Friday, March 29, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 24 ਸਤੰਬਰ, 2022:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।

ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਸੁਖਵਿੰਦਰ ਸਿੰਘ ਨੇ ਸਰਵਣ ਕਰਵਾਇਆ। ਭਾਈ ਸੁਖਵਿੰਦਰ ਸਿੰਘ ਨੇ ਭਾਈ ਲਾਲੋ ਜੀ ਦੇ ਜੀਵਨ ਤੇ ਘਾਲਣਾ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਲਈ ਇਕ ਸੁਚੱਜਾ ਮਾਰਗ ਦਰਸ਼ਨ ਹੈ, ਜਿਸ ਤੋਂ ਅਗਵਾਈ ਲੈ ਕੇ ਧਰਮ ਦੀ ਕਿਰਤ ਕਰਦਿਆਂ ਕਰਤਾ ਪੁਰਖ ਨਾਲ ਜੁੜਨ ਦੀ ਪ੍ਰੇਰਣਾ ਮਿਲਦੀ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਰਾਮ ਸਿੰਘ ਨੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲੇ ਪਾਤਸ਼ਾਹ ਜੀ ਨੇ ਭਾਈ ਲਾਲੋ ਜੀ ਨੂੰ ਬੇਹੱਦ ਸਨਮਾਨ ਦੇ ਕੇ ਮਨੁੱਖਤਾ ਨੂੰ ਸੱਚੀ ਕਿਰਤ ਕਰਨ ਦਾ ਉਪਦੇਸ਼ ਕੀਤਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਕਿਰਤੀ ਸਿੱਖ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤ ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ ਨੂੰ ਆਪਣਾ ਜੀਵਨ ਬਤੀਤ ਕਰੀਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਗੁਰਚਰਨ ਸਿੰਘ ਕੁਹਾਲਾ, ਸ. ਲਖਬੀਰ ਸਿੰਘ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਹਰਿੰਦਰ ਸਿੰਘ, ਸ. ਨਰਿੰਦਰ ਸਿੰਘ, ਸ. ਜਸਵਿੰਦਰ ਸਿੰਘ, ਸ. ਸੁਖਪਾਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...