Friday, March 29, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਵਿੱਢੀ, ਐਡਵੋਕੇਟ ਧਾਮੀ ਨੇ ਕਿਹਾ ਦੁਨੀਆਂ ਭਰ ਦੇ ਲੋਕ ‘ਆਨਲਾਈਨ ਬਣਨਗੇ’ ਮੁਹਿੰਮ ਦਾ ਹਿੱਸਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 1 ਦਸੰਬਰ, 2022:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਅੱਜ ਵਿਸ਼ਾਲ ਪੱਧਰ ’ਤੇ ਆਗਾਜ਼ ਕਰਦਿਆਂ ਇਸ ਨੂੰ ਅਗਲੇ ਦਿਨਾਂ ਵਿਚ ਪੂਰੇ ਦੇਸ਼ ਵਿਚ ਫੈਲਾਉਣ ਅਤੇ ਆਨਲਾਈਨ ਗੂਗਲ ਫਾਰਮ ਰਾਹੀਂ ਵਿਸ਼ਵ ਤੱਕ ਲੈਜਾਣ ਦਾ ਐਲਾਨ ਕੀਤਾ ਹੈ।

ਅੱਜ ਇਸ ਮੁਹਿੰਮ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਰੀਬ 25 ਗੁਰਦੁਆਰਾ ਸਾਹਿਬਾਨ ’ਚ ਕੇਂਦਰ ਸਥਾਪਤ ਕਰਕੇ ਸੰਗਤਾਂ ਪਾਸੋਂ ਪ੍ਰੋਫਾਰਮੇ ਭਰਵਾਉਣ ਦਾ ਕਾਰਜ ਆਰੰਭ ਕੀਤਾ ਗਿਆ।

ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਸਰਾਂ ਨਜ਼ਦੀਕ ਬਣਾਏ ਕੇਂਦਰ ਤੋਂ ਦਸਤਖ਼ਤੀ ਮੁਹਿੰਮ ਦੀ ਆਰੰਭਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਰਦਾਸ ਉਪਰੰਤ ਕੀਤੀ, ਜਦਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਸਿੱਖ ਕੌਮ ਦਾ ਬੇਹੱਦ ਅਹਿਮ ਮਸਲਾ ਹੈ, ਜਿਸ ਲਈ ਲੋਕ ਲਹਿਰ ਸਿਰਜਣ ਵਾਸਤੇ ਦਸਤਖ਼ਤੀ ਮੁਹਿੰਮ ਨਿਰਣਾਇਕ ਸਾਬਤ ਹੋਵੇਗੀ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਬੀਤੇ ਲੰਮੇ ਅਰਸੇ ਤੋਂ ਅਵਾਜ਼ ਬੁਲੰਦ ਕਰ ਰਹੀ ਹੈ ਅਤੇ ਇਸ ਤਹਿਤ ਕਾਨੂੰਨੀ ਚਾਰਜੋਈ ਦੇ ਨਾਲ-ਨਾਲ ਹਰ ਪੱਧਰ ’ਤੇ ਯਤਨ ਕੀਤੇ ਗਏ ਹਨ। ਮੌਜੂਦਾ ਸਮੇਂ ਸਰਕਾਰਾਂ ਵੱਲੋਂ ਇਸ ਸਬੰਧ ਵਿਚ ਅਪਣਾਇਆ ਗਿਆ ਨਾਪੱਖੀ ਰਵੱਈਆ ਸਿੱਖ ਕੌਮ ਨਾਲ ਵੱਡੀ ਬੇਇਨਸਾਫੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦੇ ਬਾਵਜੂਦ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਸਰਕਾਰਾਂ ਦੀ ਪੱਖਪਾਤੀ ਨੀਤੀ ਸਾਫ਼ ਨਜ਼ਰ ਆ ਰਹੀ ਹੈ ਅਤੇ ਜਾਣਬੁਝ ਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਦਿਆਂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਅਰਸੇ ’ਚ ਕੀਤੇ ਯਤਨਾਂ ਦੀ ਲਗਾਤਾਰਤਾ ’ਚ ਦਸਤਖ਼ਤੀ ਮੁਹਿੰਮ ਅੱਗੇ ਵਧਾਈ ਗਈ ਹੈ ਅਤੇ ਆਸ ਹੈ ਕਿ ਇਸ ਨਾਲ ਸਰਕਾਰਾਂ ਦੇ ਬੰਦ ਕੰਨ ਜ਼ਰੂਰ ਖੁੱਲ੍ਹਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਇਕੋ ਸਮੇਂ 25 ਗੁਰਦੁਆਰਾ ਸਾਹਿਬਾਨ ਤੋਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਅਗਲੇ ਦਿਨਾਂ ਵਿਚ ਇਸ ਨੂੰ ਸਿੱਖ ਮਿਸ਼ਨਾਂ ਰਾਹੀਂ ਵੱਖ-ਵੱਖ ਸੂਬਿਆਂ ਵਿਚ ਸਰਗਰਮ ਕੀਤਾ ਜਾਵੇਗਾ।

