Saturday, April 20, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕਾਂ ਨੂੰ ਦਿੱਤੇ ਨਿਯੁਕਤੀ ਪੱਤਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 12 ਅਕਤੂਬਰ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕ ਸਾਥੀਆਂ ਨੂੰ ਨਿਯੁਕਤੀ ਪੱਤਰ ਦੇ ਕੇ ਸਿੱਖ ਧਰਮ ਦੀਆਂ ਪ੍ਰਚਾਰ ਸੇਵਾਵਾਂ ਲਈ ਰਵਾਨਾ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਹੜੇ ਜਥਿਆਂ ਦੇ ਮੈਂਬਰ ਬੀਤੇ ਸਮੇਂ ਵਿਚ ਸੇਵਾਮੁਕਤ ਹੋ ਚੁੱਕੇ ਸਨ, ਉਨ੍ਹਾਂ ਦੀ ਥਾਂ ਸਹਾਇਕ ਢਾਡੀ ਤੇ ਕਵੀਸ਼ਰ ਰੱਖੇ ਗਏ ਹਨ।

ਉਨ੍ਹਾਂ ਕਿਹਾ ਕਿ ਢਾਡੀ ਤੇ ਕਵੀਸ਼ਰ ਸਿੱਖ ਇਤਿਹਾਸ ਨੂੰ ਪ੍ਰਚਾਰਨ ਲਈ ਅਹਿਮ ਕੜੀ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਵਿਚ ਇਨ੍ਹਾਂ ਦਾ ਖਾਸ ਯੋਗਦਾਨ ਹੈ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਚੱਲ ਰਹੀ ‘ਘਰਿ ਘਰਿ ਅੰਦਰਿ ਧਰਮਸਾਲ’ ਲਹਿਰ ਵਿਚ ਵੀ ਪ੍ਰਚਾਰਕਾਂ ਦੇ ਨਾਲ-ਨਾਲ ਢਾਡੀ ਤੇ ਕਵੀਸ਼ਰ ਵੀ ਅਹਿਮ ਸੇਵਾਵਾਂ ਦੇ ਰਹੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬਧ ਹੈ ਅਤੇ ਮੌਜੂਦਾ ਧਰਮ ਪ੍ਰਚਾਰ ਲਹਿਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ‘ਘਰਿ ਘਰਿ ਅੰਦਰਿ ਧਰਮਸਾਲ’ ਤਹਿਤ 150 ਪ੍ਰਚਾਰਕ ਜਥੇ ਪਿੰਡਾਂ ਵਿਚ ਕਾਰਜਸ਼ੀਲ ਹਨ।

ਹਰ ਜਥਾ ਇਕ ਪਿੰਡ ਵਿਚ ਇੱਕ ਹਫ਼ਤਾ ਸਿੱਖੀ ਦਾ ਪ੍ਰਚਾਰ ਕਰਦਾ ਹੈ। ਇਸ ਦੌਰਾਨ ਘਰਾਂ ਅੰਦਰ ਸੰਗਤਾਂ ਨੂੰ ਸੰਵਾਦ ਵਿਧੀ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਸਕੂਲਾਂ ਕਾਲਜਾਂ ਵਿਚ ਵੀ ਵਿਦਿਆਰਥੀਆਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਨੌਜੁਆਨਾਂ ਨੂੰ ਖ਼ਾਸ ਤੌਰ ’ਤੇ ਗੁਰਬਾਣੀ ਕੰਠ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਨੂੰ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਧਰਮ ਪ੍ਰਚਾਰ ਲਹਿਰ ਦੇ ਕਾਰਜਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਤਕ ਪੰਜ ਹਜ਼ਾਰ ਤੋਂ ਵੱਧ ਬੱਚੇ ਜਪੁਜੀ ਸਾਹਿਬ ਦਾ ਪਾਠ ਜ਼ਬਾਨੀ ਯਾਦ ਕਰ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਜਲਦ ਹੀ ਮਾਝਾ, ਮਾਲਵਾ ਤੇ ਦੁਆਬਾ ਜੋਨਾਂ ਵਿਚ ਇਕ-ਇਕ ਮੁੱਖ ਸਮਾਗਮ ਕਰਕੇ ਗੁਰਬਾਣੀ ਕੰਠ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਰੱਖੇ ਗਏ ਢਾਡੀ ਤੇ ਕਵੀਸ਼ਰਾਂ ਨੂੰ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਦਾ ਦਾਇਰੇ ਵਿਚ ਰਹਿ ਕੇ ਸਿੱਖੀ ਪ੍ਰਚਾਰ ਕਰਨ ਦੀ ਪ੍ਰੇਰਣਾ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਤੇਜਿੰਦਰ ਸਿੰਘ ਪੱਡਾ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਕਰਤਾਰ ਸਿੰਘ ਇੰਚਾਰਜ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...