Thursday, April 25, 2024

ਵਾਹਿਗੁਰੂ

spot_img
spot_img

ਵੱਖਰੀ ਹਰਿਆਣਾ ਕਮੇਟੀ ਬਨਾਉਣ ਦਾ ਮਾਮਲਾ; 7 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਤੇ ਅੰਬਾਲਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਣਗੇ ਪੰਥਕ ਰੋਸ ਮਾਰਚ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 5 ਅਕਤੂਬਰ, 2022 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਦੀ ਪਿਛਲੇ ਦਿਨੀ ਹੋਈ ਜਨਰਲ ਇਕੱਤਰਤਾ ਸਮੇਂ ਸਰਕਾਰਾਂ ਵੱਲੋਂ ਸਿੱਖ ਸੰਸਥਾਵਾਂ ਨੂੰ ਤੋੜਨ ਦੇ ਕੀਤੇ ਜਾ ਰਹੇ ਯਤਨਾ ਅਤੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਮਾਨਤਾ ਦੇ ਕੇ ਸਿੱਖ ਕੌਮ ਨਾਲ ਕੀਤੇ ਜਾ ਰਹੇ ਧੱਕੇ ਸਬੰਧੀ ਸੰਗਤਾਂ ਨੂੰ ਸੁਚੇਤ ਕਰਨ ਲਈ 7 ਅਕਤੂਬਰ 2022 ਨੂੰ ਪੰਥਕ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ।

ਇਸ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪੰਥਕ ਰੋਸ ਮਾਰਚ ਅਯੋਜਤ ਕੀਤੇ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਿਛਲੇ ਦਿਨੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਦੀ ਜਨਰਲ ਇਕੱਤਰਤਾ ਹੋਈ ਸੀ, ਜਿਸ ਵਿਚ ਕੀਤੇ ਗਏ ਫੈਸਲੇ ਅਨੁਸਾਰ ਸਰਕਾਰਾਂ ਵੱਲੋਂ ਸਿੱਖ ਕੌਮ ਨਾਲ ਕੀਤੇ ਜਾ ਰਹੇ ਧੱਕਿਆਂ ਤੋਂ ਸੰਗਤ ਨੂੰ ਸੁਚੇਤ ਕਰਵਾਉਣ ਲਈ ਇਹ ਪੰਥਕ ਰੋਸ ਮਾਰਚ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਰੋਸ ਮਾਰਚਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ, ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਸ਼ਮੂਲੀਅਤ ਕਰਨਗੀਆਂ।

ਉਨ੍ਹਾ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋ ਚੱਲਣ ਵਾਲਾ ਰੋਸ ਮਾਰਚ ਪੋਜੇਵਾਲ, ਗੜਸ਼ੰਕਰ, ਨਵਾਂਸ਼ਹਿਰ ਬਾਈਪਾਸ, ਬੰਗਾ, ਫਗਵਾੜਾ, ਜਲੰਧਰ, ਕਰਤਾਰਪੁਰ, ਸੁਭਾਨਪੁਰ, ਬਿਆਸ ਤੋਂ ਹੁੰਦਾ ਹੋਇਆ ਅੰਮ੍ਰਿਤਸਰ ਪਹੁੰਚੇਗਾ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਤੋਂ ਚਲਣ ਵਾਲਾ ਮਾਰਚ ਰਾਜਪੁਰਾ, ਫਹਿਤਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ, ਲੁਧਿਆਣਾ ਫਗਵਾੜਾ, ਜਲੰਧਰ ਰਾਹੀਂ ਹੁੰਦਾ ਹੋਇਆ ਅੰਮ੍ਰਿਤਸਰ ਆਏਗਾ।

ਤੀਜਾ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਤੋਂ ਸ਼ੁਰੂ ਹੋਵੇਗਾ ਜੋ ਬਠਿੰਡਾ, ਬਾਜਾਖਾਨਾ, ਬਰਗਾੜੀ, ਕੋਟਕਪੂਰਾ ਬਾਈਪਾਸ, ਜੀਰਾ, ਹਰੀਕੇ, ਤਰਨਤਾਰਨ ਹੁੰਦਾ ਹੋਇਆ ਅੰਮ੍ਰਿਤਸਰ ਪਹੁੰਚੇਗਾ। ਉਨ੍ਹਾ ਦੱਸਿਆ ਕਿ ਇਹ ਰੋਸ ਮਾਰਚ ਸ੍ਰੀ ਅੰਮ੍ਰਿਤਸਰ ਪਹੁੰਚਣ ਤੇ ਗੋਲਡਨ ਗੇਟ ਵਿਖੇ ਇਕੱਠੇ ਹੋਣਗੇ, ਜਿਥੋਂ ਸਮੁੱਚੇ ਰੂਪ ਵਿੱਚ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਕਰਨਗੀਆਂ। ਉਨ੍ਹਾ ਸੰਗਤਾਂ ਨੂੰ ਰੋਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...