Wednesday, April 17, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਕਰਮਚਾਰੀਆਂ ਦਾ ਜਥਾ ਸਿੰਘੂ ਬਾਰਡਰ ’ਤੇ ਕਿਸਾਨ ਧਰਨੇ ’ਚ ਸ਼ਾਮਲ ਹੋਣ ਲਈ ਰਵਾਨਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਅਕਤੂਬਰ, 2021 –
ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ਦਾ ਇੱਕ ਜਥਾ ਅੱਜ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ( ਰਜਿ) ਦੇ ਬੈਨਰ ਹੇਠ ਅੱਜ ਸ੍ਰੀ ਅੰਮ੍ਰਿਤਸਰ ਤੋਂ ਰਵਾਨਾ ਹੋਇਆ। ਜਥੇ ਦੀ ਅਗਵਾਈ ਐਸੋਸੀਏਸ਼ਨ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਅਦਲੀਵਾਲ ਕਰ ਰਹੇ ਹਨ ।

ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਅਰਦਾਸ ਕਰਨ ਉਪ੍ਰੰਤ ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਸ ਜੋਗਿੰਦਰ ਸਿੰਘ ਅਦਲੀਵਾਲ, ਸਾਬਕਾ ਸਕੱਤਰ ਸ਼੍ਰੋਮਣੀ ਗੁ: ਪ੍ਰ: ਕਮੇਟੀ ਨੇ ਕਿਹਾ ਕਿ ਉਹ ਦਿੱਲੀ ਪਹੁੰਚ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਨੂੰਨਾਂ ਵਿਰੁੱਧ ਲਗਪਗ ਇੱਕ ਸਾਲ ਤੋਂ ਵਿੱਢੇ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਉਣਗੇ ।

ਸ. ਅਦਲੀਵਾਲ ਨੇ ਕਿਹਾ ਕਿ ਇਹ ਸੰਘਰਸ਼ ਕੇਵਲ ਕਿਸਾਨਾਂ ਦਾ ਨਹੀਂ ਬਲਕਿ ਸਮਾਜ ਦੇ ਹਰ ਵਰਗ, ਕਿੱਤੇ ਅਤੇ ਖਿੱਤੇ ਦੀ ਹੋਂਦ ਬਚਾਉਣ ਲਈ ਲੜਿਆ ਜਾ ਰਿਹਾ ਹੈ ਜੋ ਨਾ ਕੇਵਲ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਬਣ ਚੁਕਿਆ ਹੈ ।

ਉਹਨਾ ਹੋਰ ਕਿਹਾ ਕਿ ਆਰ. ਐਸ. ਐਸ. ਦੇ ਇਸ਼ਾਰਿਆਂ ਤੇ ਨੱਚਣ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਕਿਸਾਨੀ ਨੂੰ ਖਤਮ ਕਰਨ ਦਾ ਤਹੱਈਆ ਤਾਂ ਕਰੀ ਬੈਠੀ ਹੈ ਪਰ ਇਹ ਨਹੀਂ ਸਮਝਦੀ ਕਿ ਅਜਿਹਾ ਕਰਕੇ ਓਸੇ ਟਹਿਣੀ ਨੂੰ ਕੱਟ ਰਹੀ ਹੈ ਜਿਸ ਉੱਪਰ ਆਪ ਬੈਠੀ ਹੋਈ ਹੈ । ਇੱਕ ਪਾਸੇ ਮਿਨੀਮਮ ਸਪੋਰਟ ਪ੍ਰਾਈਸ ਦੇਣ ਤੋਂ ਟਾਲ਼ਾ ਵੱਟ ਰਹੀ ਹੈ ਅਤੇ ਦੂਜੇ ਪਾਸੇ ਕਿਸਾਨਾਂ ਪਾਸੋਂ ਮੰਡੀਆਂ ਵੀ ਖੋਹੀਆਂ ਜਾ ਰਹੀਆਂ ਹਨ ।

ਸ ਜੋਗਿੰਦਰ ਸਿੰਘ ਅਦਲੀਵਾਲ ਨੇ ਹੋਰ ਕਿਹਾ ਕਿ ਕਾਰਪੋਰੇਟ ਘਰਾਨਿਆਂ ਹੱਥ ਖੇਤੀ ਦੇਣ ਲਈ ਪੰਜਾਬ ਵਿੱਚੋਂ ਕਈ ਐਕਸਪ੍ਰੈਸ ਵੇਅ ਅਤੇ ਹਾਈ ਵੇਅ ਬਣਾਏ ਜਾ ਰਹੇ ਹਨ ਜਿਸ ਨਾਲ ਕਿਸਾਨ ਹਜ਼ਾਰਾਂ ਏਕੜ ਜ਼ਮੀਨ ਤੋਂ ਵਾਂਝੇ ਕਰ ਦਿੱਤੇ ਜਾਣਗੇ ਅਤੇ ਇਹ ਜ਼ਮੀਨ ਕੌਡੀਆਂ ਦੇ ਭਾਅ ਅਕਵਾਇਰ ਕਰ ਲਈ ਜਾਵੇਗੀ ।ਉਹਨਾ ਨੇ ਕਿਹਾ ਕਿ ਅਜੋਕਾ ਕਿਸਾਨ ਜਾਗਰੂਕ ਹੋ ਚੁੱਕਿਆ ਹੈ- ਸਰਕਾਰ ਦੇ ਮਨਸੂਬੇ ਪੂਰੇ ਨਹੀਂ ਹੋਣਗੇ। ਸਰਕਾਰ ਨੂੰ ਚਾਹੀਦਾ ਹੈ ਕਿ ਜੇ ਕਿਸਾਨ ਹਵਾਲੇ ਵਾਲੇ ਖੇਤੀ ਕਨੂੰਨਾ ਨੂੰ ਕਿਸਾਨ ਮਾਰੂ ਦੱਸਦੇ ਨੇ ਤਾਂ ਕਨੂੰਨ ਰੱਦ ਕਰਕੇ ਕਿਸਾਨਾਂ ਨੂੰ ਸੰਤੁਸ਼ਟ ਕੀਤਾ ਜਾਵੇ ।

ਦਿੱਲੀ ਜਾਣ ਵਾਲੇ ਜਥੇ ਵਿੱਚ ਅਦਲੀਵਾਲ ਤੋਂ ਇਲਾਵਾ ਸ. ਗੁਰਦਰਸ਼ਨ ਸਿੰਘ, ਪਰਮਿੰਦਰ ਸਿੰਘ ਤਖਤੂ ਚੱਕ ਪਰਵਿੰਦਰ ਸਿੰਘ ਡੰਡੀ, ਸੁਰਿੰਦਰਪਾਲ ਸਿੰਘ, ਕਰਨਜੀਤ ਸਿੰਘ, ਜਸਵੰਤ ਸਿੰਘ, ਇੰਦਰਜੀਤ ਸਿੰਘ, ਗੁਰਚਰਨ ਸਿੰਘ, ਕੁਲਵੰਤ ਸਿੰਘ, ਦਲੀਪ ਸਿੰਘ ਆਦਿ ਸ਼ਾਮਲ ਹਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...