Friday, March 29, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਨੇ ਵਿਦੇਸ਼ਾਂ ’ਚ ਪਾਵਨ ਸਰੂਪਾਂ ਦੀ ਛਪਾਈ ਲਈ ਕਾਰਵਾਈ ਆਰੰਭੀ, ਕੈਨੇਡਾ ਪੁੱਜੇ ਵਫ਼ਦ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਨਾਲ ਕੀਤੀਆਂ ਜਾ ਰਹੀਆਂ ਹਨ ਮੀਟਿੰਗਾਂ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 18 ਅਕਤੂਬਰ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਕੀਤੇ ਗਏ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਕੈਨੇਡਾ ਵਿਖੇ ਪਹੁੰਚ ਚੁੱਕਾ ਹੈ, ਜਿਸ ਵੱਲੋਂ ਵੱਖ-ਵੱਖ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਕੈਨੇਡਾ ਗਏ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਅੰਤ੍ਰਿੰਗ ਮੈਂਬਰ ਸ. ਮਿੱਠੂ ਸਿੰਘ ਕਾਹਨੇਕੇ, ਮੈਂਬਰ ਭਾਈ ਰਾਮ ਸਿੰਘ ਅਤੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਹਨ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਆਦਿ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਆਪ ਕਰਨ ਲਈ ਫੈਸਲਾ ਕੀਤਾ ਗਿਆ ਸੀ।

ਇਹ ਫੈਸਲਾ ਵਿਦੇਸ਼ਾਂ ਤੋਂ ਸੰਗਤਾਂ ਵੱਲੋਂ ਪੁੱਜਦੀ ਵੱਡੀ ਮੰਗ ਦੇ ਮੱਦੇਨਜ਼ਰ ਲਿਆ ਗਿਆ ਸੀ। ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਵਿਚ ਪ੍ਰਿੰਟਿੰਗ ਪ੍ਰੈੱਸਾਂ ਸਥਾਪਿਤ ਕਰਕੇ ਮਰਯਾਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਕੀਤੀ ਜਾਵੇਗੀ ਅਤੇ ਉਥੋਂ ਨਾਲ ਲਗਦੇ ਦੇਸ਼ਾਂ ਵਿਚ ਸੜਕੀ ਮਾਰਗ ਰਾਹੀਂ ਪਾਵਨ ਸਰੂਪ ਪਹੁੰਚਾਏ ਜਾਣਗੇ।

ਕੈਨੇਡਾ ਗਏ ਵਫ਼ਦ ਦੇ ਆਗੂ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਫੋਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੈਨੇਡਾ ਦੇ ਬੀਸੀ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਤੋਂ ਇਲਾਵਾ ਕੈਲਗਰੀ ਦੇ ਗੁਰਦੁਆਰਾ ਸਾਹਿਬਾਨ ਵਿਖੇ ਇਸ ਸਬੰਧ ਵਿਚ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ।

ਸ. ਭਿੱਟੇਵੱਡ ਅਨੁਸਾਰ ਵਫ਼ਦ ਨੇ ਹੁਣ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ, ਗੁਰਦੁਆਰਾ ਦਸਮੇਸ਼ ਕਲਚਰ ਸੁਸਾਇਟੀ ਕੈਲਗਰੀ, ਗੁਰਦੁਆਰਾ ਕਲਗੀਧਰ ਸਾਹਿਬ ਐਬਸਫੋਰਟ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਸਫੋਰਟ ਦੇ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਹੋਇਆ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹਰ ਥਾਂ ਤੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਮਰਯਾਦਾ ਅਨੁਸਾਰ ਪਾਵਨ ਸਰੂਪਾਂ ਦੀ ਛਪਾਈ ਲਈ ਲੋੜੀਂਦੀਆਂ ਸਹੂਲਤਾਂ ਅਤੇ ਮਾਹੌਲ ਲਾਜ਼ਮੀ ਹੈ ਅਤੇ ਇਸ ਨੂੰ ਹਰ ਪੱਖ ਤੋਂ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਕੈਨੇਡਾ ਵਿਖੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਸੰਗਤਾਂ ਦੀ ਰਾਇ ਨੂੰ ਖ਼ਾਸ ਮਹੱਤਵ ਦਿੱਤਾ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸੌਂਪੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...