Friday, April 26, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸਤਬੀਰ ਸਿੰਘ ਧਾਮੀ ਦੇ ਭਰਾ ਜਸਬੀਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

- Advertisement -

ਯੈੱਸ ਪੰਜਾਬ 
ਅੰਮ੍ਰਿਤਸਰ, 19 ਜਨਵਰੀ, 2023 –
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓਐਸਡੀ ਸ. ਸਤਬੀਰ ਸਿੰਘ ਦੇ ਭਰਾ ਸ. ਜਸਬੀਰ ਸਿੰਘ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਇਥੇ ਗੁਰਦੁਆਰਾ ਸਿੰਘ ਸਭਾ ਤਹਿਸੀਲਪੁਰਾ ਵਿਖੇ ਹੋਇਆ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾਂਜਲੀ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਦੇ ਜਥੇ ਦੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਉਪਰੰਤ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਨੁੱਖੀ ਜੀਵਨ ਦੀ ਸਚਾਈ ਇਹੀ ਹੈ ਕਿ ਜੋ ਵੀ ਇਸ ਸੰਸਾਰ ’ਤੇ ਪੈਦਾ ਹੋਇਆ ਹੈ, ਉਸ ਨੇ ਇਕ ਦਿਨ ਇਥੋਂ ਚਲਾਣਾ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ’ਤੇ ਗੁਰਬਾਣੀ ਵੱਡਾ ਧਰਵਾਸ ਹੈ, ਜੋ ਸਾਨੂੰ ਭਾਣਾ ਮੰਨਣ ਦੀ ਸ਼ਕਤੀ ਦਿੰਦੀ ਹੈ। ਉਨ੍ਹਾਂ ਸਵਰਗੀ ਸ. ਜਸਬੀਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ. ਜਸਬੀਰ ਸਿੰਘ ਦੇ ਸਪੁੱਤਰ ਸ. ਗੁਰਪ੍ਰੀਤ ਸਿੰਘ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤ੍ਰਿੰਗ ਮੈਂਬਰ ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਬਾਬਾ ਟੇਕ ਸਿੰਘ ਧੰਨੋਲਾ, ਸ. ਇੰਦਰਮੋਹਨ ਸਿੰਘ ਲਖਮੀਰ ਵਾਲਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਕੇਵਲ ਸਿੰਘ ਬਾਦਲ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਜਗਸੀਰ ਸਿੰਘ ਮਾਂਗੇਆਣਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਹਰਬੰਸ ਸਿੰਘ ਮੰਝਪੁਰ, ਸ. ਗੁਰਿੰਦਰ ਸਿੰਘ ਸ਼ਾਮਪੁਰਾ, ਸ. ਕਸ਼ਮੀਰ ਸਿੰਘ ਬਰਿਆਰ, ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਭਾਈ ਸੁਰਜੀਤ ਸਿੰਘ ਸਭਰਾ, ਸਕੱਤਰ ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਗੁਰਦਿਆਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਚਰਨ ਸਿੰਘ ਕੋਹਾਲਾ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਜਸਪਾਲ ਸਿੰਘ ਢੱਡੇ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਐਲਏ ਸ. ਪ੍ਰੀਤਪਾਲ ਸਿੰਘ, ਸ. ਮਨਜੀਤ ਸਿੰਘ ਬਾਠ, ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਦਿਲਜੀਤ ਸਿੰਘ ਬੇਦੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਹਰਭਜਨ ਸਿੰਘ ਮਨਾਵਾਂ, ਸ. ਬਲਬੀਰ ਸਿੰਘ, ਸ. ਹਰਿੰਦਰਪਾਲ ਸਿੰਘ, ਸ. ਪਰਮਜੀਤ ਸਿੰਘ, ਸ. ਤਰਵਿੰਦਰ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼’, ਡਾ. ਅਮਰਜੀਤ ਸਿੰਘ, ਪ੍ਰਿੰ: ਬਲਦੇਵ ਸਿੰਘ, ਪ੍ਰਿੰ: ਮਨਜੀਤ ਕੌਰ, ਪੱਤਰਕਾਰ ਭਾਈਚਾਰੇ ’ਚੋਂ ਸ. ਜਸਬੀਰ ਸਿੰਘ ਪੱਟੀ, ਸ. ਜਸਵੰਤ ਸਿੰਘ ਜੱਸ, ਸ. ਅੰਮ੍ਰਿਤਪਾਲ ਸਿੰਘ, ਸ. ਚਰਨਜੀਤ ਸਿੰਘ, ਸ. ਜਸਬੀਰ ਸਿੰਘ ਘੁੰਮਣ, ਬਾਬਾ ਅਮਰੀਕ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...