Thursday, April 25, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਧਰਮ ਪ੍ਰਚਾਰ ਲਈ ਨਿਯੁਕਤ ਮੈਂਬਰ ਇੰਚਾਰਜਾਂ ਤੇ ਪ੍ਰਚਾਰਕਾਂ ਨੇ ਧਰਮ ਪ੍ਰਚਾਰ ਲਈ ਭਵਿੱਖ ਦੀ ਯੋਜਨਾ ਬਾਰੇ ਕੀਤੀ ਵਿਚਾਰ-ਚਰਚਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਨਵੰਬਰ, 2022:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਧਰਮ ਪ੍ਰਚਾਰ ਦੇ ਮੈਂਬਰ ਇੰਚਾਰਜ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਪੰਜਾਬ ਦੇ ਵੱਖ-ਵੱਖ ਜੋਨਾਂ ਲਈ ਲਗਾਏ ਮੁਖੀ ਮੈਂਬਰਾਂ ਅਤੇ ਮੁੱਖ ਪ੍ਰਚਾਰਕਾਂ ਨਾਲ ਇਕੱਤਰਤਾ ਕਰਕੇ ਧਰਮ ਪ੍ਰਚਾਰ ਲਈ ਭਵਿੱਖ ਦੀ ਯੋਜਨਾ ਤਿਆਰ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਇਸ ਇਕੱਤਰਤਾ ਵਿਚ ਮੈਂਬਰ ਇੰਚਾਰਜ ਭਾਈ ਰਾਜਿੰਦਰ ਸਿੰਘ ਮਹਿਤਾ ਨਾਲ ਅੰਮ੍ਰਿਤਸਰ ਜੋਨ ਦੇ ਮੁਖੀ ਮੈਂਬਰ ਭਾਈ ਰਾਮ ਸਿੰਘ, ਸ੍ਰੀ ਅਨੰਦਪੁਰ ਸਾਹਿਬ ਜੋਨ ਦੇ ਮੁਖੀ ਭਾਈ ਗੁਰਬਖ਼ਸ਼ ਸਿੰਘ ਖਾਲਸਾ ਤੇ ਹਰਿਆਣਾ ਜੋਨ ਦੇ ਮੁਖੀ ਸ. ਹਰਭਜਨ ਸਿੰਘ ਮਸਾਣਾਂ ਸਮੇਤ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਵੱਖ-ਵੱਖ ਜੋਨਾਂ ਦੇ ਮੁੱਖ ਪ੍ਰਚਾਰਕ ਮੌਜੂਦ ਸਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਆਲ ਇੰਡੀਆ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਇੰਚਾਰਜ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਪ੍ਰਚਾਰ ਲਈ ਗਤੀਵਿਧੀਆਂ ਵਾਸਤੇ ਧਰਮ ਪ੍ਰਚਾਰ ਕਮੇਟੀ ਨਿਰੰਤਰ ਕਾਰਜਸ਼ੀਲ ਰਹਿੰਦੀ ਹੈ ਅਤੇ ਇਨ੍ਹਾਂ ਸਿੱਖੀ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਪ੍ਰਚੰਡ ਕਰਨ ਲਈ ਯੋਜਨਾ ਉਲੀਕੀ ਜਾਵੇਗੀ।

ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਈ ਲਗਾਏ ਗਏ ਮੈਂਬਰ ਇੰਚਾਰਜ ਪੰਜਾਬ ਦੇ ਨਾਲ-ਨਾਲ ਹੋਰਨਾਂ ਸੂਬਿਆਂ ਵਿਚ ਵੀ ਸਿੱਖੀ ਪ੍ਰਚਾਰ ਦੀਆਂ ਗਤੀਵਿਧੀਆਂ ਸਰਗਰਮੀ ਨਾਲ ਅੱਗੇ ਵਧਾਉਣ ਲਈ ਕਾਰਜ ਕਰਨਗੇ। ਇਸ ਸਬੰਧ ਵਿਚ ਅੱਜ ਪਲੇਠੀ ਮੀਟਿੰਗ ਤਹਿਤ ਵੱਖ-ਵੱਖ ਜੋਨਾਂ ਦੇ ਮੁੱਖ ਪ੍ਰਚਾਰਕਾਂ ਪਾਸੋਂ ਮੌਜੂਦਾ ਗਤੀਵਿਧੀਆਂ ਬਾਰੇ ਜਾਣਕਾਰੀ ਲਈ ਗਈ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਤਹਿਤ ਨੌਜੁਆਨੀ ਅੰਦਰ ਸਿੱਖ ਇਤਿਹਾਸ ਅਤੇ ਵਿਰਸੇ ਦੀ ਜਾਗਰੂਕਤਾ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਚੇਤੰਨਤਾ ਅਤੇ ਧਰਮ ਪਰਵਰਤਨ ਵਰਗੀਆਂ ਚਾਲਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣਾ ਵੀ ਪ੍ਰਮੁੱਖ ਹੋਵੇਗਾ।

ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਹੀ ਪ੍ਰਚਾਰਕਾਂ ਦੇ ਨਾਲ-ਨਾਲ 100 ਦੇ ਕਰੀਬ ਵਲੰਟੀਅਰ ਘਰ-ਘਰ ਜਾ ਕੇ ਸਿੱਖੀ ਪ੍ਰਚਾਰ ਕਰ ਰਹੇ ਹਨ ਅਤੇ ਗੁੰਮਰਾਹ ਹੋਏ ਪਰਿਵਾਰਾਂ ਨੂੰ ਘਰ ਵਾਪਸੀ ਦਾ ਵੀ ਵਿਸ਼ੇਸ਼ ਉੱਦਮ ਕਾਰਗਰ ਸਾਬਤ ਹੋ ਰਿਹਾ ਹੈ, ਪਰ ਇਸ ਨੂੰ ਸਰਹੱਦੀ ਇਲਾਕਿਆਂ ਤੋਂ ਅੱਗੇ ਵਧਾ ਕੇ ਪੂਰੇ ਪੰਜਾਬ ਅਤੇ ਫਿਰ ਹੋਰਨਾਂ ਸੂਬਿਆਂ ਤੱਕ ਲਿਜਾਣਾ ਅਤਿ ਅਹਿਮ ਜ਼ੁੰਮੇਵਾਰੀ ਹੋਵੇਗੀ।

ਇਸ ਮੌਕੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਜਗਦੇਵ ਸਿੰਘ, ਭਾਈ ਭੋਲਾ ਸਿੰਘ, ਭਾਈ ਹਰਜੀਤ ਸਿੰਘ, ਸ. ਕਰਤਾਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਸ. ਪਲਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...