Friday, April 19, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਨੇ 300 ਬੈੱਡ ਅਤੇ 10 ਵੈਂਟੀਲੇਟਰ ਰੱਖੇ ਰਾਖਵੇਂ: ਲੌਂਗੋਵਾਲ

- Advertisement -

ਅੰਮ੍ਰਿਤਸਰ, 3 ਅਪ੍ਰੈਲ, 2020 –
ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਾਤਾਰ ਲੋੜਵੰਦਾਂ ਲਈ ਵੱਡੀ ਰਾਹਤ ਬਣੀ ਹੋਈ ਹੈ। ਸ਼੍ਰੋਮਣੀ ਕਮੇਟੀ ਨੇ ਕਰਫਿਊ ਕਾਰਨ ਘਰ ਬੈਠੇ ਬੇਹੱਦ ਲੋੜਵੰਦਾਂ ਨੂੰ ਜਿਥੇ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਮੁਹੱਈਆ ਕਰਵਾਉਣ ਦੀ ਸੇਵਾ ਜਾਰੀ ਰੱਖੀ ਹੋਈ ਹੈ, ਉਥੇ ਹੀ ਮੈਡੀਕਲ ਸੇਵਾਵਾਂ ਲਈ ਵੀ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਪ੍ਰਬੰਧ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਇਸ ਹਸਪਤਾਲ ਵਿਖੇ 300 ਬੈੱਡ ਤੇ 10 ਵੈਂਟੀਲੇਟਰ ਰਾਖਵੇਂ ਰੱਖੇ ਹਨ। ਇਸ ਦੇ ਨਾਲ ਹੀ ਸਰਾਂਵਾਂ ਵਿਖੇ ਵੀ ਅਲਾਹਿਦਗੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋੜਵੰਦਾਂ ਨੂੰ ਜੋਨ ਪੱਧਰ ’ਤੇ ਲੰਗਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਮਾਝਾ, ਮਾਲਵਾ ਤੇ ਦੁਆਬਾ ਜੋਨਾਂ ਵਿਚ ਪੈਂਦੇ ਇਤਿਹਾਸਕ ਗੁਰੂ ਗਰਾਂ ਤੋਂ ਰੋਜ਼ਾਨਾਂ ਤਿੰਨ ਲੱਖ ਤੋਂ ਵੱਧ ਲੋਕ ਲੰਗਰ ਛਕ ਰਹੇ ਹਨ ਅਤੇ ਇਸ ਦੀ ਲਗਾਤਾਰਤਾ ਬਣੀ ਹੋਈ ਹੈ।

ਮਾਝਾ ਜੋਨ ਦੀ ਦੇਖ ਰੇਖ ਕਰ ਰਹੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਇਸ ਜੋਨ ਵਿਚ ਕੁੱਲ 27 ਗੁਰਦਆਰੇ ਹਨ, ਜਿਥੋਂ ਲੰਗਰ ਵਰਤਾਉਣ ਲਈ ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਖੁਦ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਤੱਕ ਪੁੱਜ ਰਹੇ ਹਨ

ਬੇਸ਼ੱਕ ਲੋਕਾਂ ਤੱਕ ਲੰਗਰ ਪਹੁੰਚਾਉਣ ਲਈ ਇਹ ਸਮਾਂ ਮੁਸ਼ਕਿਲਾਂ ਭਰਿਆ ਹੈ, ਪਰੰਤੂ ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਸਾਵਧਾਨੀ ਨਾਲ ਸੇਵਾ ਲਈ ਜੁੱਟੇ ਹੋਏ ਹਨ। ਉਨ੍ਹਾਂ ਕਿਹਾ ਕਿ ਲੰਗਰ ਬਿਨ੍ਹਾਂ ਭੇਦ ਭਾਵ ਦੇ ਛਕਾਇਆ ਜਾ ਰਿਹਾ ਹੈ। ਭਾਈ ਮਹਿਤਾ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ 9 ਕੇਂਦਰਾਂ ਤੱਕ ਲੰਗਰ ਭੇਜਿਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤੋਂ ਵੀ ਵੱਡੀ ਗਿਣਤੀ ਵਿਚ ਲੰਗਰ ਸੇਵਾ ਦਿੱਤੀ ਜਾ ਰਹੀ ਹੈ। ਇਕੱਲੇ ਅੰਮ੍ਰਿਤਸਰ ਤੋਂ ਹੀ ਚਾਲ੍ਹੀ ਹਜ਼ਾਰ ਤੋਂ ਵੱਧ ਲੋੜਵੰਦਾਂ ਤੱਕ ਲੰਗਰ ਪਹੁੰਚ ਰਿਹਾ ਹੈ। ਅੰਮ੍ਰਿਤਸਰ ਸ਼ਹਿਰ ਦੇ ਕੇਂਦਰਾਂ ਵਿਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਮਾਲ ਮੰਡੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੌੜਾ ਫਾਟਕ, ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਪੁਤਲੀਘਰ, ਗੁਰਦੁਆਰਾ ਕਿਲ੍ਹਾ ਲੋਹਗੜ੍ਹ ਸਾਹਿਬ, ਸ਼ਹੀਦ ਊਧਮ ਸਿੰਘ ਹਾਲ ਭਗਤਾਂਵਾਲਾ, ਗੁਰੁਦਆਰਾ ਭਾਈ ਮੰਝ ਜੀ, ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ, ਗੁਰਦੁਆਰਾ ਆਟਰੀ ਸਾਹਿਬ ਸੁਲਤਾਨਵਿੰਡ ਅਤੇ ਗੁਰਦੁਆਰਾ ਨਾਨਕਸਰ ਸਾਹਿਬ ਵੇਰਕਾ ਸ਼ਾਮਲ ਹਨ।

ਭਾਈ ਮਹਿਤਾ ਨੇ ਦੱਸਿਆ ਕਿ ਮਾਝਾ ਜੋਨ ਦੇ 27 ਗੁਰਦੁਆਰੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਜਲੰਧਰ ਤੇ ਕਪੂਰਥਲਾ ਜਿਲ੍ਹੇ ਨਾਲ ਸਬੰਧਤ ਹਨ। ਮਾਝਾ ਖੇਤਰ ਦੇ ਬਿਲਕੁਲ ਨਾਲ ਲੱਗਦੇ ਹੋਣ ਕਾਰਨ ਜਲੰਧਰ ਦੇ ਗੁਰਦੁਆਰਾ ਥੰਮ ਜੀ ਸਾਹਿਬ ਕਰਤਾਰਪੁਰ ਤੇ ਕਪੂਰਥਲਾ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨੂੰ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਗੁਰੂ ਘਰ ਦੇ ਮੈਨਜਰ ਪ੍ਰਸ਼ਾਸਨ ਨਾਲ ਰਾਬਤੇ ਵਿਚ ਹਨ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕੀਤਾ ਜਾ ਰਿਹਾ ਹੈ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...