Thursday, April 25, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

- Advertisement -

ਯੈੱਸ ਪੰਜਾਬ 
ਅੰਮ੍ਰਿਤਸਰ, 24 ਜਨਵਰੀ, 2023 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਜਿੱਤਾਂ ਹਾਸਲ ਕਰਕੇ ਸਿੱਖ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਹਾਲ ਹੀ ਵਿਚ ਹੋਈਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ 14 ਸਾਲ ਤੋਂ ਘੱਟ ਉਮਰ ਦੀ ਟੀਮ ਨੇ ਪਹਿਲਾ ਅਤੇ 19 ਸਾਲ ਤੱਕ ਦੇ ਖਿਡਾਰੀਆਂ ਦੀ ਹਾਕੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜੇਤੂ ਚਿੰਨ੍ਹ ਲੈ ਕੇ ਪੁੱਜੇ ਹਾਕੀ ਟੀਮ ਦੇ ਸਲਾਹਕਾਰ ਸ. ਗੁਰਮੀਤ ਸਿੰਘ ਅਤੇ ਕੋਚਾਂ ਨੇ ਹਾਕੀ ਟੀਮ ਵੱਲੋਂ ਕੀਤੀਆਂ ਪ੍ਰਾਪਤੀਆਂ ਦਾ ਖੁਲਾਸਾ ਕੀਤਾ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਜਿਥੇ ਗੁਰਦਾਸਪੁਰ ਵਿਖੇ ਹੋਏ ਆਲ ਇੰਡੀਆ ਹਾਕੀ ਗੋਲਡ ਕੱਪ ਵਿਚ ਜਿੱਤ ਪ੍ਰਾਪਤ ਕੀਤੀ, ਉਥੇ ਹੀ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ ਅੰਡਰ-14 ਟੀਮ ਨੇ ਪਹਿਲਾ ਸਥਾਨ ਅਤੇ ਅੰਡਰ-19 ਟੀਮ ਨੇ ਵੀ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਜੀਦਪੁਰ ਫਿਰੋਜਪੁਰ ਵਿਖੇ ਹੋਈਆਂ ਇੰਟਰ ਪੰਜਾਬ ਹਾਕੀ ਅਕੈਡਮੀਆਂ ਦੇ ਮੁਕਾਬਲੇ ਵਿਚ ਵੀ ਅੰਡਰ-16 ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼੍ਰੋਮਣੀ ਕਮੇਟੀ ਦਾ ਮਾਣ ਵਧਾਇਆ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਸੰਸਥਾ ਵੱਲੋਂ ਤਿਆਰ ਕੀਤੀ ਗਈ ਸਾਬਤ ਸੂਰਤ ਸਿੱਖ ਖਿਡਾਰੀਆਂ ਦੀ ਹਾਕੀ ਟੀਮ ਵੱਡੀਆਂ ਪ੍ਰਾਪਤੀਆਂ ਕਰ ਰਹੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ’ਚ ਸ਼ਾਮਲ ਖਿਡਾਰੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਨਾਲ ਖੇਡਣ ਲਈ ਉਤਸ਼ਾਹਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਹਾਕੀ ਟੀਮ ਦੇ ਸਲਾਹਕਾਰ ਸ. ਗੁਰਮੀਤ ਸਿੰਘ, ਕੋਚ ਸ. ਭੁਪਿੰਦਰ ਸਿੰਘ, ਸ. ਪ੍ਰਕਾਸ਼ ਸਿੰਘ, ਸ. ਅਵਤਾਰ ਸਿੰਘ, ਸ. ਪ੍ਰੇਮ ਸਿੰਘ, ਸ. ਸੁਰਜੀਤ ਸਿੰਘ, ਸੁਪਰਵਾਈਜ਼ਰ ਸ. ਰਣਧੀਰ ਸਿੰਘ ਅਤੇ ਸ. ਹਰਦੀਪ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...