Friday, April 19, 2024

ਵਾਹਿਗੁਰੂ

spot_img
spot_img

ਸ਼ਹੀਦ ਮਦਨ ਲਾਲ ਢੀਂਗਰਾ ਦੀ ਕੁਰਬਾਨੀ ਨੇ ਭਾਰਤੀਆਂ ਵਿਚ ਅਜ਼ਾਦੀ ਦੀ ਚਿਣਗ ਬਾਲੀ: ਪ੍ਰੋ ਬੇਦੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਅਗਸਤ, 2022:
ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਮੌਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਪਦਮਸ਼੍ਰੀ ਹਰਮੋਹਿੰਦਰ ਸਿੰਘ ਬੇਦੀ, ਚਾਂਸਲਰ ਕੇਂਦਰੀ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਨੇ ਦੱਸਿਆ ਕਿ ਲੰਦਨ ਵਿਚ ਭਾਰਤੀ ਵਿਦਿਆਰਥੀਆਂ ਵਿਰੋਧੀ ਕਾਰਵਾਈ ਕਾਰਨ ਜਦੋਂ ਸ੍ਰੀ ਢੀਂਗਰਾ ਵੱਲੋਂ ਸਰ ਕਰਜਨ ਵਾਇਲੀ ਨੂੰ ਗੋਲੀ ਮਾਰ ਕੇ ਮਾਰਿਆ ਗਿਆ ਤਾਂ ਇਸ ਘਟਨਾ ਨੂੰ ਉਸ ਵੇਲੇ ਦੇ ਮੀਡੀਏ ਨੇ ਵਿਸ਼ਵ ਭਰ ਵਿਚ ਛਾਪਿਆ, ਜਿਸ ਸਦਕਾ ਅੰਗਰੇਜ਼ਾਂ ਵਿਰੁੱਧ ਅਮਰੀਕਾ, ਕੈਨੇਡਾ ਤੇ ਭਾਰਤ ਵਿਚ ਚੱਲ ਰਹੀ ਲਹਿਰ ਨੂੰ ਹੋਰ ਬਲ ਮਿਲਿਆ ਤੇ ਦੇਸ਼ ਭਗਤਾਂ ਨੇ ਬੜੇ ਉਤਸ਼ਾਹ ਨਾਲ ਲਹਿਰ ਨੂੰ ਹੋਰ ਪ੍ਰਚੰਡ ਕੀਤਾ।

ਉਨਾਂ ਕਿਹਾ ਕਿ ਸ਼ਹੀਦ ਕੌਮਾਂ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦ ਦਾ ਜੀਵਨ ਸਦਾ ਹੀ ਕੌਮਾਂ ਲਈ ਪ੍ਰੇਰਨਾ ਸਰੋਤ ਬਣਿਆ ਰਹਿੰਦਾ ਹੈ।

ਉਨਾਂ ਕਿਹਾ ਕਿ ਅੱਜ ਅਸੀਂ ਇੰਨਾਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੁਆਰਾ ਦਰਸਾਏ ਗਏ ਰਸਤੇ ਉਤੇ ਚੱਲੀਏ। ਪ੍ਰੋ.ਬੇਦੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਅੰਮ੍ਰਿਤਸਰ ਵਾਸੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਿਆਂਵਾਲਾ ਬਾਗ ਵਿਖੇ ਸ਼ਹੀਦ ਹੋਣ ਵਾਲੇ ਸੂਰਬੀਰਾਂ ਤੋਂ ਇਲਾਵਾ ਵੀ ਜਿੰਨੀ ਲਹਿਰਾਂ ਚੱਲੀਆਂ, ਉਸ ਵਿਚ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਤ ਦੇਸ਼ ਭਗਤ ਸ਼ਾਮਿਲ ਰਹੇ।

ਇਸ ਮੌਕੇ ਸ਼ਹੀਦ ਨੂੰ ਸ਼ਰਧਾ ਭੇਟ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਅਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਨਮੋਲ ਸਰਮਾਇਆ ਹਨ । ਉਨ੍ਹਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨ ਲਈ ਲੱਖਾਂ ਹੀ ਦੇਸ਼ ਭਗਤਾਂ, ਸ਼ੂਰਬੀਰ ਯੋਧਿਆਂ ਨੇ ਕੁਰਬਾਨੀ ਦਿੱਤੀ ਹੈ, ਜਿੰਨਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜਾਂ ਵਿੱਚ ਘੁੰਮ ਰਹੇ ਹਾਂ ਅਤੇ ਇਸ ਆਜ਼ਾਦੀ ਨੂੰ ਕਾਇਮ ਰੱਖਣਾ ਵੀ ਜ਼ਰੂਰੀ ਹੈ।

ਇਸ ਮੌਕੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਤਸਵੀਰ ਉਤੇ ਫੁੱਲ ਭੇਟ ਕਰਕੇ ਮੁੱਖ ਮਹਿਮਾਨ ਤੇ ਸਾਰੀਆਂ ਸਖਸ਼ੀਅਤਾਂ ਨੇ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਾਰੇ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਤੋਂ ਇਲਾਵਾ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਐਸ:ਡੀ:ਐਮ ਸ੍ਰੀ ਮਨਕੰਵਲ ਸਿੰਘ ਚਾਹਲ, ਸਹਾਇਕ ਕਮਿਸ਼ਨਰ ਸ੍ਰੀ ਸਚਿਨ ਪਾਠਕ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...