Thursday, April 25, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 5 ਜੁਲਾਈ, 2022 –
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2022 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 30 ਜੁਲਾਈ 2022 ਤੱਕ ਜਮ੍ਹਾ ਕਰਵਾ ਸਕਣਗੇ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ ਭੇਜ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।

ਸ. ਰਮਦਾਸ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਇਹ ਵੀ ਦੱਸਿਆ ਕਿ ਹਰਿਆਣਾ ਨਾਲ ਸਬੰਧਤ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਹਰਿਆਣਾ ਵਿਖੇ ਵੀ ਜਮ੍ਹਾਂ ਕਰਵਾ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...