Tuesday, April 23, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਸਬੰਧੀ ਹੋਈ ਇਕੱਤਰਤਾ; ਸਮੇਂ ਦੀ ਲੋੜ ਅਨੁਸਾਰ ਨਿਰਧਾਰਤ ਕੀਤੀਆਂ ਜਾਣਗੀਆਂ ਬਜਟ ਤਰਜ਼ੀਹਾਂ: ਗੁਰਚਰਨ ਸਿੰਘ ਗਰੇਵਾਲ

- Advertisement -

ਯੈੱਸ ਪੰਜਾਬ

ਅੰਮ੍ਰਿਤਸਰ, 25 ਜਨਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਉਣ ਵਾਲੇ ਬਜਟ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਨੇ ਅੱਜ ਇਥੇ ਸਥਿਤ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਬੈਠਕ ਕੀਤੀ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਸ. ਸਰਵਣ ਸਿੰਘ ਕੁਲਾਰ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ ਤੇ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਸ਼ਿਰਕਤ ਕੀਤੀ। ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਦੀਆਂ ਤਰਜ਼ੀਹਾਂ ਨਿਰਧਾਰਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਜਿਥੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਰਦੀ ਹੈ, ਉਥੇ ਹੀ ਧਰਮ ਪ੍ਰਚਾਰ ਕਮੇਟੀ ਰਾਹੀਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵੀ ਯਤਨਸ਼ੀਲ ਹੈ। ਇਸ ਦੇ ਨਾਲ ਹੀ ਅਨੇਕਾਂ ਸਕੂਲ ਕਾਲਜ ਵੀ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾਂਦੇ ਹਨ। ਇਨ੍ਹਾਂ ਸਾਰੀਆਂ ਸੰਸਥਾਵਾਂ ਰਾਹੀਂ ਸੇਵਾਵਾਂ ਲਈ ਵੱਖੋ-ਵੱਖ ਬਜਟ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ ਮਾਰਚ ਮਹੀਨੇ ਵਿਚ ਪੇਸ਼ ਕੀਤੇ ਜਾਂਦੇ ਸ਼੍ਰੋਮਣੀ ਕਮੇਟੀ ਦੇ ਬਜਟ ਲਈ ਸਬ ਕਮੇਟੀ ਹਰ ਪਹਿਲੂ ’ਤੇ ਵਿਚਾਰ ਕਰ ਕੇ ਆਪਣੀ ਰੀਪੋਰਟ ਦਿੰਦੀ ਹੈ, ਜਿਸ ਅਨੁਸਾਰ ਬਜਟ ਤਿਆਰ ਹੁੰਦਾ ਹੈ। ਭਾਈ ਗਰੇਵਾਲ ਨੇ ਦੱਸਿਆ ਕਿ ਬਜਟ ਸਬ-ਕਮੇਟੀ ਵੱਲੋਂ ਕੁਝ ਦਿਨਾਂ ਤੋਂ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ, ਲੇਖਾਕਾਰਾਂ ਅਤੇ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਪਾਸੋਂ ਅਦਾਰਿਆਂ ਦੀ ਵਿੱਤੀ ਸਥਿਤੀ ਬਾਰੇ ਜਾਣਕਾਰੀ ਲਈ ਗਈ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਆਏ ਸੁਝਾਵਾਂ ਤੇ ਵਿਚਾਰਾਂ ਨੂੰ ਘੋਖ ਕੇ ਸਮੇਂ ਦੀ ਲੋੜ ਅਨੁਸਾਰ ਅਗਲੇ ਬਜਟ ਦੀਆਂ ਤਰਜੀਹਾਂ ਨਿਰਧਾਰਤ ਕੀਤੀਆਂ ਜਾਣਗੀਆਂ। ਬਜਟ ਸਬ ਕਮੇਟੀ ਦੀ ਮੀਟਿੰਗ ਸਮੇਂ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੁੱਖ ਲੇਖਾਕਾਰ ਸ. ਮਿਲਖਾ ਸਿੰਘ ਮੈਨੇਜਰ ਸ. ਸੁਖਰਾਜ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...