Friday, March 29, 2024

ਵਾਹਿਗੁਰੂ

spot_img
spot_img

ਸ਼ਿਵ ਕੁਮਾਰ ਬਟਾਲਵੀ ਨੂੰ 48ਵੀਂ ਬਰਸੀ ਮੌਕੇ ਸ਼ਿਵ ਸਨੇਹੀਆਂ ਅਤੇ ਬਟਾਲਾ ਵਾਸੀਆਂ ਵਲੋਂ ਨਿੱਘੀ ਸ਼ਰਧਾਂਜਲੀ

- Advertisement -

ਯੈੱਸ ਪੰਜਾਬ
ਬਟਾਲਾ, 6 ਮਈ, 2021 –
ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਅਤੇ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ ਮੌਕੇ ਬਟਾਲਾ ਵਾਸੀਆਂ ਨੇ ਉਨਾਂ ਨੂੰ ਨਿੱਘੀ ਸ਼ਰਧਾਜਲੀ ਦਿੱਤੀ ਹੈ। ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਅੱਜ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮੌਕੇ ਭਾਂਵੇ ਕੋਈ ਵੱਡਾ ਸਮਾਗਮ ਤਾਂ ਨਹੀਂ ਕੀਤਾ ਜਾ ਸਕਿਆ ਪਰ ਸ਼ਿਵ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਵਿੱਚ ਬਟਾਲਾ ਵਾਸੀਆਂ ਨੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਕੇ ਆਪਣੇ ਪਿਆਰੇ ਸ਼ਾਇਰ ਨੂੰ ਯਾਦ ਜਰੂਰ ਕੀਤਾ ਹੈ।

ਸ਼ਿਵ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਵੱਲੋਂ ਕਰਵਾਏ ਸ਼ਰਧਾਂਜਲੀ ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ, ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਦੇ ਪ੍ਰਧਾਨ ਡਾ. ਰਵਿੰਦਰ ਸਿੰਘ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਬਾਬਾ ਹਰਭਜਨ ਸਿੰਘ ਬਾਜਵਾ, ਡਾ. ਅਨੂਪ ਸਿੰਘ, ਦੇਵਿੰਦਰ ਦੀਦਾਰ, ਜਸਵੰਤ ਹਾਂਸ, ਸੂਬਾ ਸਿੰਘ ਖੈਹਿਰਾ, ਪ੍ਰਸ਼ੋਤਮ ਸਿੰਘ ਲੱਲੀ, ਅਜੀਤ ਕੰਵਲ, ਸੁਲਤਾਨ ਭਾਰਤੀ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਵਰਗਿਸ ਸਲਾਮਤ, ਪ੍ਰੋ. ਜਸਬੀਰ ਸਿੰਘ, ਸੰਧੂ ਬਟਾਲਵੀ, ਰਮੇਸ਼ ਭਗਤ, ਡੀ.ਪੀ.ਆਰ.ਓ. ਇੰਦਰਜੀਤ ਸਿੰਘ ਅਤੇ ਹੋਰ ਸ਼ਿਵ ਸਨੇਹੀਆਂ ਨੇ ਅਜ਼ੀਮ ਸ਼ਾਇਰ ਸ਼ਿਵ ਬਟਾਲਵੀ ਨੂੰ ਆਪਣਾ ਖਿਰਾਜ਼-ਏ-ਅਕੀਦਤ ਭੇਟ ਕੀਤਾ।

ਇਸ ਮੌਕੇ ਸ਼ਿਵ ਬਟਾਲਵੀ ਨੂੰ ਯਾਦ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਨੇ ਕਿਹਾ ਕਿ ਸ਼ਿਵ ਬਟਾਲਵੀ ਪੰਜਾਬੀ ਮਾਂ ਬੋਲੀ ਦਾ ਉਹ ਲਾਡਲਾ ਸ਼ਾਇਰ ਹੈ ਜੋ ਹਮੇਸ਼ਾਂ ਲੋਕ ਮਨਾਂ ਵਿੱਚ ਜ਼ਿਊਂਦਾ ਰਹੇਗਾ।

ਉਨਾਂ ਕਿਹਾ ਕਿ ਆਪਣੀ ਛੋਟੀ ਜਿਹੀ ਉਮਰੇ ਸ਼ਿਵ ਕੁਮਾਰ ਨੇ ਅਜਿਹੀਆਂ ਸ਼ਾਹਕਾਰ ਰਚਨਾਵਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਈਆਂ ਕਿ ਪੂਰੀ ਦੁਨੀਆਂ ਵਿੱਚ ਪੰਜਾਬੀ ਮਾਂ ਬੋਲੀ ਦਾ ਝੰਡਾ ਬੁਲੰਦ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਿਵ ਨੂੰ ਪਿਆਰ ਕਰਨ ਵਾਲੇ ਪੂਰੀ ਦੁਨੀਆਂ ਵਿੱਚ ਮੌਜੂਦ ਹਨ ਅਜਿਹੇ ਸ਼ਾਇਰ ਸਦੀਆਂ ਬਾਅਦ ਪੈਦਾ ਹੁੰਦੇ ਹਨ। ਡਾ. ਨਿੱਝਰ ਨੇ ਕਿਹਾ ਕਿ ਸ਼ਿਵ ਬਟਾਲਵੀ ਆਪਣੀਆਂ ਰਚਨਾਵਾਂ ਰਾਹੀਂ ਹਮੇਸ਼ਾਂ ਪੰਜਾਬੀਆਂ ਦੇ ਦਿਲਾਂ ਉੱਪਰ ਰਾਜ ਕਰਦੇ ਰਹਿਣਗੇ।

