Saturday, April 20, 2024

ਵਾਹਿਗੁਰੂ

spot_img
spot_img

‘ਸ਼ਾਵਾ ਨੀ ਗਿਰਧਾਰੀ ਲਾਲ’ ਦਾ ਟਰੇਲਰ ਹੋਇਆ ਰਿਲੀਜ਼ – ਗਿੱਪੀ ਗਰੇਵਾਲ ਵੱਖਰੇ ਅੰਦਾਜ਼ ਵਿੱਚ ਆਉਣਗੇ ਨਜ਼ਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਦਸੰਬਰ 4, 2021:
ਪੰਜਾਬ ਦੀ ਚਰਚਿਤ ਬੋਲੀ ਦੇ ਮਜ਼ਾਕੀਆ ਪਾਤਰ ਗਿਰਧਾਰੀ ਲਾਲ ਬਾਰੇ ਗਿੱਪੀ ਗਰੇਵਾਲ ਦੀ ਲਿਖੀ ਤੇ ਡਾਇਰੈਕਟ ਕੀਤੀ ਪੇਂਡੂ ਕਲਚਰ ਦੀਆਂ ਮਹਿਕਾਂ ਬਿਖੇਰਦੀ ਮਨੋਰੰਜਨ ਭਰਪੂਰ ਕਾਮੇਡੀ ਫਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦਾ ਟਰੇਲਰ ਹਾਲ ਹੀ ‘ਚ ਰਿਲੀਜ਼ ਹੋਇਆ ਹੈ ਜਿਸ ਵਿਚ ਗਿੱਪੀ ਗਰੇਵਾਲ ਨੇ ਇੱਕ ਅਜਿਹੇ ਬੇਪ੍ਰਵਾਹ ਨੌਜਵਾਨ ਦਾ ਕਿਰਦਾਰ ਨਿਭਾਇਆ ਹੈ ਜੋ ਪਿੰਡ ਦੀਆਂ ਸੋਹਣੀਆਂ ਜਨਾਨੀਆਂ ਦਾ ਝਾਕਾ ਲੈਣ ਦਾ ਆਦੀ ਹੈ।

ਫਿਲਮ ਵਿੱਚ ਇਕ ਨਹੀਂ ਬਲਕਿ ਅਨੇਕਾਂ ਨਾਮਵਰ ਹੀਰੋਇਨਾਂ ਵਿਖਾਈ ਦਿੰਦੀਆਂ ਹਨ ਜੋ ਸਮੇਂ-ਸਮੇਂ ਸਿਰ ਗਿਰਧਾਰੀ ਲਾਲ ਦੀ ਜਿੰਦਗੀ ‘ਚ ਆਉਂਦੀਆਂ ਹਨ। ਫਿਲਮ ‘ਚ ਪਿੰਡ ਦਾ ਕਲਚਰ ਵਿਖਾਉਣ ਲਈ 1940 ਦੇ ਸਮੇਂ ਦੇ ਪੁਰਾਣੇ ਘਰਾਂ ਦਾ ਸੈੱਟ ਲਿਆ ਗਿਆ ਹੈ। ਟਰੇਲਰ ਮੁਤਾਬਕ ਇਹ ਫਿਲਮ ਇੱਕ ਸਧਾਰਨ ਕਿਸਮ ਦੇ ਛੜੇ ਬੰਦੇ ਦੇ ਹਸੀਨ ਸੁਪਨਿਆਂ ਦੀ ਕਹਾਣੀ ਪੇਸ਼ ਕਰਦੀ ਹੈ ਜਿਸਨੂੰ ਪਿੰਡ ਦੀਆਂ ਸਾਰੀਆਂ ਜਨਾਨੀਆਂ ਚੰਗੀਆਂ ਲੱਗਦੀਆਂ ਹਨ ਪਰ ਉਹ ਕਿਸੇ ਨੂੰ ਚੰਗਾ ਨਹੀਂ ਲੱਗਦਾ। ਆਪਣੇ ਆਪ ਨੂੰ ਚੰਗਾ ਵਿਖਾਉਣ ਲਈ ਗਿਰਧਾਰੀ ਲਾਲ ਜੋ ਸਕੀਮਾਂ ਘੜ੍ਹਦਾ ਹੈ ਉਹੋ ਫਿਲਮ ਦੀ ਰੌਚਕਤਾ ਨੂੰ ਵਧਾਉਂਦੀਆਂ ਹਨ।

