Friday, April 26, 2024

ਵਾਹਿਗੁਰੂ

spot_img
spot_img

ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾ ਕੇ ਲੋਕਤੰਤਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਆਈਕਨਜ਼ ਜਗਵਿੰਦਰ ਅਤੇ ਜਗਦੀਪ ਹੋਏ ਸਰਗਰਮ

- Advertisement -

ਯੈੱਸ ਪੰਜਾਬ
ਪਟਿਆਲਾ, 17 ਜਨਵਰੀ, 2022 –
ਲੋਕਤੰਤਰ ਦੀ ਮਜ਼ਬੂਤੀ ਅਤੇ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨਾਂ ਅਤੇ ਦਿਵਿਆਂਗਜਨ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪਟਿਆਲਾ ਦੇ ਵੋਟਰ ਜਾਗਰੂਕਤਾ ਦੂਤਾਂ ਨੇ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਦੀ ਅਗਵਾਈ ਵਿਚ ਪੁਰੀ ਸਰਗਰਮੀ ਨਾਲ ਆਪਣੇ ਕਾਰਜ ਸ਼ੁਰੂ ਕਰ ਦਿੱਤੇ ਹਨ।

ਦਿਵਿਆਂਗਜਨ ਵੋਟਰਾਂ ਲਈ ਜ਼ਿਲ੍ਹਾ ਦੂਤ ਜਗਵਿੰਦਰ ਸਿੰਘ ਪਾਤੜਾਂ, ਅੰਤਰ-ਰਾਸ਼ਟਰੀ ਪੈਰਾ ਸਾਈਕਲਿਸਟ (ਜਿਹਨਾਂ ਦੀਆਂ ਬਚਪਨ ਤੋਂ ਬਾਹਵਾਂ ਨਹੀਂ ਹਨ) ਅਤੇ ਜਗਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਦਿਵਿਆਂਗਜਨ ਅਤੇ ਜ਼ਿਲ੍ਹਾ ਦੂਤ (ਬੋਲਣ ਸੁਨਣ ਤੋਂ ਅਸਮਰਥ) ਨੇ ਅੱਜ ਸਥਾਨਕ ਮਿੰਨੀ ਸਕੱਤਰੇਤ ਸੇਵਾ ਕੇਂਦਰ ਵਿਖੇ ਵੋਟਰਾਂ ਨੂੰ ਵੋਟ ਪਾਉਣ ਦਾ ਸੁਨੇਹਾ ਦਿੱਤਾ ਅਤੇ ਵੋਟਰ ਹੈਲਪ ਲਾਈਨ ਐਪਸ ਸਬੰਧੀ ਜਾਣਕਾਰੀ ਦਿੱਤੀ।

ਉਹਨਾਂ ਸਾਂਝੇ ਬਿਆਨ ਰਾਹੀਂ ਕਿਹਾ ਕਿ ਜਿਵੇਂ ਤੁਹਾਡੇ ਸਹਿਯੋਗ ਨੇ ਸਾਨੂੰ ਮਜ਼ਬੂਤ ਕੀਤਾ ਹੈ ਉਸੇ ਤਰ੍ਹਾਂ ਵੋਟਾਂ ਵਿੱਚ 100 ਫ਼ੀਸਦੀ ਸ਼ਮੂਲੀਅਤ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰੋ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਵੀ ਹਾਜ਼ਰ ਸਨ।

ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜ਼ਨ ਦੀ ਪਟਿਆਲਾ ਵਿੱਚ ਗਿਣਤੀ ਜੋ ਕਿ ਲਗਭਗ 34300 ਹੈ ਅਤੇ ਦਿਵਿਆਂਗਜਨ ਵੋਟਰਾਂ ਜਿਹਨਾਂ ਦੀ ਗਿਣਤੀ 13460 ਹੈ ਦੀਆਂ ਵੋਟਾਂ ਜੇ ਉਹ ਚਾਹੁਣ ਤਾਂ ਪੋਸਟਲ ਬੈਲਟ ਪੇਪਰ ਰਾਹੀਂ ਘਰ ਤੋਂ ਪਵਾਉਣ ਦਾ ਪ੍ਰਬੰਧ ਕੀਤਾ ਜਾਵੇਗਾ।

ਕੋਵਿਡ ਨਾਲ ਸਬੰਧਤ ਮਰੀਜ਼ਾਂ ਦੀ ਵੋਟ ਪਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਜਗਵਿੰਦਰ ਸਿੰਘ ਸਾਈਕਲ ਉਪਰ ਅਲੱਗ ਅਲੱਗ ਜਗ੍ਹਾ ਉੱਪਰ ਜਾ ਕੇ ਵੋਟਰ ਜਾਗਰੂਕਤਾ ਦਾ ਸੁਨੇਹਾ ਦੇ ਰਹੇ ਉੱਥੇ ਜਗਦੀਪ ਸਿੰਘ ਸੰਕੇਤਕ ਭਾਸ਼ਾ ਰਾਹੀਂ ਸੋਸ਼ਲ ਮੀਡੀਆ ਅਤੇ ਪੋਸਟਰਾਂ ਰਾਹੀਂ ਵੋਟਰ ਜਾਗਰੂਕਤਾ ਦਾ ਸੁਨੇਹਾ ਦੇ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...