ਉਨ੍ਹਾਂ ਆਖਿਆ ਕਿ ਭਾਵੇਂ ਇਸ ਨੂੰ ਦੇਸ਼ ਵਿਆਪੀ ਮੁਹਿੰਮ ਦੇ ਤੌਰ ’ਤੇ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਸੀ, ਪਰ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਅੱਜ ਦੇ ਡਿਜੀਟਲ ਮਾਧਿਅਮ ਦੀ ਵਰਤੋਂ ਨਾਲ ਇਸ ਦੀ ਪਹੁੰਚ ਹੁਣ ਵਿਸ਼ਵ ਪੱਧਰ ਤੱਕ ਬਣਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਜਾਣ ਵਾਲੇ ਪ੍ਰੋਫਾਰਮੇ ਹਿੰਦੀ ਅਤੇ ਅੰਗਰੇਜ਼ੀ ਵਿਚ ਵੀ ਛਪਵਾਏ ਜਾਣਗੇ, ਤਾਂ ਜੋ ਪੰਜਾਬ ਤੋਂ ਬਾਹਰਲੇ ਸੂਬਿਆਂ ਦੇ ਲੋਕ ਦਸਤਖ਼ਤੀ ਮੁਹਿੰਮ ਨੂੰ ਨੇੜਿਓਂ ਸਮਝ ਕੇ ਇਸ ਵਿਚ ਸ਼ਾਮਲ ਹੋ ਸਕਣ।

ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਲੋਕਾਂ ਨੂੰ ਇਸ ਦਸਤਖ਼ਤੀ ਮੁਹਿੰਮ ਨਾਲ ਜੋੜਨ ਲਈ ਇਕ ਵਿਸ਼ੇਸ਼ ਆਨਲਾਈਨ ਗੂਗਲ ਫਾਰਮ ਤਿਆਰ ਕਰ ਦਿੱਤਾ ਗਿਆ ਹੈ, ਜਿਸ ਨੂੰ ਭਰਨ ਲਈ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਮੰਚਾਂ ’ਤੇ ਲਿੰਕ ਮੁਹੱਈਆ ਕਰਵਾਇਆ ਜਾਵੇਗਾ।

ਇਸ ਦੌਰਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਕਾਨੂੰਨੀ ਮਾਹਿਰਾਂ ਦੀ ਕਮੇਟੀ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਵਿਸ਼ਵ ਵਿਆਪੀ ਲਹਿਰ ਸਿਰਜਣ ਦੇ ਨਾਲ ਨਾਲ ਕਾਨੂੰਨੀ ਚਾਰਾਜੋਈ ਵਿਚ ਵੀ ਢਿੱਲ ਨਹੀਂ ਛੱਡੀ ਜਾਵੇਗੀ। ਇਸ ਸਬੰਧੀ ਵਕੀਲਾਂ ਦਾ ਚਾਰ ਮੈਂਬਰੀ ਪੈਨਲ ਕਾਰਜ ਕਰੇਗਾ, ਇਸ ਵਿਚ ਸੀਨੀਅਰ ਵਕੀਲ ਐਡਵੋਕੇਟ ਪੂਰਨ ਸਿੰਘ ਹੁੰਦਲ, ਐਡਵੋਕੇਟ ਪਰਮਜੀਤ ਸਿੰਘ ਥਿਆੜਾ, ਐਡਵੋਕੇਟ ਬਲਦੇਵ ਸਿੰਘ ਢਿੱਲੋਂ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਸ ਵਿਚ ਹੋਰ ਨਾਮਵਰ ਵਕੀਲਾਂ ਨੂੰ ਸ਼ਾਮਲ ਕਰਨ ਦੇ ਵੀ ਬਦਲ ਵੀ ਮੌਜੂਦ ਰਹਿਣਗੇ। ਉਨ੍ਹਾਂ ਮਨੁੱਖੀ ਅਧਿਕਾਰਾਂ ਦੀ ਲੜਾਈ ਲੜਨ ਵਾਲੀਆਂ ਸਾਰੀਆਂ ਜਥੇਬੰਦੀਆਂ ਦੇ ਨਾਲ-ਨਾਲ ਸਿੱਖ ਪੰਥ ਦੀਆਂ ਜਥੇਬੰਦੀਆਂ ਅਤੇ ਸਭਾ-ਸੁਸਾਇਟੀਆਂ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਹਿੱਸਾ ਬਣਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸ. ਸ਼ੇਰ ਸਿੰਘ ਮੰਡਵਾਲਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਅਮਰੀਕ ਸਿੰਘ ਵਿਛੋਆ, ਸ. ਅਮਰਜੀਤ ਸਿੰਘ ਭਲਾਈਪੁਰ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...