Friday, April 26, 2024

ਵਾਹਿਗੁਰੂ

spot_img
spot_img

ਸ਼ਰਨਪਾਲ ਸਿੰਘ ਮੱਕੜ ਨੇ ਜ਼ਿਲ੍ਹਾ ਯੋਜਨਾ ਕਮੇਟੀ ਲੁਧਿਆਣਾ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

- Advertisement -

ਯੈੱਸ ਪੰਜਾਬ
ਧਿਆਣਾ, 30 ਜਨਵਰੀ, 2023:
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਸ਼ਰਨਪਾਲ ਸਿੰਘ ਮੱਕੜ ਵਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਗਿਆ।

ਅਹੁਦਾ ਸੰਭਾਲਣ ਤੋਂ ਬਾਅਦ ਸ. ਮੱਕੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਸ. ਮੱਕੜ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਦਰਸ਼ੀ, ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਲਗਾਤਾਰ ਉਪਰਾਲੇ ਕੀਤੇ ਜਾਣਗੇ ਅਤੇ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਚੇਅਰਮੈਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਨ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ।

ਇਸ ਦੌਰਾਨ ਸ੍ਰੀ ਝਿੰਪਾ ਅਤੇ ਸ. ਜੌੜਾਮਾਜਰਾ ਨੇ ਵੀ ਭਰੋਸਾ ਪ੍ਰਗਟਾਇਆ ਕਿ ਸ. ਸ਼ਰਨਪਾਲ ਸਿੰਘ ਮੱਕੜ ਲੋਕਾਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਦੇਣਗੇ ਅਤੇ ਜ਼ਿਲ੍ਹੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈਕੇ ਜਾਣਗੇ।

ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਭੋਲਾ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਰਜਿੰਦਰਪਾਲ ਕੌਰ ਛੀਨਾ, ਸਰਵਜੀਤ ਕੌਰ ਮਾਣੂੰਕੇ, ਹਾਕਮ ਸਿੰਘ ਠੇਕੇਦਾਰ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਚੇਅਰਮੈਨ ਨਵਜੋਤ ਸਿੰਘ ਜਰਗ, ਜ਼ਿਲ੍ਹਾ ਯੋਜਨਾ ਕਮੇਟੀਆਂ, ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਫਤਿਹਗੜ੍ਹ ਸਾਹਿਬ ਤੋਂ ਅਜੇ ਸਿੰਘ ਲਿਬੜਾ, ਮਲੇਰਕੋਟਲਾ ਤੋਂ ਸ਼ਾਕਿਬ ਅਲੀ ਰਾਜਾ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸ. ਹਰਭੁਪਿੰਦਰ ਸਿੰਘ ਧਰੌੜ ‘ਆਪ’ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਅਹਿਬਾਬ ਸਿੰਘ ਗਰੇਵਾਲ, ਗੁਰਜੀਤ ਸਿੰਘ ਗਿੱਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...