Friday, April 19, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 27 ਫ਼ਰਵਰੀ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਸੁਖਵਿੰਦਰ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ।

ਸਮਾਗਮ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਉਂਦੀ ਹੈ, ਜਿਸ ਤਹਿਤ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ। ਉਨ੍ਹਾਂ ਸੰਗਤ ਨੂੰ ਗੁਰਬਾਣੀ ਦੀਆਂ ਮੁੱਲਵਾਨ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਇਸੇ ਸਬੰਧ ਵਿਚ ਸਜਾਏ ਗਏ ਦੀਵਾਨ ਅੰਦਰ ਢਾਡੀ ਭਾਈ ਗੁਰਭੇਜ ਸਿੰਘ ਚਵਿੰਡਾ ਅਤੇ ਪ੍ਰਚਾਰਕ ਭਾਈ ਤਰਸੇਮ ਸਿੰਘ ਨੇ ਸੰਗਤ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਮਨਜੀਤ ਸਿੰਘ, ਸ. ਕਾਰਜ ਸਿੰਘ, ਸ. ਹਰਪਾਲ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਜਤਿੰਦਰਪਾਲ ਸਿੰਘ, ਸ. ਕਾਬਲ ਸਿੰਘ ਲੋਹਾਰਕਾ ਆਦਿ ਮੌਜੂਦ ਸਨ।

ਬੀਬੀ ਜਗੀਰ ਕੌਰ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਹੈ।

ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ।

ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ, ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...