Tuesday, April 16, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਦੀ ਟਾਸਕ ਫ਼ੋਰਸ ਤੇ ਧਰਨੇ ’ਤੇ ਬੈਠੀਆਂ ਸਿੱਖ ਜੱਥੇਬੰਦੀਆਂ ਵਿਚਾਲੇ ਟਕਰਾਅ – ਤਲਵਾਰਾਂ, ਡਾਂਗਾਂ ਚੱਲੀਆਂ, ਕਈ ਬੰਧਕ ਬਣਾਏ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 24 ਅਕਤੂਬਰ, 2020:
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿੱਚ ਸਿੱਖ ਸੰਗਤਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਮੇਟੀ ਦੇ ਦਫ਼ਤਰ ਦੇ ਬਾਹਰ ਪਿਛਲੇ 40 ਦਿਨਾਂ ਤੋਂ ਧਰਨੇ ’ਤੇ ਬੈਠੀਆਂ ਸਿੱਖ ਜੱਥੇਬੰਦੀਆਂ ਦੇ ਕਾਰਕੁੰਨਾਂ ਵਿਚਾਲੇ ਅੱਜ ਇਕ ਵਾਰ ਫ਼ਿਰ ਟਕਰਾਅ ਹੋ ਗਿਆ।

ਪਿਛਲੇ 40 ਦਿਨਾਂ ਤੋਂ ਮਾਮਲੇ ਨੂੰ ਹੱਲ ਕਰਨ ਦੀ ਬਜਾਏ ਸਿੱਖ ਜੱਥੇਬੰਦੀਆਂ ਨੂੰ ਉਲਝਾ ਕੇ ਉਹਨਾਂ ਦਾ ਧਰਨਾ ਚੁਕਾਉਣ ਦੇ ਆਹਰ ਵਿੱਚ ਲੱਗੀ ਸ਼੍ਰੋਮਣੀ ਕਮੇਟੀ ਨੂੰ ਅੱਜ ਸਿੱਖ ਜਥੇਬੰਦੀਆਂ ਵੱਲੋਂ ਉਸ ਵੇਲੇ ਇਕ ਹੋਰ ਮੌਕਾ ਦੇ ਦਿੱਤਾ ਗਿਆ ਜਦ ਕਮੇਟੀ ਦੇ ਰਵੱਈਏ ਤੋਂ ਤੰਗ ਆਏ ਸਤਿਕਾਰ ਕਮੇਟੀ ਦੇ ਸਿੱਖ ਆਗੂ ਸੁਖ਼ਜਤ ਸਿੰ ਖੋਸੇ ਵੱਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਅੱਜ ਇਕ ਗੇਟ ਨੂੂੰ ਤਾਲਾ ਜੜ ਦਿੱਤਾ ਗਿਆ ਅਤੇ ਦੂਜੇ ਗੇਟ ’ਤੇ ਧਰਨਾ ਲਾ ਕੇ ਉਸਨੂੰ ਰੋਕ ਦਿੱਤਾ ਗਿਆ।

ਇਸ ’ਤੇ ਪ੍ਰਤੀਕਰਮ ਵਜੋਂ ਸ਼੍ਰੋਮਣੀ ਕਮੇਟੀ ਨੇ ਇਕ ਵਾਰ ਫ਼ਿਰ ਟਾਸਕ ਫ਼ੋਰਸ ਨੂੰ ਡਿਊਟੀ ਸੰਭਾਲੀ ਜਿਸ ਨੇ ਤਲਵਾਰਾਂ ਅਤੇ ਡਾਂਗਾਂ ਨਾਲ ਸਿੱਖ ਜਥੇਬੰਦੀਆਂ ’ਤੇ ਹਮਲਾ ਬੋਲ ਦਿੱਤਾ ਅਤੇ ਦੋਹਾਂ ਧਿਰਾਂ ਵਿਚਾਲੇ ਟਕਰਾਅ ਸ਼ੁਰੂ ਹੋ ਗਿਆ। ਇਸੇ ਦੌਰਾਨ ਟਾਸਕ ਫ਼ੋਰਸ ਕਰਮੀ ਜਥੇਬੰਦੀਆਂ ਦੇ ਕਈ ਕਾਰਕੁੰਨਾਂ ਨੂੰ ਜਿਨ੍ਹਾਂ ਵਿੱਚ ਬੀਬੀਆਂ ਵੀ ਸ਼ਾਮਿਲ ਸਨ ਅਤੇ ਮੀਡੀਆ ਕਰਮੀ ਵੀ ਅੰਦਰ ਲਿਜਾ ਕੇ ਬੰਦੀ ਬਣਾ ਲਏ ਗਏ ਦੱਸੇ ਜਾਂਦੇ ਹਨ।

ਅੱਜ ਦੀ ਘਟਨਾ ਵਿੱਚ ਕਈ ਸਿੰਘ ਜ਼ਖ਼ਮੀ ਹੋਏ ਦੱਸੇ ਜਾਂਦੇ ਹਨ ਜਦਕਿ ਕਈ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਬਣਾ ਲਏ ਗਏ ਦੱਸੇ ਜਾਂਦੇ ਹਨ।

ਜਥੇਬੰਦੀਆਂ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿੱਚ ਦੋਸ਼ੀ ਪਾਏ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਹੇ ਹਨ ਜਿਸ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਐਲਾਨ ਕੀਤੇ ਜਾਣ ਦੇ ਬਾਅਦ ਫ਼ਿਰ ਇਹ ਕਹਿ ਦਿੱਤਾ ਗਿਆ ਕਿ ਸ਼੍ਰੋਮਣੀ ਕਮੇਟੀ ਕਾਨੂੰਨੀ ਕਾਰਵਾਈ ਨਹੀਂ ਕਰੇਗੀ ਜਿਸ ਤੋਂ ਸਿੱਖ ਸੰਗਤਾਂ ਅਤੇ ਧਰਨੇ ’ਤੇ ਬੈਠੀਆਂ ਜੱਥੇਬੰਦੀਆਂ ਨਿਰਾਸ਼ ਅਤੇ ਨਾਰਾਜ਼ ਹਨ।

ਇੱਥੇ ਕਵਰੇਜ ਕਰ ਰਹੇ ਪੱਤਰਕਾਰਾਂ ਨੇ ਇਹ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਕਵਰੇਜ ਕਰਨ ਤੋਂ ਰੋਕਿਆ ਗਿਆ ਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ। ਇਹ ਵੀ ਦੋਸ਼ ਲਾਇਆ ਗਿਆ ਕਿ ਇਕ ਪੱਤਰਕਾਰ ਨੂੰ ਵੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਬਾਕੀ ਸਿੰਘਾਂ ਦੇ ਨਾਲ ਬੰਧਕ ਹੀ ਨਹੀਂ ਬਣਾਇਆ ਗਿਆ ਸਗੋਂ ਉਸ ਨਾਲ ਕੁੱਟਮਾਰ ਵੀ ਕੀਤੀ ਗਈ।

ਇਕ ਪੱਤਰਕਾਰ ਨੇ ਇਹ ਵੀ ਦੱਸਿਆ ਕਿ ਅੱਜ ਵੀ ਕੁਝ ‘ਸਸਪੈਂਡ’ ਅਧਿਕਾਰੀ ਅਤੇ ਕਰਮਚਾਰੀ ਫ਼ਿਰ ਟਾਸਕ ਫ਼ੋਰਸ ਦਾ ਸਾਥ ਦੇ ਰਹੇ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...