Friday, April 19, 2024

ਵਾਹਿਗੁਰੂ

spot_img
spot_img

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਨਿਕਲੀ ਵਿਸ਼ਾਲ ਸਾਈਕਲ ਰੈਲੀ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 25 ਸਤੰਬਰ, 2022:
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫਿੱਟ ਬਾਈਕਰਸ ਕਲੱਬ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਇਕ ਵਿਸ਼ਾਲ ਸਾਈਕਲ ਰੈਲੀ ਪੂਰੋ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਕੱਢੀ ਗਈ।

ਭਾਰੀ ਮੀਂਹ ਦੇ ਬਾਵਜੂਦ ਇਸ ਰੈਲੀ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਉਹ ਬਾਈਕਰਸ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ ਅਤੇ ਉਨ੍ਹਾਂ ਦੀ ਟੀਮ ਨਾਲ ਰੈਲੀ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੱਕ ਉਹ ਰੈਲੀ ਦਾ ਹਿੱਸਾ ਬਣੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮੁੱਖ ਉਦੇਸ਼ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦੇਣਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਮੁਲਕ ਬਣਾਉਣ ਲਈ ਪ੍ਰੇਰਿਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਹ ਸਾਈਕਲ ਰੈਲੀ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਸਿਹਤਮੰਦ ਅਤੇ ਭਵਿੱਖ ਨੂੰ ਬਿਹਤਰ ਬਣਾਉਣ ਦਾ ਵੀ ਇਕ ਜ਼ਰੀਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਵੱਖ-ਵੱਖ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ ਦੇ ਇਕ ਹਿੱਸੇ ਵਜੋਂ ਇਹ ਸਾਈਕਲ ਰੈਲੀ ਕਰਵਾਈ ਗਈ ਹੈ।

ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੰਦੀ ਇਹ ਰੈਲੀ ਬੁਲਾਂਵਾੜੀ ਤੋਂ ਸ਼ੁਰੂ ਹੋ ਕੇ ਸ਼ਿਮਲਾ ਪਹਾੜੀ ਚੌਕ, ਧੋਬੀ ਘਾਟ, ਮਹਾਂਵੀਰ ਪੁਲ, ਗਊਸ਼ਾਲਾ ਬਾਜ਼ਾਰ, ਕਸ਼ਮੀਰੀ ਬਾਜ਼ਾਰ, ਘੰਟਾ ਘਰ, ਬੱਸ ਸਟੈਂਡ, ਪ੍ਰਭਾਤ ਚੌਂਕ, ਸੈਸ਼ਨ ਚੌਕ, ਸਰਕਾਰੀ ਕਾਲਜ ਚੌਕ ਅਤੇ ਰੇਲਵੇ ਰੋਡ ਤੋਂ ਹੁੰਦੀ ਹੋਈ ਜੇਲ੍ਹ ਚੌਕ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਪ੍ਰਤਿਮਾ ’ਤੇ ਜਾ ਸਕੇ ਸਮਾਪਤ ਹੋਈ।

ਰੈਲੀ ਦੌਰਾਨ ਭਾਗੀਦਾਰਾਂ ਨੇ ‘ਭਗਤ ਸਿੰਘ ਤੇਰੀ ਸੋਚ ’ਤੇ, ਪਹਿਰਾ ਦਿਆਂਗੇ ਠੋਕ ਕੇ’ ਅਤੇ ‘ਇਨਕਲਾਬ ਜਿੰਦਾਬਾਦ’ ਦੇ ਨਾਅਰਿਆਂ ਨਾਲ ਆਕਾਸ਼ ਗੁੰਜਾ ਦਿੱਤਾ। ਇਸ ਰੈਲੀ ਵਿਚ ਸਹਾਇਕ ਕਮਿਸ਼ਨਰ ਸ਼੍ਰੀ ਵਿਓਮ ਭਾਰਦਵਾਜ ਤੋਂ ਇਲਾਵਾ ਫਿੱਟ ਬਾਈਕਰਸ ਕਲੱਬ ਦੇ ਮੈਂਬਰਾਂ ਵਲੋਂ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਗਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...