Friday, April 19, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ: 267 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਕਿਸੇ ਪ੍ਰਮੁੱਖ ਸਿੱਖ ਸ਼ਖਸ਼ੀਅਤ ਤੋਂ ਕਰਵਾਈ ਜਾਵੇ

- Advertisement -

ਅੰਮ੍ਰਿਤਸਰ, 12 ਜੁਲਾਈ, 2020:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘੱਟਣ ਦੇ ਮਾਮਲੇ ਸਬੰਧੀ ਕਿਸੇ ਸੀਨੀਅਰ ਸਿੱਖ ਜੱਜ (ਸੇਵਾ ਮੁਕਤ) ਜਾਂ ਕਿਸੇ ਪ੍ਰਮੁੱਖ ਸਿੱਖ ਸ਼ਖ਼ਸੀਅਤ ਪਾਸੋਂ ਨਿਰਪੱਖ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ।

ਇਸ ਸਬੰਧ ਵਿਚ ਇਥੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ 72 ਘੰਟਿਆਂ ਦੇ ਨੋਟਿਸ ’ਤੇ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਦੌਰਾਨ ਮਤਾ ਪਾਸ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮਾਮਲੇ ਦੀ ਜਾਂਚ ਸੇਵਾ ਮੁਕਤ ਸੀਨੀਅਰ ਸਿੱਖ ਜਾਂ ਕਿਸੇ ਪ੍ਰਮੁੱਖ ਸਿੱਖ ਹਸਤੀ ਪਾਸੋਂ ਕਰਵਾਉਣ, ਤਾਂ ਜੋ ਸਾਰੀ ਸੱਚਾਈ ਸਿੱਖ ਸੰਗਤ ਸਾਹਮਣੇ ਆ ਸਕੇ।

ਇਕੱਤਰਤਾ ਮਗਰੋਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਦੀ ਨਿਰਪੱਖਤਾ ਅਤੇ ਭਰੋਸੇਯੋਗਤਾ ਬੇਹੱਦ ਜ਼ਰੂਰੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਹੈ।

ਜਾਂਚ ਨੂੰ ਕੋਈ ਵੀ ਪ੍ਰਭਾਵਿਤ ਨਾ ਕਰ ਸਕੇ ਇਸ ਲਈ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਅਤੇ ਜਿਲਦਬੰਦੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ, ਕਰਮਚਾਰੀਆਂ ਨੂੰ ਤੁਰੰਤ ਤਬਦੀਲ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਵਿਭਾਗ ਨਾਲ ਸਬੰਧਤ ਸੀ.ਜੀ.ਐੱਲ., ਸੁਪਰਵਾਈਜ਼ਰ, ਇੰਚਾਰਜ, ਮੀਤ ਸਕੱਤਰ, ਐਡੀਸ਼ਨਲ ਸਕੱਤਰ ਅਤੇ ਸਕੱਤਰ ਬਦਲੇ ਜਾਣਗੇ।

ਉਨ੍ਹਾਂ ਕਿਹਾ ਕਿ ਪਬਲੀਕੇਸ਼ਨ ਵਿਭਾਗ ਵਿਖੇ ਕੰਮ ਕਰਦੇ ਸ. ਕੰਵਲਜੀਤ ਸਿੰਘ ਸਹਾਇਕ ਸੁਪਰਵਾਈਜ਼ਰ ਦੀ ਸੇਵਾਮੁਕਤੀ ਸਮੇਂ ਚਾਰਜ ਲੈਣ ਮੌਕੇ ਪਾਵਨ ਸਰੂਪ ਘੱਟਣ ਦੀ ਗੰਭੀਰ ਸ਼ਿਕਾਇਤ ਸਾਹਮਣੇ ਆਈ ਸੀ। ਭਾਵੇਂ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਗਠਿਤ ਕਰਕੇ ਜਾਂਚ ਕੀਤੀ ਜਾ ਰਹੀ ਸੀ, ਪਰੰਤੂ ਹਰ ਤਰ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਲਈ ਇਹ ਜਾਂਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸੇਵਾ ਮੁਕਤ ਸਿੱਖ ਜੱਜ ਜਾਂ ਕਿਸੇ ਨਿਰਪੱਖ ਸਿੱਖ ਸ਼ਖ਼ਸੀਅਤ ਪਾਸੋਂ ਕਰਵਾਈ ਜਾਵੇਗੀ।

ਇਕੱਤਰਤਾ ’ਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਸ਼ੇਰ ਸਿੰਘ ਮੰਡਵਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਭਲਾਈਪੁਰ, ਬੀਬੀ ਕੁਲਦੀਪ ਕੌਰ ਟੌਹੜਾ, ਸ. ਜਸਮੇਰ ਸਿੰਘ ਲਾਛੜੂ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਦਰਸ਼ਨ ਸਿੰਘ ਪੀ.ਏ., ਆਦਿ ਮੌਜੂਦ ਸਨ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...