Friday, April 26, 2024

ਵਾਹਿਗੁਰੂ

spot_img
spot_img

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੁਸ਼ਿਆਰਪੁਰ ਵਿੱਚ ‘ਕੈਂਡਲ ਮਾਰਚ’ ਦੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕੀਤੀ ਅਗਵਾਈ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 28 ਮਾਰਚ, 2022:
ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਸ਼ਿਆਰਪੁਰ ਵਿਖੇ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਵਲੋਂ ਸਾਂਝੇ ਤੌਰ ’ਤੇ ਕੀਤੀ ਗਈ ਅਤੇ ਉਹ ਇਸ ਕੈਂਡਲ ਮਾਰਚ ਵਿਚ ਅਧਿਕਾਰੀਆਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨਾਲ ਪੀਲੀਆਂ ਪੱਗਾਂ ਬੰਨ ਕੇ ਸ਼ਾਮਲ ਹੋਏ।

ਸਥਾਨਕ ਡੀ.ਏ.ਵੀ. ਕਾਲਜ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਨਿਕਲੇ ਇਸ ਕੈਂਡਲ ਮਾਰਚ ਵਿਚ ਵੱਡੀ ਗਿਣਤੀ ’ਚ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ। ਇਸ ਕੈਂਡਲ ਮਾਰਚ ਵਿਚ ਸ਼ਹੀਦ ਭਗਤ ਸਿੰਘ ਦੀ ਸੋਚ ਨਾਲ ਸਬੰਧਤ ਨਾਅਰਿਆਂ ‘ਇਨਕਲਾਬ ਜਿੰਦਾਬਾਦ’ ਅਤੇ ਭਗਤ ਸਿੰਘ ਤੇਰੀ ਸੋਚ ’ਤੇ, ਪਹਿਰਾ ਦਿਆਂਗੇ ਠੋਕ ਕੇ’ ਨਾਲ ਜੋਸ਼ ਭਰਨ ਵਾਲੇ ਯੁਵਾ ਵਰਗ ਦੀ ਸ਼ਮੂਲੀਅਤ ਸਿੱਧ ਕਰਦੀ ਸੀ ਕਿ ਸ਼ਹੀਦ-ਏ-ਆਜਮ ਦੀ ਲੋਕਪ੍ਰਿਅਤਾ ਦਾ ਕੋਈ ਅੰਤ ਨਹੀਂ ਹੈ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਹੀਦ ਭਗਤ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਕੇ ਪੰਜਾਬ ਦੀ ਸੇਵਾ ਸੰਭਾਲੀ ਸੀ, ਜਿਸ ਤੋਂ ਸਪੱਸ਼ਟ ਹੋ ਗਿਆ ਸੀ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਅਤੇ ਇਸ ਨੂੰ ਰੰਗਲਾ ਬਣਾਉਣ ਲਈ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਇਸ ਮੌਕੇ ਹੁਸ਼ਿਆਰਪੁਰ ਵਾਸੀਆਂ ਦਾ ਧੰਨਵਾਦ ਵੀ ਕੀਤਾ, ਜੋ ਬਹੁ ਗਿਣਤੀ ਵਿਚ ਇਸ ਕੈਂਡਲ ਮਾਰਚ ਵਿਚ ਸ਼ਾਮਲ ਹੋਣ ਲਈ ਆਏ।

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ, ਇਸ ਲਈ ਸਾਨੂੰ ਉਨ੍ਹਾਂ ਦੇ ਪੂਰਨਿਆਂ ’ਤੇ ਚੱਲ ਕੇ ਇਕ ਨਰੋਏ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਸਾਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਪੂਰਾ ਦਿਨ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਰਿਹਾ ਹੈ, ਜਿਸ ਦੌਰਾਨ ਜ਼ਿਲ੍ਹੇ ਵਿਚ ਵੱਖ-ਵੱਖ ਗਤੀਵਿਧੀਆਂ ਅਤੇ ਸਮਾਗਮ ਕਰਵਾਏ ਗਏ ਹਨ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਜ਼ਿਲ੍ਹਾ ਮਾਲ ਅਫ਼ਸਰ ਗੁਰਮੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰਜ ਕੁਮਾਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਸਾਰੇ ਕੌਂਸਲਰ, ਅਧਿਕਾਰੀ, ਕਰਮਚਾਰੀ, ਗੈਰ-ਸਰਕਾਰੀ ਸੰਸਥਾਵਾਂ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਹਿਮ ਸ਼ਖਸੀਅਤਾਂ ਅਤੇ ਸ਼ਹਿਰੀ ਵਾਸੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...