Tuesday, April 16, 2024

ਵਾਹਿਗੁਰੂ

spot_img
spot_img

ਸ਼ਤਰੰਜ ਮਸ਼ਾਲ ਦਾ ਵਾਹਗਾ ਬਾਰਡਰ ਪੁੱਜਣ ’ਤੇ ਨਿੱਘਾ ਸਵਾਗਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਜੂਨ, 2022 –
ਵਿਸ਼ਵ ਦੇ 190 ਦੇਸ਼ਾਂ ਦੇ ਸ਼ਤਰੰਜ ਖਿਡਾਰੀਆਂ ਦੀ ਸ਼ਮੂਲੀਅਤ ਵਾਲੀ ਅਤੇ ਭਾਰਤ ’ਚ ਪਹਿਲੀ ਵਾਰ ਆਯੋਜਤ ਹੋਣ ਜਾ ਰਹੀ 44ਵੀਂ ਚੈੱਸ ਓਲੰਪੀਆਡ ਦੀ ਪਹਿਲੀ ਵਾਰ ਜਗਾਈ ਗਈ ਸ਼ਤਰੰਜ ਉਲੰਪੀਆਡ ਮਸ਼ਾਲ ਰਿਲੇਅ ਅੱਜ ਵਾਹਗਾ ਬਾਰਡਰ ਪੁੱਜੀ। ਖੁੱਲ੍ਹੀ ਜੀਪ ’ਚ ਸਵਾਰ ਚੈੱਸ ਦੇ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਦੇ ਹੱਥ ’ਚ ਫੜੀ ਇਸ ਸ਼ਤਰੰਜ ਮਸ਼ਾਲ ਦਾ ਇੱਥੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਐਨ.ਆਈ.ਐਸ, ਖਿਡਾਰੀਆਂ, ਵਿਦਿਆਰਥੀਆਂ, ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਅਤੇ ਪੰਜਾਬ ਸਟੇਟ ਚੈੱਸ ਐਸੋਸੀਏਸ਼ਨ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਭੰਗੜੇ ਦੀ ਵਧੀਆ ਪੇਸ਼ਕਾਰੀ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਮਸ਼ਾਲ ਦਾ ਸਵਾਗਤ ਤੇ ਪੁੱਜੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਖੇਡਾਂ, ਖਿਡਾਰੀਆਂ ਨੂੰ ਪ੍ਰਫੁਲਤ ਕਰਨ ਦੇ ਨਾਲ-ਨਾਲ ਸੂਬੇ ’ਚ ਖੇਡਾਂ ਲਈ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਸਕੂਲੀ ਪੱਧਰ ਤੋਂ ਹੀ ਖੇਡਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਚੈਸ ਮਸ਼ਾਲ, ਸ਼ਤਰੰਜ ਖੇਡ ਲਈ ਇੱਕ ਨਵੀਂ ਸ਼ੁਰੂਆਤ ਹੈ, ਜੋ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਹੋਰ ਉਤਸ਼ਾਹਤ ਕਰ ਰਹੀ ਹੈ।

ਸ੍ਰੀ ਸੂਦਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਚੈੱਸ ਓਲੰਪਆਡ ਮਸ਼ਾਲ ਇੱਥੇ ਪੁਜੀ ਹੈ। ਉਨ੍ਹਾਂ ਕਿਹਾ ਕਿ ਇਸ ਮਸ਼ਾਲ ਨੇ ਸਾਡੇ ਨੌਜਵਾਨਾਂ ’ਚ ਖੇਡਾਂ ਤੇ ਖਾਸ ਕਰਕੇ ਚੈੱਸ ਪ੍ਰਤੀ ਜੋਸ਼ ਭਰਿਆ ਹੈ। ਡਿਪਟੀ ਕਮਿਸ਼ਨਰ ਨੇ ਚੈੱਸ ਦੇ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਨੂੰ ਵਾਪਸ ਮਸ਼ਾਲ ਦਿੱਤੀ ਅਤੇ ਇਹ ਅਗਲੇ ਪੜਾਅ ਕੁਰਕੂਸ਼ੇਤਰ ਲਈ ਰਵਾਨਾ ਹਵੇਗੀ।

ਇਸ ਦੌਰਾਨ ਵਾਹਗਾ ਬਾਰਡਰ ਵਿਖੇ ਚੈੱਸ ਗੈ੍ਰਂਡ ਮਾਸਟਰ ਦੀਪ ਸੇਨ ਗੁਪਤਾ ਨੇ ਛੋਟੀ ਉਮਰ ਦੇ ਖਿਡਾਰੀਆਂ ਨਾਲ ਚੈੱਸ ਬੋਰਡ ’ਤੇ ਚੈੱਸ ਖੇਡ ਕੇ ਬੱਚਿਆਂ ਨੂੰ ਸ਼ਤਰੰਜ ਖੇਡਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਸ਼ਤਰੰਜ ਉਲੰਪੀਆਡ ਮਸ਼ਾਲ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਨੂੰ ਸੌਂਪਕੇ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰ ਜਸਬੀਰ ਸਿੰੰਘ, ਐਸ:ਡੀ:ਐਮ ਸ੍ਰੀ ਹਰਪ੍ਰੀਤ ਸਿੰਘ, ਬੀ:ਐਸ:ਐਫ ਕਮਾਂਡੈਂਟ ਸ੍ਰੀ ਜਸਬੀਰ ਸਿੰਘ, ਪੰਜਾਬ ਚੈੱਸ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਥਾਪਰ, ਅੰਮ੍ਰਿਤਸਰ ਚੈਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਦਾਨਿਸ਼ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,208FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...