Friday, March 29, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਰੈਲੀ ਲਈ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੰਟੀ ਰੋਮਾਣਾ ਵਲੋਂ ਨੌਜਵਾਨਾਂ ਨੂੰ ਕੀਤਾ ਜਾ ਰਿਹਾ ਲਾਮਬੰਦ

- Advertisement -

ਯੈੱਸ ਪੰਜਾਬ
ਫਰੀਦਕੋਟ, 3 ਦਸੰਬਰ, 2021 (ਦੀਪਕ ਗਰਗ)
ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ ਸੌ ਸਾਲ ਪੂਰੇ ਹੋਣ ‘ਤੇ 14 ਦਸੰਬਰ ਨੂੰ ਮੋਗਾ ਦੇ ਕਿੱਲੀ ਚਹਿਲਾ ਵਿਖੇ 40 ਏਕੜ ਰਕਬੇ ਵਿੱਚ ਬਣਾਏ ਜਾ ਰਹੇ ਵਿਸ਼ਾਲ ਪੰਡਾਲ ਵਿੱਚ ਰੈਲੀ ਕੀਤੀ ਜਾਵੇਗੀ। ਰੈਲੀ ਵਿੱਚ ਪੰਜਾਬ ਭਰ ਦੇ 117 ਵਿਧਾਨ ਸਭਾ ਸਰਕਲਾਂ ਦੇ ਚਾਰ ਲੱਖ ਵਰਕਰ ਹਿੱਸਾ ਲੈਣਗੇ। ਅਕਾਲੀ ਦਲ ਨੇ ਕਿਲੀ ਚਹਿਲਾ ਵਿੱਚ 100 ਏਕੜ ਤੋਂ ਵੱਧ ਰਕਬੇ ਵਿੱਚ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਰੈਲੀ ਵਿੱਚ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ, ਬਸਪਾ ਸੁਪਰੀਮੋ ਮਾਇਆਵਤੀ ਸਮੇਤ ਦੋਵੇਂ ਪਾਰਟੀਆਂ ਦੇ ਸਾਰੇ ਵੱਡੇ ਆਗੂ ਪੁੱਜਣਗੇ।

ਇਸ ਰੈਲੀ ਨੂੰ ਲੈਕੇ ਅੱਜ ਯੂਥ ਅਕਾਲੀ ਦਲ ਦੇ ਸਾਰੇ ਅਹੁਦੇਦਾਰਾਂ ਦੀ ਮੀਟਿੰਗ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਵਿਖੇ ਹੋ ਰਹੀ ਰੈਲੀ ’ਚ ਵੱਡੇ ਪੱਧਰ ’ਤੇ ਨੌਜਵਾਨਾਂ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ ਲਈ ਪ੍ਰਬੰਧਾ ਦਾ ਜਾਇਜਾ ਲਿਆ ਗਿਆ।

ਬੰਟੀ ਰੋਮਾਣਾ ਨੇ ਦੱਸਿਆ ਕਿ ਇਸ ਮਹਾਂਰੈਲੀ ਦਾ ਪੰਡਾਲ 40 ਏਕੜ ਵਿੱਚ ਬਣਾਇਆ ਜਾ ਰਿਹਾ ਹੈ, ਜਦਕਿ ਇਸ ਦੇ ਨਾਲ ਲੱਗਦੀ 50 ਏਕੜ ਜਮੀਨ ਵਿੱਚ ਪਾਰਕਿੰਗ ਬਣਾਈ ਜਾਵੇਗੀ, ਤਾਂ ਜੋ ਤਲਵੰਡੀ-ਲੁਧਿਆਣਾ ਕੌਮੀ ਮਾਰਗ ’ਤੇ ਰੈਲੀ ਵਿੱਚ ਆਉਣ ਵਾਲੇ ਵਾਹਨਾਂ ਨੂੰ ਆਵਾਜਾਈ ਦਾ ਬੋਝ ਨਾ ਝੱਲਣਾ ਪਵੇ।

ਰੈਲੀ ਵਾਲੀ ਥਾਂ ‘ਤੇ ਪੰਜ ਦਿਨ ਪਹਿਲਾਂ ਹੀ ਲੰਗਰ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸ ਨਾਲ ਰੈਲੀ ਦੇ ਪ੍ਰਬੰਧਾਂ ‘ਚ ਲੱਗੇ ਕਾਰਜਕਰਤਾ ਪਹਿਲਾਂ ਉੱਥੇ ਪਹੁੰਚਣਗੇ, ਉਥੇ ਹੀ ਰਾਤ ਦਾ ਆਰਾਮ ਵੀ ਕਰਨਗੇ। ਇਸ ਦੇ ਲਈ ਉਥੇ ਟੈਂਟ ਵਿੱਚ ਹੀ ਸੌਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਰੈਲੀ ਪੰਜਾਬ ਦੀ ਭਵਿੱਖੀ ਸਿਆਸਤ ਦੀ ਦਿਸ਼ਾ ਵੀ ਤੈਅ ਕਰੇਗੀ। ਰੈਲੀ ‘ਚ ਜਿੱਥੇ ਪਾਰਟੀ ਦੇ 100 ਸਾਲ ਪੂਰੇ ਹੋਣ ‘ਤੇ ਜਸ਼ਨ ਦਾ ਮਾਹੌਲ ਹੋਵੇਗਾ, ਉੱਥੇ ਹੀ ਪੰਜਾਬ ਦੀ ਸਿਆਸਤ ‘ਚ ਕਾਂਗਰਸ ਨੇ ਜਿਸ ਤਰ੍ਹਾਂ ਪੰਜਾਬ ਅਤੇ ਪੰਜਾਬੀਅਤ ਨਾਲ ਧੋਖਾ ਕੀਤਾ ਹੈ, ਉਸ ਦਾ ਸਬੂਤਾਂ ਸਮੇਤ ਪਰਦਾਫਾਸ਼ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਦੇ ਇੰਚਾਰਜਾਂ ਨੂੰ 100 ਬੱਸਾਂ ਲਿਆਉਣ ਦਾ ਟੀਚਾ ਦਿੱਤਾ ਗਿਆ ਹੈ, ਪ੍ਰਤੀ ਬੱਸ ਔਸਤਨ 40 ਵਰਕਰ ਮੰਨ ਕੇ ਚਾਰ ਲੱਖ ਲੋਕਾਂ ਨੂੰ ਰੈਲੀ ਵਾਲੀ ਥਾਂ ‘ਤੇ ਪਹੁੰਚਾਉਣ ਦਾ ਟੀਚਾ ਮਿਥਿਆ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...