Friday, April 26, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਪੰਜ ਪਿਆਰਿਆਂ ਦੇ ਨਾਂਅ ’ਤੇ ਅੰਮ੍ਰਿਤਸਰ ’ਚ ਬਣੇ ਸਿਹਤ ਕੇਂਦਰਾਂ ਨੂੰ ‘ਆਮ ਆਦਮੀ ਕਲੀਨਿਕ’ ਵਿੱਚ ਬਦਲਣ ਦੀ ਸਖ਼ਤ ਨਿੰਦਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 27 ਜਨਵਰੀ, 2023:
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੰਜਾਬ ਦੀ ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇੜ-ਛਾੜ ਕਰਨ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਤਾੜਨਾ ਕੀਤੀ ਕਿ ਉਹ ਸਿਆਸੀ ਲਾਭ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਤੋਂ ਬਾਜ ਆਉਣ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਸਾਜਣਾ ਦਿਵਸ ਦੇ 300 ਸਾਲਾ ਮੌਕੇ ਅਕਾਲੀ ਸਰਕਾਰ ਵੱਲੋਂ ਅੰਮ੍ਰਿਤਸਰ ਵਿਚ ਪੰਜ ਪਿਆਰਿਆਂ ਦੇ ਨਾਂ ’ਤੇ ਪੰਜ ਸਿਹਤ ਕੇਂਦਰ ਸਥਾਪਤ ਕੀਤੇ ਗਏ ਸਨ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕ ਵਜੋਂ ਬਦਲ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖ ਕੌਮ ਦੀਆਂ ਯਾਦਗਾਰਾਂ ਦੀ ਤੌਹੀਨ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜ ਪਿਆਰਿਆਂ ਦੇ ਨਾਂ ਵਾਲੇ ਸਿਹਤ ਕੇਂਦਰਾਂ ਨੂੰ ਭਗਵੰਤ ਮਾਨ ਵੱਲੋਂ ਆਪਣੀ ਤਸਵੀਰ ਵਾਲੇ ਬੋਰਡ ਲਗਾ ਕੇ ਆਮ ਆਦਮੀ ਕਲੀਨਿਕ ਘੋਸ਼ਿਤ ਕੀਤਾ ਗਿਆ ਹੈ, ਜਿਸ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਗੁਰੂ ਸਾਹਿਬਾਨ ਤੋਂ ਬਾਅਦ ਪੰਜ ਪਿਆਰੇ ਸਾਹਿਬਾਨ ਦਾ ਸਤਿਕਾਰ ਹੈ ਅਤੇ ਦੁੱਖ ਦੀ ਗੱਲ ਹੈ ਕਿ ਸ੍ਰੀ ਭਗਵੰਤ ਮਾਨ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਖੋਰਾ ਲਗਾ ਰਿਹਾ ਹੈ।

ਉਨ੍ਹਾਂ ਸਵਾਲ ਕੀਤਾ ਕਿ ਕੀ ਸ੍ਰੀ ਭਗਵੰਤ ਮਾਨ ਪੰਜ ਪਿਆਰੇ ਸਾਹਿਬਾਨ ਤੋਂ ਉੱਪਰ ਹੈ, ਜੋ ਇਨ੍ਹਾਂ ਧਾਰਮਿਕ ਯਾਦਗਾਰਾਂ ਨੂੰ ਆਪਣੀ ਪਾਰਟੀ ਦੇ ਨਾਂ ਹੇਠ ਉਭਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਇਸ ਕਾਰਵਾਈ ਨੂੰ ਤੁਰੰਤ ਵਾਪਸ ਲੈਣ ਦੀ ਤਾੜਨਾ ਕਰਦੀ ਹੈ ਅਤੇ ਜੇਕਰ ਇਸ ਵਿਚ ਦੇਰੀ ਕੀਤੀ ਗਈ ਤਾਂ ਸਿੱਖ ਰੋਹ ਵਧਣ ਦੀ ਜ਼ੁੰਮੇਵਾਰ ਸਰਕਾਰ ਹੋਵੇਗੀ। ਦੱਸਣਯੋਗ ਹੈ ਕਿ 1999 ਵਿਚ 300 ਸਾਲਾ ਮੌਕੇ ਅਕਾਲੀ ਸਰਕਾਰ ਵੱਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ’ਚ ਵੱਖ-ਵੱਖ ਥਾਵਾਂ ’ਤੇ ਇਹ ਪੰਜ ਸਿਹਤ ਕੇਂਦਰ ਬਣਾਏ ਗਏ ਸਨ।

ਇਨ੍ਹਾਂ ਵਿਚ ਭਾਈ ਦਇਆ ਸਿੰਘ ਜੀ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ ਮੁਸ਼ਤਫਾਬਾਦ, ਭਾਈ ਧਰਮ ਸਿੰਘ ਜੀ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ ਰਣਜੀਤ ਐਵੀਨਿਊ, ਭਾਈ ਹਿੰਮਤ ਸਿੰਘ ਜੀ ਸੈਟੇਲਾਈਟ ਹਸਪਤਾਲ ਘਣੂਪੁਰ ਕਾਲੇ, ਭਾਈ ਮੋਹਕਮ ਸਿੰਘ ਜੀ ਸੈਟੇਲਾਈਟ ਹਸਪਤਾਲ ਸਕੱਤਰੀ ਬਾਗ ਅਤੇ ਭਾਈ ਸਾਹਿਬ ਸਿੰਘ ਜੀ ਸਰਕਾਰੀ ਹਸਪਤਾਲ ਫਤਾਹਪੁਰ ਸ਼ਾਮਲ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...