ਫਿਲਮ ਦਾ ਗੀਤ ਸੰਗੀਤ ਜਤਿੰਦਰ ਸ਼ਾਹ ਨੇ ਤਿਆਰ ਕੀਤਾ ਹੈ।ਗਿੱਪੀ ਗਰੇਵਾਲ ਵਲੋਂ ਖੁਦ ਡਾਇਰੈਕਟ ਕੀਤੀ ਇਸ ਫ਼ਿਲਮ ਵਿਚ ਗਿੱਪੀ ਗਰੇਵਾਲ ਦੇ ਨਾਲ ਅਦਾਕਾਰਾ ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸਾਰਾ ਗੁਰਪਾਲ, ਯਾਮੀ ਗੌਤਮ, ਤਨੂ ਗਰੇਵਾਲ, ਸੁਰੀਲੀ ਗੌਤਮ, ਪਾਇਲ ਰਾਜਪੂਤ, ਗੁਰਪ੍ਰੀਤ ਘੁੱਗੀ, ਰਾਣਾ ਰਣਬੀਰ, ਕਰਮਜੀਤ ਅਨਮੋਲ, ਸਰਦਾਰ ਸੋਹੀ, ਸੀਮਾ ਕੋਸ਼ਲ, ਪ੍ਰਭ ਗਰੇਵਾਲ, ਪਰਮਿੰਦਰ ਕੌਰ ਗਿੱਲ, ਰਾਜ ਧਾਲੀਵਾਲ, ਗੁਰਪ੍ਰੀਤ ਕੌਰ ਭੰਗੂ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ ।

’ਸ਼ਾਵਾ ਨੀ ਗਿਰਧਾਰੀ ਲਾਲ’ ਹੰਬਲ ਮੋਸ਼ਨ ਪਿਕਚਰਜ਼, ਪੂਜਾ ਐਂਟਰਟੇਨਮੈਂਟ ਤੇ ਓਮਜੀ ਸਟਾਰ ਸਟੂਡੀਓਜ਼ ਦੀ ਪੇਸ਼ਕਸ਼ ਹੈ ਅਤੇ ਫਿਲਮ ਦੇ ਨਿਰਮਾਤਾ ਗਿੱਪੀ ਗਰੇਵਾਲ, ਵਾਸ਼ੂ ਭਗਨਾਨੀ ਅਤੇ ਆਸ਼ੂ ਮੁਨੀਸ਼ ਸਾਹਨੀ ਹਨ।ਇਸ ਫ਼ਿਲਮ ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖਿਆ ਹੈ ਅਤੇ ਡਾਇਲਾਗ ਤੇ ਸਕਰੀਨ ਪਲੇਅ ਰਾਣਾ ਰਣਬੀਰ ਨੇ ਲਿਖੇ ਹਨ।

ਨਾਮੀ ਗੀਤਕਾਰ ਹੈਪੀ ਰਾਏਕੋਟੀ ਅਤੇ ਰਿੱਕੀ ਖਾਨ ਦੇ ਲਿਖੇ ਗੀਤਾਂ ਨੂੰ ਗਿੱਪੀ ਗਰੇਵਾਲ, ਸਤਿੰਦਰ ਸਰਤਾਜ, ਸੁਨੀਧੀ ਚੌਹਾਨ ਅਤੇ ਜੀ ਖਾਨ ਨੇ ਗਾਇਆ ਹੈ।ਆਉਣ ਵਾਲੀ 17 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਇਹ ਫਿਲਮ ਪੰਜਾਬੀ ਦਰਸ਼ਕਾਂ ਲਈ ਮਨੋਰੰਜਨ ਦੀ ਇੱਕ ਨਵੀਂ ਸੌਗਾਤ ਹੋਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...