Friday, March 29, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 18 ਮਈ, 2022:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ ਹੈ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਵਿੱਚੋਂ 13 ਕਰੋੜ 63 ਲੱਖ ਰੁਪਏ ਦੇ ਚੈੱਕ ਵੱਖ-ਵੱਖ ਸਕੂਲਾਂ ਕਾਲਜਾਂ ਦੇ ਮੁਖੀਆਂ ਨੂੰ ਦਿੱਤੇ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕੋਰੋਨਾ ਅਤੇ ਸਰਕਾਰ ਵੱਲੋਂ ਐਸਸੀ ਸਕਾਲਰਸ਼ਿਪ ਦੀ ਅਦਾਇਗੀ ਨਾ ਕਰਨ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਕਈ ਵਿਦਿਅਕ ਅਦਾਰੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਸਨ, ਜਿਸ ਕਰਕੇ ਪਿਛਲੇ ਸਮੇਂ ਦੌਰਾਨ ਸਟਾਫ ਦੀਆਂ ਤਨਖ਼ਾਹਾਂ ਬਕਾਇਆ ਸਨ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ 29 ਕਾਲਜ ਅਤੇ 44 ਸਕੂਲਾਂ ਦੇ ਸਟਾਫ ਦੀਆਂ ਤਨਖ਼ਾਹਾਂ ਬਕਾਇਆ ਸਨ, ਜਿਨ੍ਹਾਂ ਵਿੱਚੋਂ 9 ਕਾਲਜਾਂ ਦੇ ਸਟਾਫ ਨੂੰ 8 ਕਰੋੜ 72 ਲੱਖ 12 ਹਜ਼ਾਰ ਦੇ ਕਰੀਬ ਦੀ ਅਦਾਇਗੀ ਕੀਤੀ ਗਈ ਹੈ। ਇਸੇ ਤਰ੍ਹਾਂ 19 ਸਕੂਲਾਂ ਦੇ ਸਟਾਫ ਨੂੰ ਵੀ 4 ਕਰੋੜ 91 ਲੱਖ 53 ਹਜ਼ਾਰ ਦੇ ਕਰੀਬ ਦੀ ਅਦਾਇਗੀ ਕਰ ਦਿੱਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਬਾਕੀ ਰਹਿੰਦੇ ਸਕੂਲਾਂ ਅਤੇ ਕਾਲਜਾਂ ਦੀਆਂ ਤਨਖ਼ਾਹਾਂ ਦੀ ਰਾਸ਼ੀ ਦੇ ਚੈੱਕ ਵੀ ਤਿਆਰ ਹਨ, ਜੋ ਜਲਦ ਹੀ ਵਿਦਿਅਕ ਅਦਾਰਿਆਂ ਨੂੰ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਦਿਅਕ ਅਦਾਰਿਆਂ ਵਿਚ ਬੱਚਿਆਂ ਦੇ ਦਾਖਲੇ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਅਦਾਰਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਯਤਨ ਕਰਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਅੰਤ੍ਰਿੰਗ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਵਤਾਰ ਸਿੰਘ ਰਿਆ, ਸ. ਗੁਰਨਾਮ ਸਿੰਘ ਜੱਸਲ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ, ਇੰਚਾਰਜ ਸ. ਕਾਰਜ ਸਿੰਘ ਅਤੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਪ੍ਰਿੰਸੀਪਲ ਮੌਜੂਦ ਸਨ।

Subscribe to YesPunjab Telegram Channel & receive important news updates

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...