Saturday, April 20, 2024

ਵਾਹਿਗੁਰੂ

spot_img
spot_img

ਵੈਟਰਨਰੀ ਇੰਸਪੈਕਟਰਾਂ ਦੀਆਂ 866, ਖੇਡ ਵਿਭਾਗ ਵਿੱਚ ਜੂਨੀਅਰ ਕੋਚ ਦੀਆਂ 97, ਚੋਣ ਕਾਨੂੰਗੋ ਦੀਆਂ 5 ਅਸਾਮੀਆਂ ਦੀ ਭਰਤੀ ਸਬੰਧੀ ਪ੍ਰੀਕ੍ਰਿਆ ਸ਼ੁਰੂ: ਰਮਨ ਬਹਿਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 12 ਜੂਨ, 2021:
ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਇੰਸਪੈਕਟਰਾਂ ਦੀਆਂ 866, ਖੇਡ ਵਿਭਾਗ ਵਿੱਚ ਜੂਨੀਅਰ ਕੋਚ ਦੀਆਂ 97 ਅਤੇ ਚੋਣ ਵਿਭਾਗ ਵਿੱਚ ਚੋਣ ਕਾਨੂੰਗੋ ਦੀਆਂ 05 ਅਸਾਮੀਆਂ ਦੀ ਭਰਤੀ ਸਬੰਧੀ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇਥੇ ਦਿੱਤੀ।

ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਬੋਰਡ ਦੀ 11 ਜੂਨ 2021 ਨੂੰ ਹੋਈ ਮੀਟਿੰਗ ਵਿੱਚ 968 ਅਸਾਮੀਆਂ ਦੀ ਭਰਤੀ ਲਈ ਪ੍ਰੋਸੈਸ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ, ਇਹਨਾਂ ਅਸਾਮੀਆਂ ਲਈ ਪੜਾਅਵਾਰ ਇਸ਼ਤਿਹਾਰ ਜਾਰੀ ਕੀਤੇ ਜਾਣਗੇ। ਬੋਰਡ ਵਲੋਂ ਅਗਲੇ ਮਹੀਨੇ ਤੋਂ ਉਚ ਉਦਯੋਗਿਕ ਉਨਤੀ ਅਫਸਰ, ਬਲਾਕ ਪੱਧਰ ਪ੍ਰਸਾਰ ਅਫਸਰ, ਲੀਗਲ ਕਲਰਕ ਅਤੇ ਤਕਨੀਕੀ ਸਹਾਇਕ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆਵਾਂ ਲੈਣ ਦੀ ਤਿਆਰੀ ਵੀ ਕਰ ਲਈ ਗਈ ਹੈ।

ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

ਉਨ੍ਹਾਂ ਨੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੋਰਡ ਵਲੋਂ ਉਕਤ ਅਸਾਮੀਆਂ ਦੀ ਭਰਤੀ ਸਬੰਧੀ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਲਈ ਡਟਵੀਂ ਮਿਹਨਤ ਕਰਨ ਤਾਂ ਜੋ ਉਮੀਦਵਾਰਾਂ ਦਾ ਆਪਣਾ ਅਤੇ ਸੂਬੇ ਦਾ ਭਵਿੱਖ ਰੋਸ਼ਨ ਹੋ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...