Friday, March 29, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਗਰਮੀਆਂ ਦੀਆਂ ਛੁੱਟੀਆਂ ’ਚ ਗੁਰਮਤਿ ਕੈਂਪਾਂ ਦਾ ਆਯੋਜਨ ਕਰੇਗੀ: ਐਡਵੋਕੇਟ ਧਾਮੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਮਈ, 2022:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਹਰ ਹਲਕੇ ਅੰਦਰ ਇਕ ਵਿਸ਼ਾਲ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਦੇ ਨਾਲ-ਨਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪਿੰਡਾਂ ਤੇ ਸ਼ਹਿਰਾਂ ਅੰਦਰ ਗੁਰਮਤਿ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਰਹਿਤ ਮਰਯਾਦਾ ਅਤੇ ਗੁਰ-ਇਤਿਹਾਸ ਦੀ ਮੁੱਢਲੀ ਜਾਣਕਾਰੀ ਦੇਣ ਦੇ ਨਾਲ-ਨਾਲ ਦਾ ਫੈਸਲਾ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਸਮੇਂ ਦੀ ਲੋੜ ਅਨੁਸਾਰ ਧਰਮ ਪ੍ਰਚਾਰ ਲਹਿਰ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਲਿਜਾਣ ਦੇ ਮਕਸਦ ਨਾਲ ਡਿਜ਼ੀਟਲ ਮਾਧਿਅਮ ਰਾਹੀਂ ਵੀ ਸਿੱਖੀ ਪ੍ਰਚਾਰ ਦੇ ਪ੍ਰੋਗਰਾਮ ਕਰੇਗੀ। ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਤਹਿਤ ਪੰਜਾਬ ਦੇ ਸਾਰੇ ਪਿੰਡਾਂ ਵਿਚ ਪ੍ਰਚਾਰਕ ਜਥੇ ਭੇਜੇ ਜਾਣਗੇ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਹਰ ਹਲਕੇ ਵਿਚ ਇਕ ਵਿਸ਼ਾਲ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ ਅੰਮ੍ਰਿਤ ਸੰਚਾਰ ਵੀ ਹੋਵੇਗਾ।

ਇਸ ਦੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਵੱਲੋਂ ਚਲਾਏ ਜਾਂਦੇ ਸਿੱਖ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਵਿਦਿਆਲਿਆਂ ਦੇ ਵਿਦਿਆਰਥੀਆਂ ਤੇ ਸਟਾਫ਼ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਿਖਲਾਈ ਕੈਂਪ ਲਗਾਏ ਜਾਣਗੇ।

ਇਨ੍ਹਾਂ ਕੈਂਪਾਂ ਦੌਰਾਨ ਹਰ ਪਿੰਡ ਵਿਚ ਇਕ ਮਹੀਨਾ ਗੁਰਬਾਣੀ, ਗੁਰ-ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ ਅਤੇ ਕੈਂਪ ਦੀ ਸਮਾਪਤੀ ਸਮੇਂ ਨਸ਼ਿਆਂ ਵਿਰੁੱਧ ਮਾਰਚ ਕੱਢਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਮੌਜੂਦਾ ਸਮਾਂ ਤਕਨੀਕ ਦਾ ਹੈ, ਜਿਸ ਨੂੰ ਵੇਖਦਿਆਂ ਡਿਜੀਟਲ ਮਾਧਿਅਮ ਰਾਹੀਂ ਵੀ ਸਿੱਖੀ ਪ੍ਰਚਾਰ ਕੀਤਾ ਜਾਵੇਗਾ। ਇਸ ਤਹਿਤ ਸੋਸ਼ਲ ਮੀਡੀਆਂ ਦੇ ਮੰਚਾਂ ਤੋਂ ਢਾਡੀ, ਕਵੀਸ਼ਰ ਤੇ ਪ੍ਰਚਾਰਕ ਧਰਮ ਪ੍ਰਚਾਰ ਦਾ ਕਾਰਜ ਕਰਨਗੇ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਿਦਿਅਕ ਅਦਾਰਿਆਂ ਵਿਚ ਧਾਰਮਿਕ ਸਿੱਖਿਆ ਦੇ ਰਹੇ ਅਧਿਆਪਕਾਂ ਅਤੇ ਗੁਰਮਤਿ ਕਾਲਜਾਂ ਤੇ ਵਿਦਿਆਲਿਆਂ ਦੇ ਸਟਾਫ ਦੇ 5 ਰੋਜ਼ਾ ਗੁਰਮਤਿ ਕੈਂਪਾਂ ਦਾ ਆਯੋਜਨ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਗੁਰਮਤਿ ਸਿੱਖਿਆ ਅਤੇ ਅਧਿਆਪਨ ਸੇਧਾਂ ਦੇ ਵਿਸ਼ੇ ਤਹਿਤ ਇਨ੍ਹਾਂ ਰਿਫਰੈਸ਼ਰ ਕੈਂਪਾਂ ਦੌਰਾਨ ਗੁਰਮਤਿ ਦੇ ਮਾਹਿਰ ਵਿਦਵਾਨ ਸੰਬੋਧਨ ਕਰਨਗੇ ਅਤੇ ਇਸ ਦੇ ਨਾਲ ਹੀ ਮੌਜੂਦਾ ਪੰਥਕ ਚੁਣੌਤੀਆਂ ਦੇ ਟਾਕਰੇ ਲਈ ਸਿੱਖ ਨੌਜੁਆਨੀ ਨੂੰ ਤਿਆਰ ਕਰਨ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ। ਇਸ ਇਕੱਤਰਤਾ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਦਾ ਸਰਲੀਕਰਨ ਕੀਤਾ ਗਿਆ।

ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਤੇਜਿੰਦਰਪਾਲ ਸਿੰਘ, ਸ. ਰਾਮਪਾਲ ਸਿੰਘ ਬਹਿਣੀਵਾਲ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਇੰਚਾਰਜ ਸ. ਹਰਭਜਨ ਸਿੰਘ ਵਕਤਾ ਤੇ ਸ. ਵਰਿੰਦਰ ਸਿੰਘ ਠਰੂ, ਸੁਪਰਵਾਈਜ਼ਰ ਸ. ਹਰਜਿੰਦਰ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...