ਇਸ ਮੌਕੇ ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਆਪਣੇ ਲਾਡਲੇ ਸ਼ਾਇਰ ਸ਼ਿਵ ਬਟਾਲਵੀ ਉੱਪਰ ਹਮੇਸ਼ਾਂ ਮਾਣ ਰਹੇਗਾ। ਉਨ੍ਹਾਂ ਕਿਹਾ ਕਿ ਸਭ ਤੋਂ ਛੋਟੀ ਉਮਰ ਵਿੱਚ ਸਾਹਿਤ ਅਕਾਦਮੀ ਦਾ ਸਨਮਾਨ ਹਾਸਲ ਕਰਨ ਵਾਲਾ ਸ਼ਿਵ ਕੁਮਾਰ ਬਟਾਲਵੀ ਅਜਿਹਾ ਜਾਦੂਮਈ ਸ਼ਾਇਰ ਸੀ ਕਿ ਉਹ ਬੁੱਲੇ ਸ਼ਾਹ ਤੇ ਵਾਰਸ ਸ਼ਾਹ ਤੋਂ ਬਾਅਦ ਸਭ ਤੋਂ ਵੱਧ ਗਾਇਆ ਜਾਣ ਵਾਲਾ ਪੰਜਾਬੀ ਸ਼ਾਇਰ ਹੈ। ਉਨਾਂ ਕਿਹਾ ਕਿ ਸ਼ਿਵ ਬਟਾਲਵੀ ਆਪਣੀਆਂ ਰਚਨਾਵਾਂ ਨਾਲ ਹਮੇਸ਼ਾਂ ਲੋਕ ਮਨਾਂ ਵਿੱਚ ਜਿਊਂਦੇ ਰਹਿਣਗੇ।

ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਦੇ ਪ੍ਰਧਾਨ ਡਾ. ਰਵਿੰਦਰ ਸਿੰਘ ਨੇ ਸ਼ਿਵ ਬਟਾਲਵੀ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸ਼ਿਵ ਬਟਾਲਵੀ ਨੇ ਇੱਕਲੀ ਬਿਰਹਾ ਦੀ ਕਵਿਤਾ ਹੀ ਨਹੀਂ ਲਿਖੀ ਬਲਕਿ ਉਹ ਇੱਕ ਖੁਸ਼ ਮਿਜਾਜ ਅਤੇ ਸਮਾਜਿਕ ਕੁਰੀਤੀਆਂ ਖਿਲਾਫ਼ ਅਵਾਜ਼ ਬੁਲੰਦ ਕਰਨ ਵਾਲਾ ਸ਼ਾਇਰ ਵੀ ਸੀ। ਉਸਦਾ ਲਿਖਿਆ ਕਾਵਿ-ਨਾਟ ਲੂਣਾ ਉਸਦੀ ਸ਼ਾਹਕਾਰ ਰਚਨਾ ਹੈ ਜਿਸ ਵਿੱਚ ਉਸਨੇ ਲੂਣਾ ਨੂੰ ਇੱਕ ਨਾਇਕਾ ਵਜੋਂ ਪੇਸ਼ ਕਰਕੇ ਸਮਾਜਿਕ ਮਿੱਥ ਨੂੰ ਤੋੜਿਆ ਹੈ। ਉਨ੍ਹਾਂ ਕਿਹਾ ਕਿ ਸ਼ਿਵ ਦੀ ਸ਼ਾਇਰੀ ਬਹੁਤ ਡੂੰਘੀ ਅਤੇ ਬਹੁਪੱਖੀ ਹੈ ਜਿਸਨੂੰ ਸਮਝਣ ਦੀ ਲੋੜ ਹੈ।

ਸ਼ਿਵ ਬਟਾਲਵੀ ਦੇ ਸਾਥੀ ਅਤੇ ਉੱਘੇ ਫੋਟੋਗ੍ਰਾਫਰ ਬਾਬਾ ਹਰਭਜਨ ਸਿੰਘ ਬਾਜਵਾ ਨੇ ਵੀ ਸ਼ਿਵ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਡਾ. ਅਨੂਪ ਸਿੰਘ ਨੇ ਵੀ ਸ਼ਿਵ ਬਟਾਲਵੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਰਚਨਾਵਾਂ ਬਾਰੇ ਚਾਨਣਾ ਪਾਇਆ। ਸਟੇਜ ਸਕੱਤਰ ਦੀ ਭੂਮਿਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇੰਦਰਜੀਤ ਸਿੰਘ ਨੇ ਨਿਭਾਈ। ਇਸ ਦੌਰਾਨ ਸਮੂਹ ਹਾਜ਼ਰੀਨ ਨੇ ਸ਼ਿਵ ਬਟਾਲਵੀ ਦੀ ਤਸਵੀਰ ਉੱਪਰ ਫੁੱਲ ਭੇਟ ਕਰਕੇ ਆਪਣਾ ਸਤਿਕਾਰ ਪ੍ਰਗਟ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...