Saturday, April 20, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਨੂੰ ਤਤਕਾਲੀ ਪ੍ਰਕਾਸ਼ਨਾਵਾਂ ਦੇ ਅਧਾਰ ’ਤੇ ਸੰਗ੍ਰਹਿਤ ਕਰਾਂਗੇ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 11 ਜਨਵਰੀ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਅਤੇ ਗੁਰਦੁਆਰਾ ਸੁਧਾਰ ਲਹਿਰ ਨਾਲ ਸਬੰਧਤ ਇਤਿਹਾਸ ਨੂੰ ਤਤਕਾਲੀ ਪ੍ਰਕਾਸ਼ਨਾਵਾਂ ਦੇ ਅਧਾਰ ’ਤੇ ਛਾਪਿਆ ਜਾਵੇਗਾ।

ਇਸ ਤੋਂ ਇਲਾਵਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਦਿਹਾੜੇ ਅਤੇ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸੌ ਸਾਲਾ ਦਿਹਾੜੇ ਨੂੰ ਸਮਰਪਿਤ ਵੀ ਵਿਸ਼ੇਸ਼ ਖੋਜ ਕਾਰਜ ਕਰਵਾ ਕੇ ਪ੍ਰਕਾਸ਼ਤ ਕੀਤੇ ਜਾਣਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਬੁੱਧੀਜੀਵੀਆਂ ਨਾਲ ਵਿਸ਼ੇਸ਼ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਪੁਰਾਤਨ ਕਿਤਾਬਾਂ ਦੀ ਪੁਨਰ ਪ੍ਰਕਾਸ਼ਨਾ ਅਤੇ ਆ ਰਹੇ ਸ਼ਤਾਬਦੀ ਦਿਹਾੜਿਆਂ ਸਬੰਧੀ ਸਿੱਖ ਬੁੱਧੀਜੀਵੀਆਂ ਨੇ ਵਡਮੁੱਲੇ ਵਿਚਾਰ ਦਿੱਤੇ ਹਨ, ਜਿਨ੍ਹਾਂ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੈ ਅਤੇ ਇਸ ਦੀਆਂ ਤਰਜੀਹਾਂ ਗੁਰਦੁਆਰਾ ਪ੍ਰਬੰਧਾਂ ਦੇ ਨਾਲ-ਨਾਲ ਸਿੱਖੀ ਪ੍ਰਚਾਰ ਕਰਨਾ ਹੈ।

ਮੌਜੂਦਾ ਸਮੇਂ ਬਹੁਤ ਸਾਰੀਆਂ ਪ੍ਰਕਾਸ਼ਨਾਵਾਂ ਦੀ ਮੁੜ ਛਪਾਈ ਕਰਨਯੋਗ ਹੈ, ਜਿਸ ਲਈ ਬੁੱਧੀਜੀਵੀਆਂ ਵੱਲੋਂ ਦਿੱਤੀ ਗਈ ਮੁਲਵਾਨ ਰਾਏ ਅਨੁਸਾਰ ਕਾਰਜ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਹੜੀਆਂ ਕਿਤਾਬਾਂ ਛਾਪੀਆਂ ਜਾਣਗੀਆਂ, ਉਨ੍ਹਾਂ ਨੂੰ ਡਿਜ਼ੀਟਲ ਰੂਪ ਵਿਚ ਵੈੱਬਸਾਈਟ ’ਤੇ ਵੀ ਪਾਇਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਪਾਠਕਾਂ ਤੱਕ ਪੁੱਜ ਸਕਣ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਨੂੰ ਨਵੇਂ ਰੂਪ ਵਿਚ ਤਿਆਰ ਕੀਤਾ ਜਾ ਰਿਹਾ ਹੈ, ਜਿਸ ’ਤੇ ਸਿੱਖ ਇਤਿਹਾਸ ਨਾਲ ਸਬੰਧਤ ਜਾਣਕਾਰੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਇਤਿਹਾਸ ਨੂੰ ਵੀ ਛਾਇਆ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਲਦ ਹੀ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਕਾਰਜਾਂ ਨੂੰ ਨਤੀਜਾ ਮੁਖੀ ਬਨਾਉਣ ਲਈ ਧਾਰਮਿਕ ਸਲਾਹਕਾਰ ਕਮੇਟੀ ਦਾ ਵੀ ਗਠਨ ਕਰੇਗੀ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਿੱਖ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਕੇਂਦਰ ਖੋਲ੍ਹਣ ਦੀ ਯੋਜਨਾ ਹੈ। ਇਹ ਕੇਂਦਰ ਆਈਏਐਸ, ਆਈਪੀਐਸ ਤੇ ਪੀਸੀਐਸ ਆਦਿ ਪ੍ਰੀਖਿਆਵਾਂ ਲਈ ਸਿੱਖ ਵਿਦਿਆਰਥੀਆਂ ਨੂੰ ਤਿਆਰ ਕਰੇਗਾ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਯੋਗਦਾਨ ਪਾਉਣ ਲਈ ਕਈ ਸਿੱਖਾਂ ਨੇ ਪੇਸ਼ਕਸ਼ ਕੀਤੀ ਹੈ ਅਤੇ ਜਲਦ ਹੀ ਇਸ ਬਾਰੇ ਵੀ ਫੈਸਲਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪ੍ਰਚਾਰਕ ਅਤੇ ਰਾਗੀ ਤਿਆਰ ਕਰਨ ਲਈ ਚੱਲ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਧਾਰਮਿਕ ਸੰਸਥਾਵਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇਗਾ।

