Friday, March 29, 2024

ਵਾਹਿਗੁਰੂ

spot_img
spot_img

ਸ਼ਰਾਬ ਕਾਂਡ: ਮਜੀਠੀਆ ਦੀ ਅਗਵਾਈ ’ਚ ਰਾਜ ਭਵਨ ਵੱਲ ‘ਮਾਰਚ’ ਕਰਦੇ ਅਕਾਲੀ ਆਗੂ ਗ੍ਰਿਫ਼ਤਾਰ

- Advertisement -

ਚੰਡੀਗੜ, 7 ਅਗਸਤ, 2020 –

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤਰਨ ਤਾਰਨ ਦੀ ਪੁਲਿਸ ਲਾਈਨ ਦੇ ਦੌਰੇ ਨੂੰ ਸਿਰਫ ਤਸਵੀਰਾਂ ਖਿਚਵਾਉਣ ਤੇ ਝੂਟੇ ਲੈਣ ਲਈ ਕੀਤਾ ਗਿਆ ਦੌਰਾ ਕਰਾਰ ਦਿੱਤਾ ਤੇ ਇਸ ਗੱਲ ਦੀ ਨਿਖੇਧੀ ਕੀਤੀ ਕਿ ਉਹ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਵਿਚ ਅਸਫਲ ਰਹੇ ਅਤੇ ਉਹਨਾਂ ਕਾਂਗਰਸੀ ਵਿਧਾਇਕਾਂ ਨਾਲ ਸਟੇਜ ਸਾਂਝੀ ਕੀਤੀ ਜਿਹਨਾਂ ਨੂੰ ਪੀੜਤਾਂ ਨੇ ਤ੍ਰਾਸਦੀ ਦੇ ਮੁਜਰਮ ਕਰਾਰ ਦਿੱਤਾ ਹੈ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰੀ ਬਲਵਿੰਦਰ ਸਿੰਘ ਭੂੰਦੜ ਤੇ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਰਾਜ ਭਵਨ ਵੱਲ ਰੋਸ ਮਾਰਚ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਮਿਲਣ ਦਾ ਸਿਰਫ ਡਰਾਮਾ ਕੀਤਾ ਹੈ ਜਦਕਿ ਸੱਚਾਈ ਇਹ ਹੈ ਕਿ ਉਹ 25 ਮਿੰਟ ਤੱਕ ਤਰਨ ਤਾਰਨ ਪੁਲਿਸ ਲਾਈਨ ਵਿਚ ਰਹੇ ਜੋ ਕਿ ਫੌਜੀ ਛਾਉਣੀ ਵਿਚ ਬਦਲ ਗਈ ਸੀ ਕਿਉਂਕਿ ਕਾਂਗਰਸ ਸਰਕਾਰ ਨੂੰ ਲੋਕਾਂ ਦੇ ਰੋਹ ਦਾ ਡਰ ਸੀ।

ਉਹਨਾਂ ਕਿਹਾ ਕਿ ਲੋਕਾਂ ਨੂੰ ਦਰਬਾਰ ਵਿਚ ਇਸ ਤਰੀਕੇ ਸੱਦਿਆ ਗਿਆ ਸੀ ਜਿਸ ਕਾਰਨ ਬਹੁ ਗਿਣਤੀ ਲੋਕਾਂ ਨੇ ਤਾਂ ਆਉਣ ਤੋਂ ਇਨਕਾਰ ਹੀ ਕਰ ਦਿੱਤਾ ਭਾਵੇਂ ਕਿ ਐਸ ਪੀ ਤੇ ਡੀ ਐਸ ਪੀ ਇਸ ਮਕਸਦ ਲਈ ਉਚੇਚੇ ਤੌਰ ‘ਤੇ ਲਗਾਏ ਗਏ ਸਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਅੰਮ੍ਰਿਤਸਰ ਅਤੇ ਬਟਾਲਾ ਜਾਣ ਤੋਂ ਵੀ ਨਾਂਹ ਕਰ ਦਿੱਤੀ ਜਦਕਿ ਇਹ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਾਲੀਆਂ ਦੋ ਹੋਰ ਥਾਵਾਂ ਸਨ ਤੇ ਇਸ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਉਹ ਅੱਖਾਂ ਵਿਚ ਘਟਾ ਪਾ ਰਹੇ ਸਨ ਤੇ ਗਰੀਬਾਂ ਤੇ ਦਲਿਤਾਂ ਦੀਆਂ ਜ਼ਿੰਦਗੀਆਂ ਦੀ ਉਹਨਾਂ ਨੂੰ ਕੋਈ ਪਰਵਾਹ ਨਹੀਂ ਹੈ।

