Friday, March 29, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਤਬੀਰ ਸਿੰਘ ਧਾਮੀ ਨੂੰ ਆਪਣਾ ਓ.ਐਸ.ਡੀ. ਲਗਾਇਆ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 2 ਦਸੰਬਰ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਤਬੀਰ ਸਿੰਘ ਧਾਮੀ ਨੂੰ ਆਪਣਾ ਓ.ਐਸ.ਡੀ. ਨਿਯੁਕਤ ਕੀਤਾ ਹੈ, ਜੋ ਆਨਰੇਰੀ ਤੌਰ ’ਤੇ ਸੇਵਾਵਾਂ ਨਿਭਾਉਣਗੇ।

ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਸਤਬੀਰ ਸਿੰਘ ਪਿਛਲੇ ਸਾਲ ਵੀ ਐਡਵੋਕੇਟ ਹਰਜਿੰਦਰ ਸਿੰਘ ਦੇ ਮੁੱਖ ਸਕੱਤਰ ਹੁੰਦਿਆਂ ਆਨਰੇਰੀ ਓ.ਐਸ.ਡੀ. ਦੀਆਂ ਸੇਵਾਵਾਂ ਨਿਭਾ ਚੁੱਕੇ ਹਨ। ਓ.ਐਸ.ਡੀ. ਨਿਯੁਕਤ ਕੀਤੇ ਗਏ ਸ. ਸਤਬੀਰ ਸਿੰਘ ਧਾਮੀ ਨੇ ਅੱਜ ਆਪਣੀ ਜ਼ੁੰਮੇਵਾਰੀ ਸੰਭਾਲ ਲਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਤਬੀਰ ਸਿੰਘ ਧਾਮੀ ਨੂੰ ਜ਼ੁੰਮੇਵਾਰੀ ਸੰਭਾਲਣ ਸਮੇਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਸਤਬੀਰ ਸਿੰਘ ਨੇ ਜਿਥੇ ਨਵੀਂ ਜ਼ੁੰਮੇਵਾਰੀ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਉਥੇ ਹੀ ਵਿਸ਼ਵਾਸ ਪ੍ਰਗਟ ਕਰਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਜ਼ੁੰਮੇ ਲੱਗੀ ਸੇਵਾ ਨੂੰ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਹਿਬਾਜ਼ ਸਿੰਘ, ਸੁਪਰਵਾਈਜ਼ਰ ਸ. ਮੇਜਰ ਸਿੰਘ, ਸ. ਬਿਕਰਮ ਸਿੰਘ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...