Tuesday, April 23, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਅਕਾਲੀ ਦਲ ਨੂੰ ਹੁਲਾਰਾ, ਲੇਬਰਫੈਡ ਦੇ ਸਾਬਕਾ ਐਮ ਡੀ ਪਰਵਿੰਦਰ ਸਿੰਘ ਸੋਹਾਣਾ ਮੁੜ ਪਾਰਟੀ ਵਿਚ ਹੋਏ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਕਤੂਬਰ, 2021:
ਸ਼੍ਰੋਮਣੀ ਅਕਾਲੀ ਦਲ ਨੁੰ ਅੱਜ ਮੁਹਾਲੀ ਹਲਕੇ ਵਿਚ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਲੇਬਰਫੈਡ ਦੇ ਸਾਬਕਾ ਐਮ ਡੀ ਪਰਵਿੰਦਰ ਸਿੰਘ ਸੋਹਾਣਾ ਅੱਜ ਇਲਾਕੇ ਦੇ ਅਨੇਕਾਂ ਸੀਨੀਅਰ ਆਗੂਆਂ ਦੇ ਨਾਲ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਸੋਹਾਣਾ ਤੇ ਉਹਨਾਂ ਦੀ ਟੀਮ ਵਿਚ ਸਾਬਕਾ ਬਲਾਕ ਸੰਮਤੀ ਮੈਂਬਰ ਅਮਰਜੀਤ ਸਿੰਘ ਮੌਲੀ, ਨੰਬਰਦਾਰ ਬਲਜੀਤ ਸਿੰਘ ਡੇਅਰੀ, ਲੈਂਡ ਮਾਰਗੇਜ ਬੈਂਕ ਦੇ ਸਾਬਕਾ ਚੇਅਰਮੈਨ ਮਨਮੋਹਨ ਸੰਘ ਤੇ ਨੰਬਰਦਾਰ ਕਰਮਜੀਤ ਸਿੰਘ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਚ ਮੁੜ ਸ਼ਾਮਲ ਹੋਣ ’ਤੇ ਜੀ ਆਇਆਂ ਕਿਹਾ ਤੇ ਸੋਹਣਾ ਤੇ ਹੋਰ ਮੈਂਬਰਾਂ ਨੁੰ ਭਰੋਸਾ ਦੁਆਇਆ ਕਿ ਉਹਨਾਂ ਨੂੰ ਅਕਾਲੀ ਦਲ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁਹਾਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਉੱਤਰੀ ਭਾਰਤ ਦੇ ਵੱਡੇ ਸ਼ਹਿਰ ਵਜੋਂ ਉਭਰਿਆ। ਉਹਨਾਂ ਕਿਹਾ ਕਿ ਅਸੀਂ ਮੁਹਾਲੀ ਦਾ ਸਰਵਪੱਖੀ ਵਿਕਾਸ ਕਰਵਾਇਆ।

ਉਹਨਾਂ ਕਿਹਾ ਕਿ ਕੌਮਾਂਤਰੀ ਹਵਾਈ ਅੱਡੇ ਤੋਂ ਲੈ ਕੇ ਇੰਟਰਨੈਸ਼ਨਲ ਸਕੂਲ ਆਫ ਬਿਜ਼ਨਸ (ਆਈ ਐਸ ਬੀ) ਤੇ ਆਈ ਟੀ ਪਾਵਰ ਹਾਊਸ ਇਨਫੋਸਿਸ ਸਮੇਤ ਵਿਸ਼ਵ ਪੱਧਰੀ ਸੰਸਥਾਵਾਂ ਲਿਆ ਕੇ ਇਸਨੁੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਦੀ ਨੀਂਹ ਰੱਖੀ। ਉਹਨਾਂ ਕਿਹਾ ਕਿ ਮੰਦੇਭਾਗਾਂ ਨੁੰ ਕਾਂਗਰਸ ਸਰਕਾਰ ਨੇ ਮੁਹਾਲੀ ਵਿਚ ਇਕ ਵੀ ਪ੍ਰਾਜੈਕਟ ਨਹੀਂ ਜੋੜਿਆ ਬਲਕਿ ਉਹ ਤਾਂ ਸ਼ਹਿਰ ਦਾ ਰੱਖ ਰਖਾਅ ਵੀ ਨਹੀਂ ਕਰ ਸਕੀ।