ਦੋਹਾਂ ਆਗੂਆਂ, ਜਿਹਨਾਂ ਦੇ ਨਾਲ ਅੰਮ੍ਰਿਤਸਰ ਦੇ ਮੁੱਛਲ ਪਿੰਡ ਤੋਂ ਪੀੜਤ ਪਰਿਵਾਰਾਂ ਦੇ ਰਿਸ਼ਤੇਦਾਰ ਵੀ ਸਨ, ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਿਹਨਾਂ ਵਿਧਾਇਕਾਂ ਖਿਲਾਫ ਜ਼ਹਿਰੀਲੀ ਸ਼ਰਾਬ ਵੰਡਣ ਲਈ ਜ਼ਿੰਮੇਵਾਰ ਹੋਣ ਦੇ ਦੋਸ਼ ਲੱਗੇ ਸਨ, ਨੂੰ ਸਟੇਜ ‘ਤੇ ਬਿਠਾਉਣਾ ਨਿੰਦਣਯੋਗ ਹੈ।

ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਖੁਦ ਇਸ ਤਰੀਕੇ ਮੁਜਰਮਾਂ ਦਾ ਬਚਾਅ ਕਰ ਰਹੇ ਹਨ ਤਾਂ ਫਿਰ ਇਸ ਭਿਆਨਕ ਤ੍ਰਾਸਦੀ ਦੀ ਨਿਰਪੱਖ ਜਾਂਚ ਕਿਵੇਂ ਹੋ ਸਕਦੀ ਹੈ ? ਉਹਨਾਂ ਕਿਹਾ ਕਿ ਬਜਾਏ ਜਗੀਰਦਾਰ ਵਾਂਗ ਵਿਵਹਾਰ ਕਰ ਕੇ ਪੀੜਤ ਪਰਿਵਾਰਾਂ ਨੂੰ ਜ਼ਲੀਲ ਕਰਨ ਦੇ ਮੁੱਖ ਮੰਤਰੀ ਨੂੰ ਹਰ ਪੀੜਤ ਪਰਿਵਾਰ ਲਈ 25 ਲੱਖ ਰੁਪਏ ਮੁਆਵਜ਼ਾ ਤੇ ਇਕ ਇਕ ਸਰਕਾਰੀ ਨੌਕਰੀ ਦਾ ਐਲਾਨ ਕਰਨਾ ਚਾਹੀਦਾ ਹੈ।

ਸ੍ਰੀ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪੰਜਾਬੀਆਂ ਨੂੰ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਮੁੱਖ ਮੰਤਰੀ ਹੀ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ ਇਸੇ ਲਈ ਉਹਨਾਂ ਨੇ ਨਜਾਇਜ਼ ਸ਼ਰਾਬ ਦੇ ਵਪਾਰ ਵਿਚ ਲੱਗੇ ਕਾਂਗਰਸੀਆਂ ਅਤੇ ਡਿਸਟੀਲਰੀ ਮਾਲਕਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਸੂਬੇ ਦੇ ਤਿੰਨ ਜ਼ਿਲਿ•ਆਂ ਵਿਚ ਇੰਨੇ ਭਿਆਨਕ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਾਪਰਨ ਦੇ ਬਾਵਜੂਦ ਮੁੱਖ ਮੰਤਰੀ ਗ੍ਰਹਿ ਅਤੇ ਆਬਕਾਰੀ ਮੰਤਰਾਲਿਆਂ ਦੇ ਇੰਚਾਰਜ ਮੰਤਰੀ ਵਜੋਂ ਲੋੜੀਂਦੀ ਕਾਰਵਾਈ ਕਰਨ ਤੋਂ ਨਾਂਹ ਕਰ ਰਹੇ ਹਨ।

