Friday, March 29, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 25 ਜੂਨ, 2021:
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਪਹਿਲੇ ਬਾਦਸ਼ਾਹ ਹੋਣ ਦਾ ਮਾਣ ਹਾਸਲ ਕੀਤਾ।

ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਲ ਉਨ੍ਹਾਂ ਦੇ 3 ਸਾਲ ਦੇ ਪੁੱਤਰ ਸਮੇਤ 700 ਸਾਥੀ ਸਿੰਘਾਂ ਨੂੰ ਸ਼ਹੀਦ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਕੌਮ ਦੇ ਇਸ ਮਹਾਨ ਜਰਨੈਲ ਦੇ ਜੀਵਨ ਤੋਂ ਸੇਧ ਪ੍ਰਾਪਤ ਕਰਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਤਤਪਰ ਰਹਿਣ ਦੀ ਪ੍ਰੇਰਣਾ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਦੀਪ ਸਿੰਘ ਤੇੜਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਮਾਂਗਾ ਸਰਾਏ, ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ, ਸ. ਜਗਤਾਰ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਨਿਸ਼ਾਨ ਸਿੰਘ, ਸ. ਗੁਰਜੀਤ ਸਿੰਘ ਤਰਨ ਤਾਰਨ ਆਦਿ ਮੌਜੂਦ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...