Friday, April 19, 2024

ਵਾਹਿਗੁਰੂ

spot_img
spot_img

ਸ਼ਹਿਨਾਜ਼ ਗਿੱਲ ਦੇ ਪਿਤਾ ਨੇ ਬਲਾਤਕਾਰ ਦੇ ਦੋਸ਼ ਨਕਾਰੇ, ਕਿਹਾ ਸੀ.ਸੀ.ਟੀ.ਵੀ. ਫੁੱਟੇਜ ਹੈ ਸਬੂਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਮਈ, 2020:

ਬਿੱਗ ਬਾਸ 13 ਵਿਚ ਭਾਗ ਲੈ ਕੇ ਕੌਮੀ ਪੱਧਰ ’ਤੇ ਚਰਚਾ ਵਿਚ ਆਈ ਪੰਜਾਬੀ ਗਾਇਕ ਅਤੇ ਮਾਡਲ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ਼ ਸਿੰਘ ਸੁੱਖ ਨੇ ਆਪਣੇ ਉੱਤੇ ਲੱਗੇ ਬਲਾਤਕਾਰ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਕੋਲ ਇਸ ਸ਼ਿਕਾਇਤ ਦੇ ਖਿਲਾਫ਼ ਸਾਰੇ ਸੀ.ਸੀ.ਟੀ.ਵੀ. ਫੁੱਟੇਜ ਸਬੂਤ ਮੌਜੂਦ ਹਨ।

ਸੰਤੋਖ਼ ਸਿੰਘ ਸੁੱਖ ਦਾ ਦਾਅਵਾ ਹੈ ਕਿ ਜਿਸ ਦਿਨ ਦਾ ਹਵਾਲਾ ਦੇ ਕੇ ਉਸ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ, ਉਸ ਦਿਨ ਉਹ ਆਪਣੇ ਘਰ ਹੀ ਸੀ ਅਤੇ ਉਸ ਕੋਲ ਇਸ ਸੰਬੰਧੀ ਸੀ.ਸੀ.ਟੀ.ਵੀ.ਫੁੱਟੇਜ ਮੌਜੂਦ ਹੈ ਜਿਸ ਤੋਂ ਉਹ ਸਾਬਿਤ ਕਰ ਸਕਦਾ ਹੈ ਕਿ ਉਹ ਉਕਤ ਦਿਨ ਘਰੋਂ ਬਾਹਰ ਹੀ ਨਹੀਂ ਗਿਆ।

ਸੰਤੋਖ਼ ਸਿੰਘ ਸੁੱਖ ਨੇ ਇਸ ਗੱਲ ਦਾ ਵੀ ਖੰਡਨ ਕੀਤਾ ਹੈ ਕਿ ਉਹ ਉਸ ਖਿਲਾਫ਼ ਐਫ਼.ਆਈ.ਆਰ. ਦਰਜ ਹੋਣ ਮਗਰੋਂ ਫ਼ਰਾਰ ਹੈ। ਸੁੱਖ ਦਾ ਕਹਿਣਾ ਹੈ ਕਿ ਉਸ ਕੋਲ ਆਪਣੀ ਬੇਗੁਨਾਹੀ ਸਾਬਿਤ ਕਰਨ ਲਈ ਸੀ.ਸੀ.ਟੀ.ਵੀ.ਫੁੱਟੇਜ ਮੌਜੂਦ ਹੈ।

ਇਸ ਦੇ ਨਾਲ ਸੁੱਖ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਜਿਸ ਰੋਹੀ ਪੁਲ ਕੋਲ ਸ਼ਿਕਾਇਤਕਰਤਾ ਨੇ ਉਸਦਾ ਕਾਰ ਵਿਚ ਬਲਾਤਕਾਰ ਕੀਤੇ ਜਾਣ ਸੰਬੰਧੀ ਦੋਸ਼ ਲਗਾਇਆ ਹੈ, ਉਹ ਵੀ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਜ਼ਰ ਹੇਠ ਆਉਂਦਾ ਹੈ ਅਤੇ ਫੁੱਟੇਜ ਚੈੱਕ ਕੀਤਿਆਂ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ।

ਜ਼ਿਕਰਯੋਗ ਹੈ ਪੰਜਾਬ ਪੁਲਿਸ ਨੇ ਬਿਆਸ ਦੇ ਰਹਿਣ ਵਾਲੇ ਸੰਤੋਖ਼ ਸਿੰਘ ਸੁੱਖ ਦੇ ਖਿਲਾਫ਼ ਜਲੰਧਰ ਦੀ ਰਹਿਣ ਵਾਲੀ ਇਕ 40 ਸਾਲਾ ਔਰਤ ਨੇ ਦੋਸ਼ ਲਗਾਇਆ ਸੀ ਕਿ ਉਹ ਆਪਣੇ ਦੋਸਤ ਲੱਕੀ ਸੰਧੂ ਨੂੰ ਸੰਤੋਖ਼ ਸਿੰਘ ਸੁੱਖ ਰਾਹੀਂ ਮਿਲਣ ਪਹੁੰਚੀ ਤਾਂ ਸੁੱਖ ਉਸਨੂੰ ਉਸਦੇ ਦੋਸਤ ਨਾਲ ਮਿਲਾਉਣ ਦੇ ਬਹਾਨੇ ਆਪਣੀ ਕਾਰ ਵਿਚ ਲੈ ਗਿਆ ਅਤੇ ਰੋਹੀ ਪੁਲ ਕੋਲ ਉਸਨੇ ਕਾਰ ਵਿਚ ਹੀ ਉਸ ਨਾਲ ਪਿਸਤੌਲ ਦੀ ਨੋਕ ’ਤੇ ਬਲਾਤਕਾਰ ਕੀਤਾ। ਉਸਨੇ ਦੋਸ਼ ਲਗਾਇਆ ਸੀ ਕਿ ਇਸ ਮਗਰੋਂ ਸੁੱਖ ਨੇ ਉਸ ਨੂੰ ਧਮਕੀ ਵੀ ਦਿੱਤੀ ਕਿ ਜੇ ਉਸਨੇ ਇਸ ਬਾਰੇ ਕੋਈ ਸ਼ਿਕਾਇਤ ਕੀਤੀ ਤਾਂ ਉਸਨੂੰ ਜਾਨੋਂ ਮਾਰ ਦੇਵੇਗਾ।

14 ਮਈ ਦੀ ਇਸ ਘਟਨਾ ਦੀ ਉਸਨੇ ਮੰਗਲਵਾਰ ਨੂੰ ਸ਼ਿਕਾਇਤ ਕੀਤੀ ਜਿਸ ’ਤੇ ਪੁਲਿਸ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ 19 ਮਈ ਨੂੰ ਬਿਆਸ ਪੁਲਿਸ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...