Wednesday, April 24, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਰਨਕਾਰੀਆਂ ਵੱਲੋਂ ਕੀਤੇ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 26 ਅਕਤੂਬਰ, 2020 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਧਰਨੇ ’ਤੇ ਬੈਠੇ ਵਿਅਕਤੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕੀਤੇ ਗਏ ਜਾਨਲੇਵਾ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ ਗਿਆ।

ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਹੈ, ਜੋ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ। ਪੰਥ ਵਿਰੋਧੀ ਸ਼ਕਤੀਆਂ ਦੀ ਸ਼ਹਿ ’ਤੇ ਕੁਝ ਲੋਕ ਇਸ ਮਹਾਨ ਸਿੱਖ ਸੰਸਥਾ ਨੂੰ ਢਾਹ ਲਗਾਉਣ ਦੇ ਯਤਨ ਵਿਚ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼ੋਕ ਮਤਾ ਪੇਸ਼ ਕਰਦਿਆਂ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਜਲੀ ਵੀ ਭੇਟ ਕੀਤੀ ਗਈ।
ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ ਜੋ ਇਸ ਸਾਲ 15 ਨਵੰਬਰ ਨੂੰ ਆ ਰਿਹਾ ਹੈ, ਸਬੰਧੀ ਵਿਸ਼ੇਸ਼ ਸਮਾਗਮ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਕੌਮ ਨੇ ਲੰਮਾ ਸੰਘਰਸ਼ ਲੜਿਆ, ਜਿਸ ਨੂੰ ਸੰਗਤਾਂ ਤੱਕ ਲਿਜਾਣ ਲਈ ਵਿਸ਼ੇਸ਼ ਦਸਤਾਵੇਜ਼ ਤਿਆਰ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੀ ਸਥਾਪਨਾ ਅਤੇ ਇਸ ਦੀ ਦੇਣ ਨੂੰ ਲੈ ਕੇ ਇਕ ਸੰਖੇਪ ਕਿਤਾਬਚਾ ਤਿਆਰ ਕੀਤਾ ਜਾਵੇਗਾ।

ਵਿਸ਼ੇਸ਼ ਸੋਵੀਨਰ ਵੀ ਪ੍ਰਕਾਸ਼ਤ ਹੋਵੇਗਾ, ਜਿਸ ਵਿਚ ਕੌਮ ਦੇ ਵੱਡੇ ਵਿਦਵਾਨਾਂ ਪਾਸੋਂ ਮੌਲਿਕ ਲੇਖ ਲਿਖਵਾ ਕੇ ਸ਼ਾਮਲ ਕੀਤੇ ਜਾਣਗੇ। ਭਾਈ ਲੌਂਗੋਵਾਲ ਨੇ ਕਿਹਾ ਕਿ ਵਿਸ਼ੇਸ਼ ਸਮਾਗਮ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਨਾਲ ਸਬੰਧਤ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।

ਇਸ ਸਬੰਧ ਵਿਚ ਇਕ ਚਿੱਤਰਕਲਾ ਵਰਕਸ਼ਾਪ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਸ਼ਤਾਬਦੀ ਸਬੰਧੀ ਇਤਿਹਾਸਕ ਗੁਰਦੁਆਰਿਆਂ ਅਤੇ ਵਿਦਿਅਕ ਅਦਾਰਿਆ ਵਿਚ ਸਮਾਗਮ ਵੀ ਕੀਤੇ ਜਾਣਗੇ। ਇਸ ਤੋਂ ਇਲਾਵਾ ਅਗਲੇ ਸਾਲ ਆ ਰਹੇ ਸਾਕਾ ਨਨਕਾਣਾ ਸਾਹਿਬ ਦੇ ਸੌ ਸਾਲਾ ਨੂੰ ਵੀ ਵਿਸ਼ੇਸ਼ ਤੌਰ ’ਤੇ ਮਨਾਇਆ ਜਾਵੇਗਾ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅਤੇ ਟਰੱਸਟਾਂ ਆਦਿ ਸਬੰਧੀ ਵੱਖ-ਵੱਖ ਮਾਮਲਿਆਂ ਨੂੰ ਵੀ ਵਿਚਾਰਿਆ ਗਿਆ ਅਤੇ ਕੀਤੇ ਜਾਣ ਵਾਲੇ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ।

ਅੰਤ੍ਰਿੰਗ ਕਮੇੇਟੀ ਦੀ ਇਕੱਤਰਤਾ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਪਾਲ ਸਿੰਘ ਗੋਰਾ, ਸ. ਭੁਪਿੰਦਰ ਸਿੰਘ ਅਸੰਧ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਸ਼ੇਰ ਸਿੰਘ ਮੰਡਵਾਲਾ, ਸ. ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਖਬੀਰ ਸਿੰਘ, ਸ. ਗੁਰਦਿਆਲ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸਪ੍ਰਿੰਟੈਂਡੈਂਟ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...