Thursday, March 28, 2024

ਵਾਹਿਗੁਰੂ

spot_img
spot_img

ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੇ ਘਰ ਪੁੱਜੇ ਧਰਮਸੋਤ, ਮੁੱਖ਼ ਮੰਤਰੀ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

- Advertisement -

ਸਮਾਣਾ/ਪਟਿਆਲਾ, 10 ਜੁਲਾਈ, 2020 –
ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਨਾਇਕ ਰਾਜਵਿੰਦਰ ਸਿੰਘ ਦੇ ਜੱਦੀ ਪਿੰਡ ਦੋਦੜਾ ਜਾ ਕੇ ਸ਼ਹੀਦ ਦੇ ਮਾਤਾ-ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਦੇ ਨਾਲ ਹਲਕਾ ਸ਼ੁਤਰਾਣਾ ਦੇ ਵਿਧਾਇਕ ਸ. ਨਿਰਮਲ ਸਿੰਘ ਅਤੇ ਹਲਕਾ ਸਮਾਣਾ ਦੇ ਵਿਧਾਇਕ ਸ. ਰਜਿੰਦਰ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਸ. ਧਰਮਸੋਤ ਨੇ ਸ਼ਹੀਦ ਦੇ ਪਿਤਾ ਸ. ਅਵਤਾਰ ਸਿੰਘ ਅਤੇ ਮਾਤਾ ਸ੍ਰੀਮਤੀ ਮਹਿੰਦਰ ਕੌਰ ਨੂੰ ਧੰਨ ਆਖਦਿਆਂ ਕਿਹਾ ਕਿ ਸ਼ਹੀਦ ਕੌਮਾਂ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਰਾਜਵਿੰਦਰ ਸਿੰਘ ਨੇ ਜਿਸ ਬਹਾਦਰੀ ਨਾਲ ਲੜਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਕਰਨ ਲਈ ਅਤਿਵਾਦੀਆਂ ਦਾ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ ਉਹ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਰਾਜਵਿੰਦਰ ਸਿੰਘ ਨੇ ਆਪਣੀ ਜਾਨ ਦੇਸ਼ ਦੇ ਲੇਖੇ ਲਾਈ ਹੈ ਜਿਸ ਕਰਕੇ ਉਸਦੀ ਸ਼ਹੀਦੀ ਨੂੰ ਸਦਾ ਯਾਦ ਰੱਖਿਆ ਜਾਵੇਗਾ। ਸ. ਧਰਮਸੋਤ ਨੇ ਕਿਹਾ ਕਿ ਸ਼ਹੀਦ ਦਾ ਪਰਿਵਾਰ ਉਨ੍ਹਾਂ ਦਾ ਅਤੇ ਪੰਜਾਬ ਸਰਕਾਰ ਦਾ ਆਪਣਾ ਪਰਿਵਾਰ ਹੈ ਅਤੇ ਪਰਿਵਾਰ ਕੋਈ ਚਿੰਤਾ ਨਾ ਕਰੇ।

ਕੈਬਨਿਟ ਮੰਤਰੀ ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਪੰਜਾਬ ਸਰਕਾਰ, ਸ਼ਹੀਦ ਦੇ ਪਰਿਵਾਰ ਲਈ ਪੈਦਾ ਹੋਈ ਇਸ ਦੁੱਖ ਦੀ ਘੜੀ ‘ਚ ਰਾਜਵਿੰਦਰ ਸਿੰਘ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ।

ਉਨ੍ਹਾਂ ਕਿਹਾ ਕਿ ਭਾਵੇਂ ਸ਼ਹੀਦਾਂ ਦਾ ਮੁੱਲ ਨਹੀਂ ਪਾਇਆ ਜਾ ਸਕਦਾ ਪ੍ਰੰਤੂ ਸ਼ਹੀਦਾਂ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਪਹਿਲਾਂ ਹੀ ਸ਼ਹੀਦ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਯੋਗ ਜੀਅ ਨੂੰ ਨੌਕਰੀ ਦੇਣ ਦੇ ਐਲਾਨ ਕਰ ਚੁੱਕੇ ਹਨ। ਇਸ ਤੋਂ ਬਿਨ੍ਹਾਂ ਪਰਿਵਾਰ ਅਤੇ ਗ੍ਰਾਮ ਪੰਚਾਇਤ ਪਿੰਡ ਦੋਦੜਾ ਦੀ ਮੰਗ ਮੁਤਾਬਕ ਸ਼ਹੀਦ ਦੀ ਢੁਕਵੀਂ ਯਾਦਗਾਰ ਵੀ ਬਣਾਈ ਜਾਵੇਗੀ।

ਕੈਬਨਿਟ ਮੰਤਰੀ ਦੇ ਦੌਰੇ ਸਮੇਂ ਐਸ.ਡੀ.ਐਮ. ਸਮਾਣਾ ਸ੍ਰੀ ਨਮਨ ਮੜਕਨ, ਡੀ.ਐਸ.ਪੀ. ਸ. ਜਸਵੰਤ ਸਿੰਘ ਮਾਂਗਟ ਵੀ ਮੌਜੂਦ ਸਨ। ਜਦੋਂਕਿ ਸ਼ਹੀਦ ਦੀ ਰੈਜੀਮੈਂਟ 53 ਆਰ.ਆਰ. ਦੇ ਸੂਬੇਦਾਰ ਹਰਪ੍ਰੀਤ ਸਿੰਘ ਨੇ ਸ. ਧਰਸਮੋਤ ਨੂੰ ਸ਼ਹੀਦ ਰਾਜਵਿੰਦਰ ਸਿੰਘ ਵੱਲੋਂ ਬਹਾਦਰੀ ਨਾਲ ਦੁਸ਼ਮਣਾਂ ਦਾ ਟਾਕਰਾ ਕਰਨ ਦੀ ਵਿਥਿਆ ਸੁਣਾਈ। ਇਸ ਦੌਰਾਨ ਪਿੰਡ ਦੀ ਪੰਚਾਇਤ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...