Friday, April 26, 2024

ਵਾਹਿਗੁਰੂ

spot_img
spot_img

ਸ਼ਹੀਦ ਪੁਲਿਸ ਕਰਮੀਆਂ ਦੀਆਂ ਕੁਰਬਾਨੀਆਂ ਸਾਨੂੰ ਹਰ ਸਮੇਂ ਤਿਆਰ ਬਰ ਤਿਆਰ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ: ਐਸ.ਐਸ.ਪੀ. ਰਵਜੋਤ ਕੌਰ ਗਰੇਵਾਲ

- Advertisement -

ਯੈੱਸ ਪੰਜਾਬ
ਮਲੇਰਕੋਟਲਾ , 21 ਅਕਤੂਬਰ, 2021:
ਮਲੇਰਕੋਟਲਾ ਪੁਲਿਸ ਵੱਲੋਂ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਡੀ.ਆਈ.ਸੀ ਕੰਪਲੈਕਸ ਠੰਢੀ ਸੜਕ ਵਿਖੇ ਸੀਨੀਅਰ ਪੁਲਿਸ ਕਪਤਾਨ ਮਲੇਰਕੋਟਲਾ ਡਾਕਟਰ ਰਵਜੋਤ ਕੌਰ ਗਰੇਵਾਲ ਦੀ ਅਗਵਾਈ ਦੇਖ-ਰੇਖ ਹੇਠ ਮਨਾਏ ਗਏ ਪੁਲਿਸ ਸ਼ਹੀਦੀ ਦਿਵਸ ਮੌਕੇ ਦੇਸ਼ ਦੀ ਸੁਰੱਖਿਆ ਅਤੇ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸਮੂਹ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਨਾਲ ਸਬੰਧਿਤ ਜਾਂਬਾਜ਼ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਐਸ.ਐਸ.ਪੀ. ਮਲੇਰਕੋਟਲਾ ਡਾਕਟਰ ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਭਵਿੱਖ ‘ਚ ਕਿਸੇ ਵੀ ਮੁਸੀਬਤ ਦਾ ਸਾਹਮਣਾ ਡੱਟ ਕੇ ਕਰਨ, ਦੇਸ਼ ਦੀ ਆਨ ਅਤੇ ਸ਼ਾਨ ਦੀ ਖ਼ਾਤਰ ਹਰ ਕੁਰਬਾਨੀ ਕਰਨ ਦਾ ਨਿਸ਼ਚਾ ਕਰਨ ਅਤੇ ਹਰ ਸਮੇਂ ਤਿਆਰ-ਬਰ-ਤਿਆਰ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ।

ਉਨ੍ਹਾਂ ਨੇ ਮੌਜੂਦਾ ਕੋਵਿਡ-19 ਮਹਾਂਮਾਰੀ ਦੇ ਦੌਰ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਨਿਭਾਈ ਗਈ ਭੂਮਿਕਾ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਦੇ ਸਾਡੇ ਕੋਰੋਨਾ ਯੋਧਿਆਂ ਵੱਲੋਂ ਆਪਣੀ ਡਿਊਟੀ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਸਹਿਯੋਗ ਕਰਕੇ ਦਿਨ-ਰਾਤ ਇੱਕ ਕਰਕੇ ਲੋੜਵੰਦਾਂ ਦੀ ਮਦਦ ਕੀਤੀ ਅਤੇ ਪੁਲਿਸ ਵਿਭਾਗ ਦੇ ਕਈ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੀਆਂ ਕੀਮਤੀ ਜਾਨਾਂ ਵੀ ਕੁਰਬਾਨ ਕੀਤੀਆਂ ਗਈਆਂ।ਇਸ ਲਈ ਇਹ ਸ਼ਹੀਦੀ ਸਮਾਗਮ ਕੋਵਿਡ-19 ਮਹਾਂਮਾਰੀ ਦੌਰਾਨ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਕਰਮਚਾਰੀਆਂ ਨੂੰ ਸਮਰਪਿਤ ਕੀਤੀ ਜਾਂਦਾ ਹੈ

