Thursday, March 28, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਲੋਕਾਂ ਦੀਆਂ ਉਮੀਦਾਂ ਅਨੁਸਾਰ ਪੰਜਾਬ ਦੀ ਸਿਆਸੀ, ਧਾਰਮਿਕ ਤੇ ਸਮਾਜਿਕ ਸਥਿਤੀ ਨੂੰ ਬਦਲ ਦੇਵੇਗਾ: ਬੱਬੀ ਬਾਦਲ

- Advertisement -

ਯੈੱਸ ਪੰਜਾਬ
ਮੋਹਾਲੀ 18 ਮਈ, 2021 –
ਸ਼੍ਰੋਮਣੀ ਅਕਾਲੀ ਦਲ ( ਟਕਸਾਲੀ ) ਅਤੇ ਸ਼੍ਰੋਮਣੀ ਅਕਾਲੀ ਦਲ ( ਡੈਮੋਕਰੇਟਿਕ) ਵੱਲੋ ਆਪਣੀ ਪਾਰਟੀਆਂ ਭੰਗ ਕਰਕੇ ਨਵੀ ਬਣਾਈ ਗਈ ਪਾਰਟੀ ਸ਼੍ਰੋਮਣੀ ਅਕਾਲੀ ਦਲ ( ਸੰਯੁਕਤ ) ਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਸ ਸੁਖਦੇਵ ਸਿੰਘ ਢੀਂਡਸਾ ਨੂੰ ਮੁਬਾਰਕਾ ਦਿੰਦਿਆਂ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਸ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਨੇ ਕਿਹਾ ਕਿ ਸਿੱਖ ਪੰਥ ਅਤੇ ਪੰਜਾਬ ਦੇ ਵਡੇਰੇ ਹਿਤਾਂ ਲਈ ਇਹ ਇਕ ਸ਼ਲਾਘਾਯੋਗ ਉਪਰਾਲਾ ਹੈ।

ਜਿਸ ਨਾਲ ਅਤੇ ਆਉਣ ਵਾਲੇ ਦਿਨਾਂ ਵਿੱਚ ਸਿੱਖ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਨਵੀ ਕਰਵਟ ਆਵੇਗੀ ਬੱਬੀ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਸਮੇ ਦਾ ਹਾਣੀ ਬਣਾਉਣ ਲਈ ਭ੍ਰਿਸ਼ਟ ਪਾਰਟੀਆਂ ਨੂੰ ਲਾਂਭੇ ਕਰਨਾ ਬੇਹੱਦ ਜਰੂਰੀ ਹੈ ਉਨ੍ਹਾਂ ਕਿਹਾ ਜੋ ਹਾਲਤ ਹੁਕਮਰਾਨਾਂ ਨੇ ਬਣਾ ਦਿੱਤੇ ਹਨ ਉਹ ਪੰਜਾਬ ਦੀ ਵਿਗੜ ਰਹੀ ਆਰਥਿਕ,ਸਮਾਜਿਕ ਤੇ ਰਾਜਨੀਤਿਕ ਹਾਲਤ ਨੂੰ ਹੋਰ ਵਿਗਾੜ ਦੇਣਗੇ ।

ਬੱਬੀ ਬਾਦਲ ਨੇ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਤੇ ਸ ਢੀਂਡਸਾ ਪੰਜਾਬ ਨੂੰ ਚੋਥਾ ਫਰੰਟ ਦਵਾਉਣਗੇ ਤਾਂ ਜੋ ਪੰਜਾਬ ਲੋਟੂ ਟੋਲਿਆਂ ਤੋ ਬੱਚ ਸਕੇ । ਅੱਜ ਪੰਜਾਬ ਦੇ ਹਾਲਾਤ ਕਿਸੇ ਕੋਲੋਂ ਲੁਕੇ ਨਹੀ ਹੈ ਸੂਬੇ ਨੂੰ ਅੰਦਰਖਾਤੇ ਮਾਫੀਆ ਵਰਗ ਚਲਾ ਰਿਹਾ ਹੈ ਜੋ ਅਫਸਸ਼ਾਹੀ ਤੇ ਵੀ ਭਾਰੂ ਹੈ ।

ਮੌਜੂਦਾ ਕਈ ਕਾਂਗਰਸੀ ਮੰਤਰੀ ਆਪਣੀ ਪਾਰਟੀ ਦੀ ਅੰਦਰਲੀ ਫੁੱਟ ਨੂੰ ਬਾਹਰ ਰੱਖ ਰਹੇ ਹਨ ਕਿ ਕਿਵੇ ਚੰਮ ਦੀਆਂ ਚਲਾਈਆਂ ਜਾ ਰਹੀਆਂ ਹਨ ਤੇ ਸੱਚਾਈ ਵਾਲੇ ਬੰਦੇ ਨੂੰ ਨੁੱਕਰੇ ਲਾਇਆ ਜਾ ਰਿਹਾ ਹੈ ।

ਬੱਬੀ ਬਾਦਲ ਨੇ ਦਾਅਵੇ ਨਾਲ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਲੋਕਾਂ ਦੀਆਂ ਉਮੀਦਾਂ ਅਨੁਸਾਰ ਪੰਜਾਬ ਦੀ ਸਿਆਸੀ,ਧਾਰਮਿਕ ਤੇ ਸਮਾਜਿਕ ਸਥਿਤੀ ਨੂੰ ਬਦਲ ਦਵੇਗਾ ।

ਬੱਬੀ ਬਾਦਲ ਨੇ ਸੂਬੇ ਦੇ ਲੋਕਾਂ ਤੋ ਸਾਥ ਮੰਗਿਆ ਕਿ ਉਹ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਇਕਜੁਟਤਾ ਦਿਖਾਉਣ ਤੇ ਸਤਾ ਤੇ ਕਾਬਜ਼ ਹੁਕਮਰਾਨਾਂ ਨੂੰ ਦੱਸ ਦਿੱਤਾ ਜਾਵੇ ਕਿ ਲੋਕਤੰਤਰੀ ਮੁਲਕ ਚ ਅਵਾਜ ਲੋਕਾਂ ਦੀ ਹੁੰਦੀ ਹੈ ਨਾ ਕਿ ਤਾਨਾਸ਼ਾਹੀ ਦੀ ।

ਇਸ ਮੌਕੇ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਜਗਦੀਪ ਸਿੰਘ ਪ੍ਰਧਾਨ, ਨਰਿੰਦਰ ਸਿੰਘ ਮੈਣੀ, ਹਰਜੀਤ ਸਿੰਘ ਜੀਤੀ ਜਗੀਰਦਾਰ, ਜਸਵੰਤ ਸਿੰਘ, ਇਕਬਾਲ ਸਿੰਘ, ਰਣਧੀਰ ਸਿੰਘ ,ਮਨਵੀਰ ਸਿੰਘ ਗੀਗੇ ਮਾਜਰਾ, ਕਰਤਾਰ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ: ਗਰੇਵਾਲ

ਯੈੱਸ ਪੰਜਾਬ ਚੰਡੀਗੜ੍ਹ 23 ਮਾਰਚ, 2024 ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...