Wednesday, April 24, 2024

ਵਾਹਿਗੁਰੂ

spot_img
spot_img

ਸ਼ਹੀਦ-ਏ-ਆਜ਼ਮ ਦੀ ਸੋਚ ਅਤੇ ਕੁਰਬਾਨੀ ਨੂੰ ਜਿਉਂਦਾ ਰੱਖਣ ਲਈ ਜਨਮ ਦਿਹਾੜੇ ਤੇ ਸ਼ਹੀਦੀ ਦਿਹਾੜੇ ਮਨਾਉਣੇ ਜ਼ਰੂਰੀ: ਅਨਮੋਲ ਗਗਨ ਮਾਨ

- Advertisement -

ਯੈੱਸ ਪੰਜਾਬ
ਬੰਗਾ, 24 ਸਤੰਬਰ, 2022:
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ 28 ਸਤੰਬਰ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਵਿਸ਼ੇਸ਼ ਜਾਇਜ਼ਾ ਲਿਆ।

ਪੰਜਾਬ ਦੇ ਯਾਤਰਾ, ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਪ੍ਰਤਿਮਾ ਅੱਗੇ ਨਤਮਸਤਕ ਹੋਣ ਤੋਂ ਬਾਅਦ ਕਿਹਾ ਕਿ ਦੇਸ਼ ਤੋਂ ਕੁਰਬਾਨ ਹੋਣ ਵਾਲੇ ਨਾਇਕਾਂ ਦੀ ਸੋਚ ਅਤੇ ਕੁਰਬਾਨੀ ਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਨੂੰ ਹਮੇਸ਼ਾਂ ਮਨਾਉਂਦੇ ਰਹਾਂਗੇ ਤਾਂ ਜੋ ਨਵੀਂ ਪੀੜ੍ਹੀ ਆਪਣੇ ਦੇਸ਼ ਨੂੰ ਮਿਲੀ ਆਜ਼ਾਦੀ ਦੇ ਇਨ੍ਹਾਂ ਨਾਇਕਾਂ ਦੇ ਅਮੀਰ ਇਤਿਹਾਸ ਅਤੇ ਅਮੀਰ ਵਿਰਸੇ ਤੋਂ ਜਾਣੂ ਹੋ ਸਕੇ।

ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜਿਹੇ ਸਾਡੇ ਨਾਇਕ ਹਮੇਸ਼ਾਂ ਸਾਡੀ ਸੋਚ ’ਚ ਜਿਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਸਾਡੀ ਜ਼ਿੰਮੇਂਵਾਰੀ ਹੈ ਕਿ ਉਨ੍ਹਾਂ ਦੀ ਸੋਚ ਅਤੇ ਇਤਿਹਾਸ ਨੂੰ ਅਸੀਂ ਆਪਣੀ ਨਵੀਂ ਪੀੜ੍ਹੀ ਅਤੇ ਆਉਣ ਵਾਲੀ ਪੀੜ੍ਹੀ ਤੱਕ ਲੈ ਜਾਈਏ । ਉਨ੍ਹਾਂ ਕਿਹਾ ਕਿ ਸਰਦਾਰ ਭਗਤ ਸਿੰਘ ਗੁਲਾਮੀ ਨੂੰ ਨਾ-ਮਨਜ਼ੂਰ ਕਰਕੇ ਦੇਸ਼ ਦੇ ਲੋਕਾਂ ਦੀ ਆਜ਼ਾਦੀ ਲਈ ਅੜੇ ਅਤੇ ਲੜੇ। ਸ਼ਹੀਦ-ਏ-ਆਜ਼ਮ ਨੇ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮ ਕੇ ਚੜ੍ਹਦੀ ਉਮਰੇ ਦੇਸ਼ ਲਈ ਮਰ ਮਿਟਣ ਅਤੇ ਕੁਰਬਾਨੀ ਨੂੰ ਪਹਿਲ ਦਿੱਤੀ। ਉਨ੍ਹਾਂ ਵੱਲੋਂ ਦੇਸ਼ ਲਈ ਕੀਤੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਨਤਮਸਤਕ ਹੋਣ ਪੁੱਜਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਸਿਰਜਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਇਮਾਨਦਾਰ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਵੱਲ ਇਤਿਹਾਸਕ ਫ਼ੈਸਲੇ ਲੈ ਰਹੀ ਹੈ।

ਯਾਤਰਾ ਤੇ ਸਭਿਆਚਾਰਕ ਮਾਮਲੇ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਵਾਲੇ ਦਿਨ ਆਪਣੇ ਘਰਾਂ ’ਚ ਮੋਮਬੱਤੀਆਂ ਬਾਲ ਕੇ ਅਤੇ ਬਨੇਰਿਆਂ ’ਤੇ ਤਿਰੰਗੇ ਲਹਿਰਾ ਕੇ, ਉਨ੍ਹਾਂ ਨੂੰ ਯਾਦ ਕਰੀਏ ਅਤੇ ਪ੍ਰਣ ਲਈਏ ਕਿ ਉਨ੍ਹਾਂ ਵੱਲੋਂ ਜਿਸ ਆਜ਼ਾਦੀ ਦੀ ਕਲਪਨਾ ਲੈ ਕੇ ਕੁਰਬਾਨੀ ਦਿੱਤੀ ਗਈ ਅਤੇ ਆਜ਼ਾਦੀ ਦਾ ਸੰਘਰਸ਼ ਲੜਿਆ ਗਿਆ ਸੀ ਉਸ ਦੀ ਨਜ਼ਰੀਏ ਸਥਾਪਨਾ ’ਚ ਭਗਵੰਤ ਮਾਨ ਸਰਕਾਰ ਦਾ ਸਹਿਯੋਗ ਦੇਈਏ।

ਇਸ ਮੌਕੇ ਉਨ੍ਹਾਂ ਨਾਲ ਐਮ ਐਲ ਏ ਬਲਾਚੌਰ ਸੰਤੋਸ਼ ਕਟਾਰੀਆ, ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਆਪ ਦੇ ਸੀਨੀਅਰ ਆਗੂ ਲਲਿਤ ਮੋਹਨ ਤੇ ਕੁਲਜੀਤ ਸਿੰਘ ਸਰਹਾਲ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...