Friday, March 29, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 11 ਮਈ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦੇਵੇਗਾ। ਇਹ ਕੇਂਦਰ ਭੁਲੱਥ ਵਿਖੇ ਰੋਇਲ ਪੈਲੇਸ ਵਿਚ ਤਿਆਰ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਅੰਦਰ ਇਹ ਤੀਸਰਾ ਮੈਡੀਕਲ ਵਾਰਡ ਹੈ, ਜੋ ਕੋਰੋਨਾ ਮਰੀਜ਼ਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਤੇ ਦਵਾਈਆਂ ਦੇਣ ਦੇ ਨਾਲ-ਨਾਲ ਲੋੜ ਪੈਣ ’ਤੇ ਆਕਸੀਜਨ ਮੁਹੱਈਆ ਕਰਵਾਏਗਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੋਵਿਡ ਕੇਅਰ ਕੇਂਦਰ ਕੋਰੋਨਾ ਮਰੀਜ਼ਾਂ ਨੂੰ ਸੇਵਾਵਾਂ ਦੇ ਰਹੇ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਭੁਲੱਥ ਵਿਖੇ ਕੋਵਿਡ ਕੇਅਰ ਕੇਂਦਰ ਦੇ ਕਾਰਜਸ਼ੀਲ ਹੋਣ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੌਜੂਦਾ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਾਪਤ ਹੋਣਗੀਆਂ।

ਮਾਝਾ ਵਿਖੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਜੋ ਕੋਰੋਨਾ ਦੇ ਇਲਾਜ ਲਈ ਮੋਹਰੀ ਹਸਪਤਾਲ ਵਜੋਂ ਕਾਰਜਸ਼ੀਲ ਹੈ, ਤੋਂ ਬਾਅਦ ਮਾਲਵਾ ਅਤੇ ਦੁਆਬਾ ਖੇਤਰ ਵਿਚ ਵੱਖ-ਵੱਖ ਥਾਵਾਂ ’ਤੇ ਇਹ ਕੋਰੋਨਾ ਕੇਅਰ ਸੈਂਟਰ ਖੋਲ੍ਹਣ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਆਪਣੀ ਨਜ਼ਦੀਕ ਹੀ ਮਿਲਣੀਆਂ ਸ਼ੁਰੂ ਹੋਈਆਂ ਹਨ।

ਉਨ੍ਹਾਂ ਦੱਸਿਆ ਕਿ ਭੁਲੱਥ ਵਿਖੇ ਖੋਲ੍ਹਿਆਂ ਜਾ ਰਿਹਾ ਕੇਂਦਰ 25 ਬਿਸਤਰਿਆਂ ਨਾਲ ਆਪਣੀਆਂ ਸੇਵਾਵਾਂ ਦੇਵੇਗਾ। ਪਹਿਲਾਂ ਖੋਲ੍ਹੇ ਮੈਡੀਕਲ ਕੇਂਦਰਾਂ ਦੀ ਤਰ੍ਹਾਂ ਇਸ ਵਿਚ ਵੀ ਆਕਸੀਜਨ ਕੰਨਸਟਰੇਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਮਾਹਿਰ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਜੋ ਬਦਲਵੇਂ ਪ੍ਰਬੰਧਾਂ ਤਹਿਤ ਆਪਣੀਆਂ ਸੇਵਾਵਾਂ ਨਿਭਾਉਣਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਸਥਾ ਦਾ ਮੰਤਵ ਇਸ ਸੰਕਟਮਈ ਸਮੇਂ ਅੰਦਰ ਲੋਕਾਂ ਨੂੰ ਨੇੜੇ ਤੋਂ ਨੇੜੇ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਖੱਜਲ ਖੁਆਰੀ ਤੋਂ ਬਚ ਸਕਣ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਚਲਾਏ ਗਏ ਕੋਵਿਡ ਕੇਅਰ ਕੇਂਦਰਾਂ ਵਿਚ ਵੱਡੀ ਗਿਣਤੀ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਗਈਆਂ ਹਨ।

ਜਿਨ੍ਹਾਂ ਵਿੱਚੋਂ ਅਨੇਕਾਂ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਹਤ ਕੇਂਦਰ ਵਿਚ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਲਈ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...