Saturday, April 27, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਲਈ 74 ਗ੍ਰੰਥੀ ਸਿੰਘ ਨਿਯੁਕਤ, ਬੀਬੀ ਜਗੀਰ ਕੌਰ ਨੇ ਨਵ-ਨਿਯੁਕਤ ਗ੍ਰੰਥੀ ਸਿੰਘਾਂ ਨੂੰ ਦਿੱਤੇ ਨਿਯੁਕਤੀ ਪੱਤਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 30 ਜੁਲਾਈ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿਚ ਸੇਵਾਵਾਂ ਨਿਭਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਗ੍ਰੰਥੀ ਸਿੰਘਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਟੈਸਟ ਅਤੇ ਇੰਟਰਵਿਊ ਦੇ ਆਧਾਰ ’ਤੇ 74 ਗ੍ਰੰਥੀ ਸਿੰਘਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਅੱਜ 44 ਦੇ ਕਰੀਬ ਗ੍ਰੰਥੀ ਸਿੰਘਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਗਏ ਹਨ।

ਨਿਯੁਕਤੀ ਪੱਤਰ ਦੇਣ ਸਮੇਂ ਬੀਬੀ ਜਗੀਰ ਕੌਰ ਨੇ ਗ੍ਰੰਥੀ ਸਿੰਘਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਗੁਰੂ ਘਰ ਦੇ ਵਜ਼ੀਰ ਗ੍ਰੰਥੀ ਸਿੰਘ ਦੀ ਸੇਵਾ ਬਹੁਤ ਪਵਿੱਤਰ ਹੈ ਅਤੇ ਇਸ ਦੀ ਪਵਿੱਤਰਤਾ ਅਤੇ ਮਰਯਾਦਾ ਨੂੰ ਬਹਾਲ ਰੱਖਣਾ ਸਭ ਤੋਂ ਵੱਡੀ ਜ਼ੁੰਮੇਵਾਰੀ ਹੈ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਮੌਕੇ ਪੰਥਕ ਰਹਿਤ ਮਰਯਾਦਾ ਦੇ ਪਾਬੰਦ ਰਹਿਣਾ ਵੀ ਗ੍ਰੰਥੀ ਸਿੰਘ ਦੀ ਸੇਵਾ ਦਾ ਅਹਿਮ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਿੱਖ ਵਿਰੋਧੀਆਂ ਵੱਲੋਂ ਕਈ ਤਰ੍ਹਾਂ ਦੀਆਂ ਸ਼ਰਾਰਤਾਂ ਗੁਰਦੁਆਰਾ ਸਾਹਿਬਾਨ ਵਿਖੇ ਕੀਤੀਆਂ ਜਾਂਦੀਆਂ ਹਨ ਅਤੇ ਬੇਅਦਬੀ ਦੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ। ਅਜਿਹੇ ਵਿਚ ਗ੍ਰੰਥੀ ਸਿੰਘ ਦੀ ਜ਼ੁੰਮੇਵਾਰੀ ਬਣਦੀ ਹੈ ਕਿ ਉਹ ਗੁਰਦੁਆਰਾ ਸਾਹਿਬਾਨ ਦੀ ਨਿਗਰਾਨੀ ਲਈ ਸੁਚੇਤ ਰੂਪ ਵਿਚ ਕਾਰਜ ਕਰਨ।

ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਦੀ ਮਰਯਾਦਾ ਸਾਨੂੰ ਇਤਿਹਾਸ ਵਿਚੋਂ ਮਿਲਦੀ ਹੈ, ਕਿਉਂਕਿ ਪੰਜਵੇਂ ਪਾਤਸ਼ਾਹ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਮੌਕੇ ਗ੍ਰੰਥੀ ਵਜੋਂ ਨਿਯੁਕਤੀ ਲਈ ਬਾਬਾ ਬੁੱਢਾ ਜੀ ਵਰਗੇ ਸੂਝਵਾਨ ਸਿੱਖ ਦੀ ਚੋਣ ਕੀਤੀ।

ਇਸ ਦੇ ਨਾਲ ਹੀ ਭਾਈ ਮਨੀ ਸਿੰਘ ਵੀ ਗ੍ਰੰਥੀ ਸਿੰਘਾਂ ਲਈ ਵੱਡੇ ਆਦਰਸ਼ ਹਨ ਅਤੇ ਹਰ ਗ੍ਰੰਥੀ ਦਾ ਫ਼ਰਜ਼ ਬਣਦਾ ਹੈ ਕਿ ਉਹ ਇਤਿਹਾਸਕ ਸ਼ਖ਼ਸੀਅਤਾਂ ਨੂੰ ਆਪਣਾ ਮਾਰਗ ਦਰਸ਼ਨ ਬਣਾ ਕੇ ਸੇਵਾ ਸੰਭਾਲ ਕਰਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਵੀ ਗ੍ਰੰਥੀ ਸਿੰਘਾਂ ਨੂੰ ਸੰਬੋਧਨ ਕਰਦਿਆਂ ਪੰਥਕ ਮਾਣ-ਮਰਯਾਦਾ ਅਨੁਸਾਰ ਸੇਵਾ ਸੰਭਾਲ ਕਰਨ ਦੀ ਪ੍ਰੇਰਣਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਗ੍ਰੰਥੀ ਸਿੰਘ ਨੂੰ ਆਪਣੇ ਸੇਵਾ ਸਥਾਨ ਦੇ ਆਲੇ-ਦੁਆਲੇ ਨਗਰਾਂ ਵਿਚ ਪ੍ਰਚਾਰ ਕਰਨ ਦੀ ਵੀ ਜ਼ੁੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਸਟੇਜ ਦੀ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਨੇ ਸਿੱਖ ਮਰਯਾਦਾ ਅਨੁਸਾਰ ਗ੍ਰੰਥੀ ਸਿੰਘਾਂ ਦੇ ਗੁਣ ਅਤੇ ਸੇਵਾ ਸੰਭਾਲ ਦੀ ਮਰਯਾਦਾ ਦੇ ਪਹਿਰੇਦਾਰ ਬਣਨ ਦੀ ਪ੍ਰੇਰਣਾ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਵਿਛੋਆ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਗੁਰਮੀਤ ਸਿੰਘ ਬੂਹ, ਸ. ਗੁਰਨਾਮ ਸਿੰਘ ਜੱਸਲ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਤੇ ਡਾ. ਸੁਖਬੀਰ ਸਿੰਘ, ਸੁੁਪਿ੍ਰੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਅਮਲਾ ਸ. ਗੁਰਨਾਮ ਸਿੰਘ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...