Friday, April 19, 2024

ਵਾਹਿਗੁਰੂ

spot_img
spot_img

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਰੈਲੀ ਫਿਰੋਜ਼ਪੁਰ ਵਿੱਚ ਜੋਸ਼ੋ-ਖ਼ਰੋਸ਼ ਅਤੇ ਉਤਸ਼ਾਹ ਨਾਲ ਕੱਢੀ ਗਈ

- Advertisement -

ਯੈੱਸ ਪੰਜਾਬ
ਫਿਰੋਜ਼ਪੁਰ 28, ਸਤੰਬਰ, 2022:
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਰੈਲੀ ਫਿਰੋਜ਼ਪੁਰ ਵਿਖੇ ਪੂਰੇ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਕੱਢੀ ਗਈ। ਇਸ ਰੈਲੀ ਵਿਚ ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਕੁਮਾਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਸ. ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਇਸ ਰੈਲੀ ਦਾ ਮੁੱਖ ਉਦੇਸ਼ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦੇਣਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਮੁਲਕ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਰੈਲੀ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਵੀ ਇਕ ਜ਼ਰੀਆ ਹੈ।

ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਦੱਸਿਆ ਕਿ ਇਸ ਸ਼ੁਭ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਤੋਂ ਲੋਕਾਂ ਨੂੰ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੇ ਸੰਕਲਪ ਦੇ ਰਾਸ਼ਟਰ ਨਿਰਮਾਣ ਦੀ ਪ੍ਰਕ੍ਰਿਆ ਨੂੰ ਸਾਕਾਰ ਕਰਨ ਲਈ ਦਿਨ ਭਰ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਇਸ ਦੇਸ਼ ਲਈ ਜੋ ਕੁਰਬਾਨੀ ਦਿੱਤੀ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਦਾ ਨਾਮ ਹਮੇਸ਼ਾ ਸਾਰੇ ਭਾਰਤੀਆਂ ਦੇ ਦਿਲਾਂ ਵਿੱਚ ਵਸਿਆ ਰਹੇਗਾ।

ਇਸ ਮੌਕੇ ਵਿਧਾਇਕ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦੇਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸੋਚ ‘ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਦੇਸ਼ਾਂ ਅਤੇ ਵਿਦੇਸ਼ਾਂ ਚ ਵਸੇ ਪੰਜਾਬੀਆਂ ਤੇ ਦੇਸ਼ ਵਾਸੀਆਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜਨਮ ਦਿਵਸ ‘ਤੇ ਵਧਾਈ ਦਿੱਤੀ।

ਇਸ ਅਵਸਰ ‘ਤੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ ਅਤੇ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਨੇ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ਾਂ ‘ਤੇ ਚੱਲਣ ਦੀ ਵਚਨਬੱਧਤਾ ਦੁਹਰਾਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਹੀਦ ਭਗਤ ਸਿੰਘ ਦੀ ਜਨਮ ਦਿਵਸ ਨੂੰ ਸਮਰਪਿਤ ਵੱਖ-ਵੱਖ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ ਦੇ ਇਕ ਹਿੱਸੇ ਵਜੋਂ ਇਹ ਰੈਲੀ ਕਰਵਾਈ ਗਈ ਹੈ।

ਇਸ ਮੌਕੇ ਰੈਲੀ ਵਿੱਚ ਭਾਗ ਲੈਣ ਵਾਲਿਆਂ ਨੇ ਬਸੰਤੀ ਦੁਪੱਟੇ ਤੇ ਬਸੰਤੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦੇਣ ਦਾ ਸੱਦਾ ਦਿੰਦੀ ਇਹ ਰੈਲੀ ਸਾਰਾਗੜ੍ਹੀ ਤੋਂ ਸ਼ੁਰੂ ਹੋ ਕੇ ਊਧਮ ਸਿੰਘ ਚੌਕ, ਮੁਲਤਾਨੀ ਗੇਟ ਤੋਂ ਹੁੰਦੀ ਹੋਈ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਸਮਾਧ ‘ਤੇ ਜਾ ਕੇ ਸਮਾਪਤ ਹੋਈ।

ਰੈਲੀ ਦੌਰਾਨ ਭਾਗੀਦਾਰਾਂ ਨੇ ‘ਭਗਤ ਸਿੰਘ ਤੇਰੀ ਸੋਚ ‘ਤੇ, ਪਹਿਰਾ ਦਿਆਂਗੇ ਠੋਕ ਕੇ’ ਅਤੇ ‘ਇਨਕਲਾਬ ਜਿੰਦਾਬਾਦ’ ਦੇ ਨਾਅਰਿਆਂ ਨਾਲ ਆਕਾਸ਼ ਗੂੰਜਾ ਦਿੱਤਾ। ਇਸ ਰੈਲੀ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਸੰਧੂ, ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਦੇ ਮੈਂਬਰ, ਆਂਗਣਵਾੜੀ ਵਰਕਰਜ਼, ਐਨ ਜੀ ਓਜ਼ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੱਚਿਆਂ, ਨੌਜਵਾਨਾਂ, ਔਰਤਾਂ ਤੇ ਪੁਰਸ਼ਾਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਸ਼ਿਰਕਤ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...