਹ ਮਿਲਕੋ ਸਕੈਨ ਡੈਨਮਾਰਕ ਦੀ ਮਲਟੀਨੈਸਨਲ ਕੰਪਨੀ ਇੰਡੀਫਾਸ ਤੋਂ ਖਰੀਦੀ ਹੈ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ ਵੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...