Tuesday, March 19, 2024

ਵਾਹਿਗੁਰੂ

spot_img
spot_img

ਵੈਕਸੀਨ ਦੀਆਂ ਦੋਵੇਂ ਡੋਜ਼ ਨਾ ਲਗਵਾਉਣ ਵਾਲੇ ਰਹਿ ਜਾਣਗੇ ਸਰਕਾਰੀ ਸੇਵਾਵਾਂ ਤੋਂ ਵਾਂਝੇ: ਬਬਿਤਾ ਕਲੇਰ

- Advertisement -

ਯੈੱਸ ਪੰਜਾਬ
ਫਾਜਿ਼ਲਕਾ, 22 ਜਨਵਰੀ, 2022 –
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈਏਐਸ ਨੇ ਇਕ ਵਾਰ ਫਿਰ ਜਿ਼ਲ੍ਹਾ ਵਾਸੀਆਂ ਨੂੰ ਕੋਵਿਡ ਦੀ ਵੈਕਸੀਨ ਲਗਵਾਉਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਮਨੁੱਖਤਾ ਨੂੰ ਕਰੋਨਾ ਦੇ ਖਤਰੇ ਤੋਂ ਬਚਾਉਣ ਲਈ ਪ੍ਰਸ਼ਾਸਨ ਸਖ਼ਤ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟੇਗਾ।

ਉਨ੍ਹਾਂ ਨੇ ਕਿਹਾ ਕਿ ਬੈਂਕਾਂ ਨੂੰ ਲਿਖਿਆ ਜਾ ਰਿਹਾ ਹੈ ਕਿ ਉਹ ਕੋਵਿਡ ਦੀ ਵੈਕਸੀਨ ਨਾ ਲਗਵਾਉਣ ਵਾਲਿਆਂ ਨੂੰ ਬੈਂਕਾਂ ਵਿਚ ਨਾ ਆਉਣ ਦੇਣ ਅਤੇ ਇਸ ਤੋਂ ਬਿਨ੍ਹਾਂ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿਚ ਵੀ ਸੇਵਾਵਾਂ ਲੈਣ ਲਈ ਵੈਕਸੀਨ ਲਗਵਾਉਣਾ ਲਾਜਮੀ ਕੀਤਾ ਜਾ ਸਕਦਾ ਹੈ।

ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਕਿਸੇ ਦੇ ਵੀ ਵੈਕਸੀਨ ਨਹੀਂ ਲੱਗੀ ਉਹ ਤੁੰਰਤ ਪਹਿਲੀ ਡੋਜ਼ ਲਗਵਾਏ ਅਤੇ ਜਿਸ ਕਿਸੇ ਦੇ ਪਹਿਲੀ ਡੋਜ਼ ਲੱਗ ਚੁੱਕੀ ਹੈ ਉਹ ਮੈਡੀਕਲ ਮਾਹਰਾਂ ਵੱਲੋਂ ਦੂਜੀ ਡੋਜ਼ ਦੇ ਦਿੱਤੇ ਗਏ ਸਮੇਂ ਤੇ ਆਪਣੀ ਦੂਰੀ ਡੋਜ਼ ਲਗਵਾਏ ਤਾਂ ਜ਼ੋ ਆਉਣ ਵਾਲੇ ਦਿਨਾਂ ਵਿਚ ਕੀਤੀ ਜਾਣ ਵਾਲੀ ਸਖ਼ਤੀ ਦੌਰਾਨ ਲੋਕਾਂ ਨੂੰ ਕੋਈ ਮੁਸਕਿਲ ਨਾ ਝਲਣੀ ਪਵੇ।

ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਕੋਵਿਡ ਪਾਬੰਦੀਆਂ ਵਿਚ ਇਸ ਸ਼ਰਤ ਤੇ ਛੋਟ ਦਿੱਤੀ ਗਈ ਸੀ ਕਿ ਨਿੱਜੀ ਅਦਾਰਿਆਂ ਜਿਵੇਂ ਦੁਕਾਨਾਂ ਆਦਿ ਤੇ ਵੀ ਸੇਵਾ ਪ੍ਰਦਾਤਾ ਭਾਵ ਦੁਕਾਨਦਾਰ ਆਦਿ ਵੈਕਸੀਨ ਦੀਆਂ ਦੋਨੋ ਡੋਜਾਂ ਲਗਵਾ ਕੇ ਹੀ ਦੁਕਾਨਾਂ ਖੋਲਣਗੇ। ਉਨ੍ਹਾਂ ਨੇ ਕਿਹਾ ਕਿ ਉਡਣ ਦਸਤੇ ਬਣਾ ਕੇ ਪ੍ਰਾਈਵੇਟ ਅਦਾਰਿਆਂ ਵਿਚ ਵੀ ਜਾਂਚ ਕੀਤੀ ਜਾਵੇਗੀ ਅਤੇ ਜਿੰਨ੍ਹਾਂ ਸੇਵਾ ਪ੍ਰਦਾਤਾਵਾਂ ਜਾਂ ਦੁਕਾਨਦਾਰਾਂ ਨੇ ਕੋਵਿਡ ਦੀਆਂ ਦੋਨੋ ਡੋਜਾਂ ਨਾ ਲਗਵਾਈਆਂ ਹੋਈਆਂ ਉਨ੍ਹਾਂ ਦੇ ਅਦਾਰੇ ਨੂੰ ਬੰਦ ਕਰਨ ਦੀ ਕਾਰਵਾਈ ਕੀਤੀ ਜਾ ਸਕੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਦਾ ਪ੍ਰਬੰਧਨ ਕਾਨੂੰਨ ਦੀ ਧਾਰਾਵਾਂ ਨੂੰ ਸ਼ਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਵੈਕਸੀਨ ਨਾ ਲਗਵਾ ਕੇ ਪੂਰੇ ਸਮਾਜ ਨੂੰ ਖਤਰੇ ਵਿਚ ਪਾਉਣ ਵਾਲਿਆਂ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਦੀ ਵੈਕਸੀਨ ਉਪਲਬੱਧ ਹੈ ਅਤੇ ਹਰ ਰੋਜ਼ ਲਗਾਈ ਜਾਂਦੀ ਹੈ। ਇਸ ਲਈ ਜਿਲ੍ਹਾਂ ਵਾਸੀ ਬਿਨ੍ਹਾਂ ਦੇਰੀ ਕੋਵਿਡ ਦੀ ਵੈਕਸੀਨ ਲਗਵਾਉਣ।

ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਜਨਤਕ ਥਾਂਵਾਂ ਤੇ ਮਾਸਕ ਨਾ ਪਾਉਣ ਵਾਲਿਆਂ ਖਿਲਾਫ ਵੀ ਆਪਦਾ ਪ੍ਰਬੰਧਨ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਇਸ ਲਈ ਜਨਤਕ ਥਾਂਵਾਂ ਤੇ ਮਾਸਕ ਲਾਜਮੀ ਤੌਰ ਤੇ ਪਾਇਆ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਨਵੀਂ ਦਿੱਲੀ, 15 ਮਾਰਚ, 2024 ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ...

ਖ਼ਡੂਰ ਸਾਹਿਬ ਤੋਂ ਅਕਾਲੀ ਦਲ ਪੀਰਮੁਹੰਮਦ, ਵਲਟੋਹਾ ਜਾਂ ਭਾਈ ਮਨਜੀਤ ਸਿੰਘ ਨੂੰ ਉਮੀਦਵਾਰ ਬਣਾਵੇ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ

ਯੈੱਸ ਪੰਜਾਬ 14 ਮਾਰਚ, 2024 ਪੰਥਕ ਹਲਕੇ ਖਡੂਰ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ ਦਾਅਵਾ ਅਕਾਲੀ ਲੀਡਰਸ਼ਿਪ ਅੱਗੇ ਰੱਖਿਆ---ਕਰਨੈਲ ਸਿੰਘ ਪੀਰਮੁਹੰਮਦ , ਵਿਰਸਾ ਸਿੰਘ ਵਲਟੋਹਾ ਜਾ ਭਾਈ ਮਨਜੀਤ...

ਮਨੋਰੰਜਨ

ਰੈਪਰ ਮੈਂਡੀਜ਼ ਦਾ ਨਵਾਂ ਟਰੈਕ “ਅੱਜ ਦੀ ਘੜੀ” ਰਿਲੀਜ਼

ਯੈੱਸ ਪੰਜਾਬ ਮਾਰਚ 16, 2024 VYRL ਹਰਿਆਣਵੀ ਮੈਂਡੀਜ਼ ਦੁਆਰਾ "ਅੱਜ ਦੀ ਘੜੀ" ਦੀ ਆਗਾਮੀ ਰਿਲੀਜ਼ ਦੀ ਘੋਸ਼ਣਾ ਕਰਨ ਲਈ ਬਹੁਤ ਖੁਸ਼ ਹੈ, ਜੋ ਕਿ ਸਮਕਾਲੀ ਸ਼ਹਿਰੀ ਹਰਿਆਣਵੀ ਰੈਪ ਅਤੇ ਕਲਾਸਿਕ ਲੋਕ ਧੁਨ ਦਾ ਸਦੀਵੀ ਤੱਤ ਹੈ। ਇਹ...

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

ਸੋਸ਼ਲ ਮੀਡੀਆ

223,283FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...