Friday, April 19, 2024

ਵਾਹਿਗੁਰੂ

spot_img
spot_img

ਸ਼ਹੀਦ ਊਧਮ ਸਿੰਘ ਦੀ ਪਿਸਤੌਲ ਅਤੇ ਡਾਇਰੀ ਇੰਗਲੈਂਡ ਤੋਂ ਵਾਪਸ ਲੈਣਦਾ ਮਾਮਲਾ ਭਾਰਤ ਸਰਕਾਰ ਕੋਲ ਉਠਾਇਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

- Advertisement -

ਯੈੱਸ ਪੰਜਾਬ
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 31 ਜੁਲਾਈ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੇਤੀ ਹੀ ਸ਼ਹੀਦ ਊਧਮ ਸਿੰਘ ਦੇ ਪਿਸਤੌਲ ਅਤੇ ਡਾਇਰੀ ਨੂੰ ਯੂ.ਕੇ. ਤੋਂ ਵਾਪਸ ਲੈਣ ਦਾ ਮੁੱਦਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਉਠਾਇਆ ਜਾਵੇਗਾ।

ਸ਼ਹੀਦ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ਇੱਥੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਣਥੱਕ ਕੋਸ਼ਿਸ਼ਾਂ ਸਦਕਾ ਸ਼ਹੀਦ ਦੀਆਂ ਅਸਥੀਆਂ 40 ਸਾਲਾਂ ਬਾਅਦ ਭਾਰਤ ਵਾਪਸ ਲਿਆਂਦੀਆਂ ਗਈਆਂ। ਉਨ੍ਹਾਂ ਕਿਹਾ ਕਿ ਹੁਣ ਸ਼ਹੀਦ ਊਧਮ ਸਿੰਘ ਦੀ ਪਿਸਤੌਲ, ਜਿਸ ਨਾਲ ਉਨ੍ਹਾਂ ਨੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਮਾਰਿਆ ਸੀ, ਸਕਾਟਲੈਂਡ ਵਿੱਚ ਹੈ ਅਤੇ ਉਨ੍ਹਾਂ ਦੀ ਡਾਇਰੀ ਵੀ ਓਥੇ ਹੀ ਕਿਤੇ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮਾਮਲਾ ਬ੍ਰਿਟਿਸ਼ ਹਾਈ ਕਮਿਸ਼ਨ ਕੋਲ ਉਠਾਉਣਾ ਚਾਹੀਦਾ ਹੈ ਤਾਂ ਜੋ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਇਹ ਚੀਜ਼ਾਂ ਵਾਪਸ ਲਿਆਂਦੀਆਂ ਜਾ ਸਕਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਨ ਸ਼ਹੀਦ ਦੀ ਇਹ ਅਮਾਨਤ ਵਿਦੇਸ਼ `ਚੋਂ ਵਾਪਸ ਲਿਆਉਣ ਤੋਂ ਬਾਅਦ ਇਨ੍ਹਾਂ ਨੂੰ ਆਮ ਲੋਕਾਂ ਲਈ ਇਥੋਂ ਦੇ ਅਜਾਇਬ ਘਰ ਵਿੱਚ ਰੱਖਿਆ ਜਾਵੇਗਾ ਕਿਉਂਕਿ ਸਰਕਾਰ ਇਨ੍ਹਾਂ ਨੂੰ ਵਿਸ਼ਵ ਪੱਧਰੀ ਇਤਿਹਾਸਕ ਯਾਦਗਾਰ ਬਣਾਉਣਾ ਚਾਹੁੰਦੀ ਹੈ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਸ਼ਹੀਦਾਂ ਦੀ ਯਾਦ ਵਿੱਚ ਜੱਲ੍ਹਿਆਂਵਾਲਾ ਬਾਗ, ਹੁਸੈਨੀਵਾਲਾ ਅਤੇ ਹੁਣ ਸ਼ਹੀਦ ਊਧਮ ਸਿੰਘ ਜਿਹੀਆਂ ਕਈ ਯਾਦਗਾਰਾਂ ਉਸਾਰੀਆਂ ਗਈਆਂ ਹਨ ਅਤੇ ਜਲਦ ਹੀ ਆਜ਼ਾਦੀ ਸੰਗਰਾਮ ਦੇ ਅਨੇਕਾਂ ਗੁੰਮਨਾਮ ਨਾਇਕਾਂ ਦੀ ਯਾਦ ਵਿੱਚ ਇੱਕ ਹੋਰ ਯਾਦਗਾਰ ਉਸਾਰੀ ਜਾਵੇਗੀ ਤਾਂ ਜੋ ਮਿੱਟੀ ਦੇ ਉਨ੍ਹਾਂ ਮਹਾਨ ਸਪੂਤਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਅਜਿਹੇ ਸਮਾਰਕ ਸਾਨੂੰ ਹਮੇਸ਼ਾ ਸਾਡੀ ਬਹਾਦਰੀ ਦੀ ਸ਼ਾਨਦਾਰ ਵਿਰਾਸਤ ਦੀ ਯਾਦ ਦਿਵਾਉਂਦੇ ਹਨ ਅਤੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਜਗਾਉਣ ਵਿੱਚ ਇਨ੍ਹਾਂ ਦੀ ਵੱਡੀ ਭੂਮਿਕਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...