Friday, April 26, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ: ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣ ਰਹੀ ਦਿੱਲੀ ਦੀ ‘ਆਪ’ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ, ਭਾਰਤ ਸਰਕਾਰ ਤੋਂ ਦਖ਼ਲ ਦੀ ਮੰਗ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 21 ਜਨਵਰੀ, 2022 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ ਜਾਣ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ ਸਰਕਾਰ ਦੇ ਪ੍ਰੋ. ਭੁੱਲਰ ਦੀ ਰਿਹਾਈ ਨੂੰ ਲੈ ਕੇ ਨਾਂਹਪੱਖੀ ਰਵੱਈਏ ਦੀ ਕਰੜੀ ਆਲੋਚਨਾ ਕਰਦਿਆਂ ਭਾਰਤ ਸਰਕਾਰ ਪਾਸੋਂ ਇਸ ਮਾਮਲੇ ਵਿਚ ਦਖ਼ਲ ਦੀ ਮੰਗ ਕੀਤੀ ਗਈ ਹੈ।

ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਰਵੱਈਆ ਹੁਣ ਬਿਲਕੁਲ ਸਾਹਮਣੇ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀ ਕਸ਼ੋਰੀ ਲਾਲ ਨੂੰ ਦਿੱਲੀ ਸਰਕਾਰ ਵੱਲੋਂ ਕਈ ਵਾਰ ਪੈਰੋਲ ਦਵਾਈ ਜਾ ਚੁੱਕੀ ਹੈ, ਜਦਕਿ ਦੂਸਰੇ ਪਾਸੇ ਸਾਰੀਆਂ ਰੋਕਾਂ ਖ਼ਤਮ ਹੋਣ ਦੇ ਬਾਵਜੂਦ ਵੀ ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿਚ ਅੜਿੱਕਾ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ 2019 ਵਿਚ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਗਿਆ ਸੀ, ਪਰ ਦਿੱਲੀ ਦੀ ਕੇਜਰੀਵਾਲ ਸਰਕਾਰ ਪ੍ਰੋ. ਭੁੱਲਰ ਦੀ ਫਾਈਲ ’ਤੇ ਸਹੀ ਨਹੀਂ ਪਾ ਰਹੀ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਤੱਕ ਵੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਕਾਨੂੰਨੀ ਕਾਰਵਾਈ ਵੀ ਅੱਗੇ ਵਧਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ 1984 ਦੇ ਸਿੱਖ ਕਤਲੇਆਮ ਸਬੰਧੀ ਬੀਤੇ ’ਚ ਕਾਂਗਰਸ ਨੂੰ ਕਲੀਨ ਚਿੱਟ ਦੇਣ ਵਾਲਾ ਬਿਆਨ ਵੀ ਉਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਪ੍ਰਗਟਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਅਜਿਹੇ ਦੋਗਲੇ ਕਿਰਦਾਰ ਵਾਲੇ ਵਿਅਕਤੀ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਪ੍ਰੋ. ਭੁੱਲਰ ਦੇ ਨਾਲ-ਨਾਲ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਰ ਸਿੱਖ ਬੰਦੀ ਨੂੰ ਰਿਹਾਅ ਕੀਤਾ ਜਾਵੇ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਇਕ ਹੋਰ ਅਹਿਮ ਫੈਸਲਾ ਕਰਦਿਆਂ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ’ਚ ਬਹਿਬਲ ਕਲਾਂ ਵਿਖੇ ਸੰਗਤਾਂ ਵੱਲੋਂ ਲਗਾਏ ਧਰਨੇ ਦੌਰਾਨ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦਾ ਨਾਂ ਦੇਣ ਦੇ ਮਾਮਲੇ ਵਿਚ ਕਾਹਲੀ ਨਾ ਕਰਨ ਦੀ ਅਪੀਲ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਸਬੰਧ ਵਿਚ ਭਾਰਤ ਸਰਕਾਰ ਦਾ ਇਹ ਫੈਸਲਾ ਭਾਵੇਂ ਸਵਾਗਤਯੋਗ ਹੈ, ਪਰ ਇਸ ਦੇ ਨਾਂ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਜਥੇਬੰਦੀਆਂ ਦੀ ਰਾਇ ਉਪਰੰਤ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਰਾਜਸਥਾਨ ਨਾਲ ਸਬੰਧਤ ਸਵਾਮੀ ਬ੍ਰਹਮਦੇਵ ਡੇਰੇ ਵੱਲੋਂ ਗੁਰਬਾਣੀ ਦੀਆਂ ਤੁਕਾਂ ਬਦਲਣ ਦੀ ਕੋਝੀ ਹਰਕਤ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ, ਜਿਸ ’ਤੇ ਅੱਜ ਸਬੰਧਤ ਵੱਲੋਂ ਮੁਆਫ਼ੀਨਾਮਾ ਭੇਜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਮਾਮਲਿਆਂ ਸਬੰਧੀ ਸਰਕਾਰਾਂ ਨੂੰ ਸਖ਼ਤ ਨਿਯਮ ਬਣਾਉਣੇ ਚਾਹੀਦੇ ਹਨ। ਇਸ ਦੋਂ ਇਲਾਵਾ ਪ੍ਰੀਖਿਆਵਾਂ ਦੌਰਾਨ ਸਿੱਖਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਵੀ ਨਿੰਦਣਯੋਗ ਹਨ। ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਇਕ ਸਬ-ਕਮੇਟੀ ਗਠਤ ਕਰਨ ਦਾ ਫੈਸਲਾ ਕੀਤਾ ਹੈ, ਜੋ ਸਮੇਂ-ਸਮੇਂ ਸਰਕਾਰਾਂ ਅਤੇ ਘੱਟਗਿਣਤੀ ਕਮਿਸ਼ਨ ਤੱਕ ਰਾਬਤ ਬਣਾਏਗੀ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਇਸ ਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਰਹੀ ਗੁਰਮਤਿ ਸੰਗੀਤ ਅਕੈਡਮੀ ਦਾ ਨਾਂ ਵੀ ਹੁਣ ਪ੍ਰੋ. ਕਰਤਾਰ ਸਿੰਘ ਦੇ ਨਾਂ ’ਤੇ ਹੋਵੇਗਾ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਨੇ ਪ੍ਰਵਾਨਗੀ ਦੇ ਦਿੱਤੀ ਹੈ। ਅੰਤ੍ਰਿੰਗ ਕਮੇਟੀ ਵੱਲੋਂ ਪ੍ਰੋ. ਕਰਤਾਰ ਸਿੰਘ ਪਦਮਸ੍ਰੀ, ਸ. ਹਰਿੰਦਰ ਸਿੰਘ ਰਣੀਆ, ਸੰਤ ਮਨਜੀਤ ਸਿੰਘ ਹਰਖੋਵਾਲ, ਗਿਆਨੀ ਰਾਜਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਡਾ. ਹਰਦਾਸ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ੋਕ ਮਤਾ ਪਾਸ ਕਰਕੇ ਸ਼ਰਧਾਜਲੀ ਭੇਟ ਕੀਤੀ ਗਈ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...