ਯੈੱਸ ਪੰਜਾਬ
ਅੰਮ੍ਰਿਤਸਰ, 13 ਜੁਲਾਈ, 2020:
ਖ਼ਾਲਿਸਤਾਨ ਕਮਾਂਡੋ ਫ਼ੋਰਸ ਦੇ ਸਾਬਕਾ ਮੁਖ਼ੀ ਅਤੇ ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਜਥੇਦਾਰ ਵੱਸਣ ਸਿੰਘ ਜ਼ੱਫਰਵਾਲ ਨੇ ਯੂਨਾਈਟਿਡ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਜੱਫ਼ਰਵਾਲ ਨੇ ਆਪਣਾ ਅਸਤੀਫ਼ਾ ਪਾਰਟੀ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੂੂੰ ਭੇਜ ਦਿੱਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਉਹਨਾਂ ਦਾ ਧਾਰਮਿਕ ਰੁਚੀਆਂ ਅਤੇ ਸਮਾਜ ਸੇਵਾ ਵੱਲ ਧਿਆਨ ਵਧ ਗਿਆ ਹੈ ਅਤੇ ਉਹ ਹੁਣ ਸਮਾਜ ਸੇਵਾ ਕੇਂਦਰ ਅਤੇ ਬੇਸਹਾਰਾ ਆਸ਼ਰਮ ਬਣਾਉਣ ਵੱਲ ਲੱਗੇ ਹੋਏ ਹਨ ਜਿਸ ਕਰਕੇ ਉਹ ਪਾਰਟੀ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਤੋਂ ਅਸਮਰਥ ਹਨ।
ਉਪਰੋਕਤ ਦੇ ਮੱਦੇਨਜ਼ਰ ਹੀ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦਿੰਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਪ੍ਰਧਾਨ ਇਸ ਬੇਨਤੀ ਨੂੰ ਸਵੀਕਾਰ ਕਰਨ।
ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/