ਸ੍ਰੀ ਭੂੰਦੜ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਇਨਸਾਫ ਮਿਲਣ ਦੀ ਕੋਈ ਆਸ ਨਹੀਂ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਰਾਜ ਭਵਨ ਵਿਚ ਰਾਜਪਾਲ ਸ੍ਰੀ ਪੀ ਸਿੰਘ ਬਦਨੌਰ ਨੂੰ ਇਹ ਕਹਿਣ ਆਇਆ ਸੀ ਕਿ ਸ੍ਰੀ ਸੁਖਬੀਰ ਸਿੰਘ ਬਾਦਲ ਤੇ ਸ੍ਰੀ ਮਨੋਰੰਜਨ ਕਾਲੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਵਫਦ ਨੇ ਜੋ ਮੰਗ ਪੱਤਰ ਉਹਨਾਂ ਨੂੰ ਸੌਂਪਿਆ ਸੀ, ਉਸਦੇ ਕਾਰਵਾਈ ਕੀਤੀ ਜਾਵੇ।

ਉਹਨਾਂ ਕਿਹਾ ਕਿ ਰਾਜਪਾਲ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੁਰੰਤ ਬਰਖ਼ਾਸਤ ਕਰਨੀ ਚਾਹੀਦੀ ਹੈ, ਨਜਾਇਜ਼ ਸ਼ਰਾਬ ਦੇ ਕਾਰੋਬਾਰ ਦੀ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਜਾਂ ਫਿਰ ਸੀ ਬੀ ਆਈ ਤੋਂ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ, ਪੀੜਤ ਪਰਿਵਾਰਾਂ ਨੇ ਜਿਹੜੇ ਕਾਂਗਰਸੀ ਵਿਧਾਇਕਾਂ ਦੇ ਨਾਂ ਮੁਜਰਮ ਵਜੋਂ ਲਏ ਹਨ, ਉਹਨਾਂ ਖਿਲਾਫ ਤੁਰੰਤ ਕਤਲ ਦੇ ਕੇਸ ਦਰਜ ਹੋਣੇ ਚਾਹੀਦੇ ਹਨ, ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਅਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਮਲਕੀਅਤ ਵਾਲੀਆਂ ਡਿਸਟੀਲਰੀਆਂ ਸੀਲ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਇਹਨਾਂ ਦੀ ਸਾਰੀ ਜਾਇਦਾਦ ਕੁਰਕ ਹੋਣੀ ਚਾਹੀਦੀ ਤੇ ਸੂਬੇ ਵਿਚ ਨਜਾਇਜ਼ ਸ਼ਰਾਬ ਦਾ ਕਾਰੋਬਾਰ ਬੰਦ ਹੋਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਰਾਜਪਾਲ ਨੂੰ ਰਾਜਪੁਰਾ ਦੀ ਨਜਾਇਜ਼ ਸ਼ਰਾਬ ਫੈਕਟਰੀ ਤੇ ਹੋਰ ਅਜਿਹੇ ਮਾਮਲਿਆਂ ਦੀਆਂ ਫਾਈਲਾਂ ਮੰਗਵਾ ਕੇ ਖੁਦ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਸੌਂਪਣੀਆਂ ਚਾਹੀਦੀਆਂ ਹਨ।

ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ ਨੇ ਪਹਿਲਾਂ 5600 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਗੁਆ ਲਿਆ ਤੇ ਹੁਣ ਤਕਰੀਬਨ 150 ਜਾਨਾਂ ਚਲੀਆਂ ਗਈਆਂ ਤੇ ਕਈ ਲੋਕ ਨੇ ਅੱਖਾਂ ਦੀ ਰੋਸ਼ਨੀ ਗੁਆ ਲਈ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਮੁੱਖ ਮੁੱਦੇ ਤੋਂ ਧਿਆਨ ਪਾਸੇ ਕਰਨਾ ਚਾਹੁੰਦੀ ਹੈ, ਇਸੇ ਲਈ ਸੂਬੇ ਵਿਚ ਦੇਸੀ ਸ਼ਰਾਬ ਬਣਾਉਣ ਵਾਲਿਆਂ ਖਿਲਾਫ ਮੁਹਿੰਮ ਵਿੱਢੀ ਗਈ ਹੈ ਭਾਵੇਂ ਕਿ ਇਹ ਸਭ ਨੂੰ ਪਤਾ ਹੈ ਕਿ ਇਹਨਾਂ ਦੋ ਡਿਸਟੀਲਰੀਆਂ ਤੋਂ ਮਿਲਦੀ ਈ ਐਨ ਏ ਅਤੇ ਡਿਨੇਚਰਡ ਸਪਿਰਟ ਹੀ ਇਸ ਤ੍ਰਾਸਦੀ ਲਈ ਜ਼ਿੰਮੇਵਾਰ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...