ਇਸ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਧਾਰਮਿਕ ਕੋਰਸਾਂ ਦੇ ਨਾਲ-ਨਾਲ ਬੀਏ ਅਤੇ ਐਮਏ ਪੱਧਰ ਤੱਕ ਦੀ ਪੜ੍ਹਾਈ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਯੂਨੀਵਰਸਿਟਰੀਆਂ ਦੇ ਸਿੱਖ ਖੋਜਾਰਥੀਆਂ ਨੂੰ ਸ਼੍ਰੋਮਣੀ ਕਮੇਟੀ ਰਫਰੈਂਸ਼ਰ ਕੋਰਸ ਲਗਾ ਕੇ ਦੇਸ਼ ਵਿਦੇਸ਼ ਅੰਦਰ ਸਿੱਖੀ ਪ੍ਰਚਾਰ ਲਈ ਭੇਜੇਗੀ।

ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਕਿਰਨਜੋਤ ਕੌਰ, ਸਾਬਕਾ ਵੀ.ਸੀ. ਡਾ. ਐਸ.ਪੀ. ਸਿੰਘ, ਡਾ. ਇੰਦਰਜੀਤ ਗੋਗੋਆਣੀ, ਡਾ. ਇੰਦਰਪਾਲ ਸਿੰਘ, ਡਾ. ਅਮਰਜੀਤ ਸਿੰਘ, ਸ. ਪ੍ਰਿਥੀ ਸਿੰਘ, ਸ. ਗੁਰਚਰਨ ਸਿੰਘ, ਡਾ. ਦਲਵਿੰਦਰ ਸਿੰਘ ਗਰੇਵਾਲ, ਪ੍ਰਿੰਸੀਪਲ ਮਹਿਲ ਸਿੰਘ, ਡਾ. ਆਸਾ ਸਿੰਘ ਘੁੰਮਣ, ਡਾ. ਬਲਵੰਤ ਸਿੰਘ ਮੱਲ੍ਹੀ, ਡਾ. ਸਵਿੰਦਰ ਸਿੰਘ, ਸ. ਭਗਵਾਨ ਸਿੰਘ ਜੌਹਲ, ਸ. ਤਲਵਿੰਦਰ ਸਿੰਘ ਬੁੱਟਰ, ਡਾ. ਧਰਮ ਸਿੰਘ, ਡਾ. ਕੁਲਵਿੰਦਰ ਸਿੰਘ ਬਾਜਵਾ, ਸ. ਨਵਤੇਜ ਸਿੰਘ, ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਅਜੀਤ ਸਿੰਘ, ਪ੍ਰਿੰ: ਮਨਜੀਤ ਕੌਰ, ਸ. ਸੁਰਿੰਦਰ ਸਿੰਘ ਨਿਮਾਣਾ, ਡਾ. ਅਮਰਜੀਤ ਕੌਰ, ਸ. ਜਗਦੀਪ ਸਿੰਘ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਡਾ. ਗੁਰਤੇਜ ਸਿੰਘ ਠੀਕਰੀਵਾਲਾ, ਡਾ. ਸਤਿੰਦਰ ਸਿੰਘ, ਐਡਵੋਕੇਟ ਸੁਖਬੀਰ ਸਿੰਘ, ਡਾ. ਪਰਮਜੀਤ ਸਿੰਘ ਮਾਨਸਾ, ਡਾ. ਪ੍ਰਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਆਦਿ ਮੌਜੂਦ ਸਨ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...