ਸਰਦਾਰ ਬਾਦਲ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਤਿੱਖੀ ਆਲੋਚਨਾ ਕੀਤੀ ਤੇ ਕਿਹਾ ਕਿ ਉਹਨਾਂ ਨੇ ਮੁਹਾਲੀ ਨਹੀ ਕੁਝ ਨਹੀਂ ਕੀਤਾ ਬਲਕਿ ਉਹਨਾਂ ਨੇ ਇਕ ਪੰਚਾਇਤੀ ਜ਼ਮੀਨ ਕਮਰਸ਼ੀਅਲ ਟਰੱਸਟ ਬਣਾਉਣ ਲਈ ਹੜੱਪ ’ਤੇ ਮੁਹਾਲੀ ਦੇ ਸਰੋਤਾਂ ਦਾ ਲੁੱਟ ਕੀਤੀ। ਉਹਨਾਂ ਕਿਹਾÇ ਕ ਸਿੱਧੂ ਨੇ ਨਸ਼ਾ ਛੁਡਾਉਣ ਗੋਲੀਆਂ ਦਾ ਘੁਟਾਲਾ ਕੀਤਾ, ਕੋਰੋਨਾ ਕਿੱਟਾਂ ਦਾ ਘੁਟਾਲਾ ਕੀਤਾ। ਉਹਨਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਉਹਨਾਂ ਦੇ ਸਾਰੇ ਭ੍ਰਿਸ਼ਟ ਕਾਰਿਆਂ ਦਾ ਉਹਨਾਂ ਤੋਂ ਹਿਸਾਬ ਲਿਆ ਜਾਵੇਗਾ।

ਅਕਾਲੀ ਦਲ ਦੇ ਪ੍ਰਧਾਨ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨਾਂ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਉਹ ਤਾਂ ਦਿੱਲੀ ਵਿਚ ਆਪਣੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੇ ਹਨ। ਉਹਨਾਂ ਕਿਹਾ ਕਿ ਦਿੱਲੀ ਵਿਚ ਬਿਜਲੀ ਦੇਸ਼ ਵਿਚ ਸਭ ਤੋਂ ਮਹਿੰਗੀ ਹੈ। ਉਹਨਾਂ ਕਿਹਾ ਕਿ 200 ਯੂਨਿਟ ਮੁਫਤ ਬਿਜਲੀ ਵੀ ਸ਼ਰਤਾਂ ਸਮੇਤ ਦਿੱਤੀ ਹੈ ਤੇ ਜੇਕਰ ਇਕ ਯੂਨਿਟ ਵੀ ਵੱਧ ਆ ਜਾਂਦਾ ਹੈ ਤਾਂ ਸਾਰਾ ਬਿੱਲ ਭਰਨਾ ਪੈਂਦਾ ਹੈ।

ਸਰਦਾਰ ਬਾਦਲ ਨੇ ਕੇਜਰੀਵਾਲ ਦੀਆਂ ਪੰਜਾਬ ਵਿਚ ਗਰੰਟੀਆਂ ਦਾ ਮਖੌਲ ਉਡਾਉਂਦਿਆਂ ਕਿਹਾ ਕਿ ਉਹਨਾਂ ਕੋਲ ਇਕ ਵੀ ਅਜਿਹਾ ਪੰਜਾਬੀ ਲਈ ਜੋ ਉਹਨਾਂ ਵੱਲੋਂ ਗਰੰਟੀ ਦੇ ਸਕੇ ਕਿਉਂਕਿ ਪੰਜਾਬੀ ਜਾਣਦੇ ਹਨ ਕਿ ਉਹਨਾਂ ਵੱਲੋਂ ਕੀਤੇ ਜਾ ਰਹੇ ਵਾਅਦੇ ਪੂਰੇ ਨਹੀਂ ਹੋਣ ਵਾਲੇ ਕਿਉਂਕਿ ਉਹਨਾਂ ਨੇ ਦਿੱਲੀ ਵਿਚ ਵੀ ਨਹੀਂ ਕੀਤੇ।

ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਵੀ ਪਰਵਿੰਦਰ ਸਿੰਘ ਸੋਹਾਣਾ ਦਾ ਪਾਰਟੀ ਵਿਚ ਮੁੜ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਉਹਨਾਂ ਕਿਹਾ ਕਿ ਸੋਹਾਣਾ ਇਕ ਮਿਹਨਤੀ ਆਗੂ ਹਨ ਤੇ ਜਦੋਂ ਉਹਨਾਂ ਕੁਝ ਸਮੇਂ ਲਈ ਪਾਰਟੀ ਛੱਡੀ ਤਾਂ ਕਦੇ ਵੀ ਅਕਾਲੀ ਦਲ ਦੇ ਖਿਲਾਫ ਨਹੀਂ ਬੋਲੇ। ਉਹਨਾਂ ਕਿਹਾ ਕਿ ਉਹਨਾਂ ਦੇ ਸ਼ਾਮਲ ਹੋਣ ਨਾਲ ਅਕਾਲੀ ਨੁੰ ਹੋਰ ਮਜ਼ਬੂਤੀ ਮਿਲੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖੜਾ, ਐਨ ਕੇ ਸ਼ਰਮਾ, ਪਰਮਜੀਤ ਕੌਰ ਲਾਂਡਰਾ, ਕੁਲਦੀਪ ਕੌਰ ਕੰਗ, ਹਰਦੀਪ ਸਿੰਘ ਅਤੇ ਪਰਮਬੰਸ ਸਿੰਘ ਰੋਮਾਣਾ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...