Saturday, May 4, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 20 ਅਗਸਤ, 2022:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ, ਭਾਈ ਕਰਨੈਲ ਸਿੰਘ, ਭਾਈ ਸਤਨਾਮ ਸਿੰਘ ਕੁਹਾੜਕਾ ਦੇ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ ਅਤੇ ਸਿੱਖ ਕੌਮ ਨੂੰ ਇਨ੍ਹਾਂ ਦੀ ਦੇਣ ’ਤੇ ਸਦਾ ਮਾਣ ਰਹੇਗਾ। ਉਨ੍ਹਾਂ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਉਹ ਪਰਉਪਕਾਰੀ ਪੁਰਸ਼ ਸਨ, ਜਿਨ੍ਹਾਂ ਭਟਕਦੀਆਂ ਹੋਈਆਂ ਸੰਗਤਾਂ ਨੂੰ ਸੱਚੇ ਗੁਰੂ ਦੇ ਲੜ ਲਾਇਆ।

ਉਨ੍ਹਾ ਕਿਹਾ ਕਿ ਸਾਨੂੰ ਬਾਬਾ ਮੱਖਣ ਸ਼ਾਹ ਤੇ ਭਾਈ ਲੱਖੀ ਸ਼ਾਹ ਵਰਗੀਆਂ ਗੁਰੂ ਨੂੰ ਸਮਰਪਿਤ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਗੁਰਸਿੱਖੀ ਮਾਰਗ ’ਤੇ ਚਲਣਾ ਚਾਹੀਦਾ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਸ਼ਖ਼ਸੀਅਤਾਂ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਉਣ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ।

ਇਸੇ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਪ੍ਰਧਾਨ ਸ. ਬਲਦੇਵ ਸਿੰਘ ਗਿਜਲੀਆਂ ਨੇ ਸ਼੍ਰੋਮਣੀ ਕਮੇਟੀ ਦਾ ਸਮਾਗਮ ਕਰਨ ਲਈ ਧੰਨਵਾਦ ਕੀਤਾ। ਇਸ ਤੋਂ ਇਲਾਵਾ ਅਮਰੀਕਾ ਤੋਂ ਪੁਜੇ ਸ. ਰਘਬੀਰ ਸਿੰਘ ਬੱਬੀ, ਮਾਸਟਰ ਮਹਿੰਦਰ ਸਿੰਘ ਤੇ ਸ. ਹਿੰਮਤ ਸਿੰਘ ਸਰਪੰਚ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਵਰਿਆਮ ਸਿੰਘ ਤੇ ਭਾਈ ਹਰਪ੍ਰੀਤ ਸਿੰਘ ਨੇ ਨਿਭਾਈ। ਸਮਾਗਮ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਹਰਪਾਲ ਸਿੰਘ ਜੱਲ੍ਹਾ, ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਪ੍ਰਧਾਨ ਸ. ਬਲਦੇਵ ਸਿੰਘ ਗਿਲਜੀਆਂ, ਸਾਬਕਾ ਪ੍ਰਧਾਨ ਸ. ਹਿੰਮਤ ਸਿੰਘ ਸਰਪੰਚ, ਮਾਸਟਰ ਮਹਿੰਦਰ ਸਿੰਘ, ਸ. ਰਘਬੀਰ ਸਿੰਘ ਬੱਬੀ, ਖਜਾਨਚੀ ਸ. ਗਰੀਬ ਸਿੰਘ ਕਾਲੀ, ਸ. ਸਰਬਜੀਤ ਸਿੰਘ ਦਸੂਹਾ, ਸਾਬਕਾ ਚੇਅਰਮੈਨ ਸ. ਮਹਿੰਦਰ ਸਿੰਘ ਮਹਿਮਦਪੁਰ, ਸ. ਕੁਲਬੀਰ ਸਿੰਘ ਯੂਐਸਏ, ਬੀਬੀ ਬਲਜਿੰਦਰ ਸਿੰਘ ਗਿਜਲੀਆਂ, ਬੀਬੀ ਗੁਰਚਰਨ ਕੌਰ, ਬੀਬੀ ਕੁਲਵੰਤ ਕੌਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...