ਉਨ੍ਹਾਂ ਨੇ ਸਮੂਹ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਜਾਂਬਾਜ ਯੋਧਿਆਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਭਾਰਤ ਅਤੇ ਚੀਨ ਦੀ ਸਰਹੱਦ ‘ਤੇ ਲਦਾਖ਼ ਦੇ ਖੇਤਰ ਹਾਟ ਸਪਰਿੰਗ ਵਿਖੇ ਐਸ.ਆਈ. ਕਰਮ ਸਿੰਘ ਦੀ ਅਗਵਾਈ ਵਿੱਚ ਸਰਹੱਦਾਂ ਦੀ ਰਾਖੀ ਕਰ ਰਹੀ ਸੀ.ਆਰ.ਪੀ.ਐਫ. ਅਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਗਸ਼ਤੀ ਟੁਕੜੀ ‘ਤੇ ਚੀਨੀ ਫ਼ੌਜਾਂ ਵੱਲੋਂ ਕੀਤੇ ਅਚਾਨਕ ਹਮਲੇ ਕਾਰਨ ਸ਼ਹੀਦ ਹੋਏ 10 ਜਵਾਨਾਂ ਦੀ ਯਾਦ ‘ਚ ਦੇਸ਼ ਭਰ ‘ਚ 21 ਅਕਤੂਬਰ ਦਾ ਦਿਨ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਇਸ ਤੋਂ ਪਹਿਲਾਂ ਮਿਸ ਜਯੋਤੀ ਯਾਦਵ, ਆਈ.ਪੀ.ਐਸ., ਸਹਾਇਕ ਕਪਤਾਨ ਪੁਲਿਸ ਸਬ ਡਵੀਜ਼ਨ ਅਮਰਗੜ੍ਹ ਦੀ ਅਗਵਾਈ ਹੇਠਲੀ ਟੁਕੜੀ ਤੋਂ ਸਲਾਮੀ ਲਈ ਅਤੇ ਇਸੇ ਟੁਕੜੀ ਵੱਲੋਂ ਹਥਿਆਰ ਪੁੱਠੇ ਕਰਕੇ ਅਤੇ ਸਾਰਿਆਂ ਨੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਐਸ.ਐਸ.ਪੀ. ਨੇ ਇਸ ਸਮਾਗਮ ਵਿੱਚ ਪੁੱਜੇ ਸਮੁੱਚੇ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਜ਼ਿਲ੍ਹੇ ਦੇ ਸ਼ਹੀਦ ਪੁਲਿਸ ਪਰਿਵਾਰਾਂ ਦਾ ਸਨਮਾਨ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ।

ਸਮਾਗਮ ਦੌਰਾਨ ਮਿਸ ਹਰਵੰਤ ਕੌਰ ਪੀ.ਪੀ.ਐਸ.,ਕਪਤਾਨ ਪੁਲਿਸ(ਸਥਾਨਕ)ਮਲੇਰਕੋਟਲਾ ਨੇ ਪਿਛਲੇ ਇੱਕ ਸਾਲ ਦੌਰਾਨ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਦੇਸ਼ ਭਰ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਨਾਮ ਪੜ੍ਹ ਕੇ ਸ਼ਰਧਾਂਜਲੀ ਭੇਂਟ ਕੀਤੀ।

ਇਸ ਉਪਰੰਤ ਸਿਵਲ ਜੱਜ ਸ੍ਰੀ ਜੈ ਬੀਰ ਸਿੰਘ, ਸਿਵਲ ਜੱਜ ਸ੍ਰੀ ਸੁਰੇਸ਼ ਕੁਮਾਰ, ਸਿਵਲ ਜੱਜ ਸ੍ਰੀ ਹਰਸਬੀਰ ਸਿੰਘ ਸੰਧੂ, ਕਪਤਾਨ ਪੁਲਿਸ ਪੀ.ਪੀ.ਐਸ (ਇੰਨਵੈਸਟੀਗੇਸਨ) ਸ੍ਰੀ ਹਰਮੀਤ ਸਿੰਘ ਹੁੰਦਲ, ਕਪਤਾਨ ਪੁਲਿਸ ਮਲੇਰਕੋਟਲਾ ਪੀ.ਪੀ.ਐਸ ਸ੍ਰੀ ਅਮਨਦੀਪ ਸਿੰਘ ਬਰਾੜ,ਐਸ.ਡੀ.ਐਮ ਮਲੇਰਕੋਟਲਾ ਸ੍ਰੀ ਜਸਵੀਰ ਸਿੰਘ,ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੌਰ,ਉਪ ਪੁਲਿਸ ਕਪਤਾਨ ਪਵਨਜੀਤ ਸਿੰਘ,ਸ੍ਰੀ ਹਰਦੀਪ ਸਿੰਘ,ਸ੍ਰੀ ਰਛਪਾਲ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ, ਆਦਿ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਸ਼ਹੀਦੀ ਯਾਦਗਾਰ ਅਤੇ ਸ਼ਹੀਦਾਂ ਦੀਆਂ ਤਸਵੀਰਾਂ ‘ਤੇ ਫੁੱਲਾਂ ਦੀਆਂ ਰੀਥਾਂ ਰੱਖ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...