Wednesday, April 24, 2024

ਵਾਹਿਗੁਰੂ

spot_img
spot_img

ਵੋਟ ਬਣਾਉਣਾ ਅਤੇ ਉਸ ਦਾ ਸਹੀ ਇਸਤੇਮਾਲ ਕਰਨਾ ਸਾਡਾ ਸਾਰਿਆਂ ਦਾ ਮੁਢਲਾ ਫਰਜ਼: ਈਸ਼ਾ ਕਾਲੀਆ

- Advertisement -

ਯੈੱਸ ਪੰਜਾਬ
ਐਸ.ਏ.ਐਸ. ਨਗਰ , 30 ਨਵੰਬਰ, 2021 –
ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਹੈ ਅਤੇ ਮਜਬੂਤ ਲੋਕਤੰਤਰ ਲਈ 100 ਫੀਸਦੀ ਯੋਗ ਨੌਜਵਾਨਾਂ ਦੀ ਸ਼ਮੂਲੀਅਤ ਜਰੂਰੀ ਹੈ। ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਸਵੀਪ ਪ੍ਰੋਗਰਾਮ ਅਧੀਨ ਵੱਡੀ ਪੱਧਰ ’ਤੇ ਮੁਹਿੰਮ ਚਲਾਈ ਗਈ ਹੈ ਤਾਂ ਜੋ ਕੋਈ ਵੀ ਯੋਗ ਨੌਜਵਾਨ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਸਵੀਪ ਪ੍ਰੋਗਰਾਮ ਅਧੀਨ ਨੇ ਦੱਸਿਆ ਕਿ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਦੇ ਇਸਤੇਮਾਲ ਲਈ ਜਾਗਰੂਕ ਕਰਨ ਵਾਸਤੇ ਪ੍ਚਾਰ ਵੈਨਾਂ ਰਾਹੀਂ , ਸਕੂਲਾਂ ਤੇ ਕਾਲਜਾਂ ਵਿੱਚ ਵੀ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਆਪਣੀ ਵੋਟ ਬਣਵਾਉਣ ਦੇ ਨਾਲ-ਨਾਲ ਬਿਨਾਂ ਕਿਸੇ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਵਿਖੇ ਅਤੇ ਵੱਖ ਵੱਖ ਤਹਿਸੀਲ ਦਫਰਤਾਂ ਵਿੱਚ ਅਵੈਰਨੈਸ ਲਈ ਵੀ.ਵੀ.ਪੈਟ ਮਸ਼ੀਨਾ ਲਗਾ ਆਮ ਜਨਤਾ ਨੂੰ ਵੋਟ ਪਾਉਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪ੍ਰਚਾਰ ਵੈਨਾਂ ਰਾਹੀਂ ਵੱਖ ਵੱਖ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਵਿੱਚ ਜਾ ਕੇ ਆਮ ਜਨਤਾ ਨੂੰ ਵੋਟ ਦੇ ਅਧਿਕਾਰ ਅਤੇ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਵੱਡੀ ਜਿੰਮੇਵਾਰੀ ਦਿੱਤੀ ਹੈ ਕਿਉਂਕਿ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਕੇ ਹੀ ਅਸੀਂ ਉਜਵਲ ਭਵਿੱਖ ਦਾ ਸੁਪਨਾ ਵੇਖ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਆਪਣੀ ਵੋਟ ਦੇ ਇਸਤੇਮਾਲ ਲਈ ਕਈ ਵਾਰ ਅਵੇਸਲੇ ਹੋ ਜਾਂਦੇ ਹਨ ਜੋ ਕਿ ਸਹੀ ਨਹੀਂ ਹੈ ਕਿਉਂਕਿ ਲੋਕਤੰਤਰ ਵਿੱਚ ਹਰੇਕ ਵੋਟ ਦੀ ਅਹਿਮ ਭੂਮਿਕਾ ਹੋ ਸਕਦੀ ਹੈ।

ਇਸ ਲਈ ਇਹ ਜਰੂਰੀ ਹੈ ਕਿ ਸਾਡੇ ਦੇਸ਼ ਦੇ ਹਰੇਕ ਯੋਗ ਵੋਟਰ ਨੂੰ ਆਪਣੀ ਵੋਟ ਦੀ ਕੀਮਤ ਸਮਝ ਕੇ ਉਸ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਬੜਾਵਾ ਦੇਣ ਲਈ ਆਨ ਲਾਈਨ ਵੋਟ ਬਣਵਾਉਣ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਗਈ ਹੈ ਅਤੇ ਵੋਟਰ ਹੈਲਪਲਾਈਨ ਐਪ ਰਾਹੀਂ ਆਨ ਲਾਈਨ ਵੋਟ ਬਣਵਾਈ ਜਾ ਸਕਦੀ ਹੈ।

ਇਸ ਤੋ ਇਲਾਵਾ ਚੋਣ ਕਮਿਸ਼ਨ ਦੇ ਟੋਲ ਫਰੀ ਨੰ: 1950 ’ਤੇ ਵੀ ਵੋਟ ਬਣਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਨੇ ਦਿਵਿਆਂਗ ਵੋਟਰਾਂ ਅਤੇ ਤੀਜੇ ਲਿੰਗ ਦੇ ਵੋਟਰਾਂ ਨੂੰ ਜਾਗਰੂਕ ਕਰਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰੇਕ ਯੋਗ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀਮਤੀ ਕੋਮਲ ਮਿੱਤਲ ਅਤੇ ਐਸ.ਡੀ.ਐਮ. ਸ੍ਰੀ ਹਰਬੰਸ ਸਿੰਘ ਨੇ ਵੋਟ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਰਵਾਨਾ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...